ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ ਹੋਈ ਦੁਰਘਟਨਾ ਦੇ ਮ੍ਰਿਤਕਾਂ ਪ੍ਰਤੀ ਸੋਗ ਵਿਅਕਤ ਕੀਤਾ

January 25th, 10:56 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੇਲਸੁਰਾ ਦੇ ਨਿਕਟ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਭਾਵਿਤਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ’ (PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ ।