ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ‘ਤੇ ਤਿਰੰਗੇ ਵਾਲੀ ਪ੍ਰੋਫਾਇਲ ਪਿਕਚਰ ਬਦਲਣ ਦੀ ਤਾਕੀਦ ਕੀਤੀ

August 09th, 09:01 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਤਾਕੀਦ ਕੀਤੀ ਹੈ ਉਹ ਸੋਸ਼ਲ ਮੀਡੀਆ ਪਲੈਟਫਾਰਮਾਂ ‘ਤੇ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਦੇ ਨਾਲ ਬਦਲਣ। ਸ਼੍ਰੀ ਮੋਦੀ ਨੇ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੇ ਲਈ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਹਰ ਘਰ ਤਿਰੰਗਾ ਅੰਦੋਲਨ (Har Ghar Tiranga Movement) ਨੂੰ ਇੱਕ ਯਾਦਗਾਰੀ ਜਨ ਅੰਦੋਲਨ (memorable mass movement) ਬਣਾਉਣ ਲਈ ਸਾਰਿਆਂ ਨੂੰ ਅਜਿਹਾ ਕਰਨ ਦੀ ਤਾਕੀਦ ਕੀਤੀ।