
NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸੰਯੁਕਤ ਬਿਆਨ: ਭਾਰਤ- ਯੂਰੋਪੀਅਨ ਸੰਘ ਵਪਾਰ ਅਤੇ ਟੈਕਨੋਲੋਜੀ ਪ੍ਰੀਸ਼ਦ ਦੀ ਦੂਜੀ ਮੀਟਿੰਗ, ਨਵੀਂ ਦਿੱਲੀ (28 ਫਰਵਰੀ 2025)
February 28th, 06:25 pm
ਭਾਰਤ-ਯੂਰੋਪੀਅਨ ਸੰਘ ਵਪਾਰ ਅਤੇ ਟੈਕਨੋਲੋਜੀ ਪ੍ਰੀਸ਼ਦ (ਟੀਟੀਸੀ) ਦੀ ਦੂਜੀ ਮੀਟਿੰਗ 28 ਫਰਵਰੀ 2025 ਨੂੰ ਨਵੀਂ ਦਿੱਲੀ ਵਿੱਚ ਹੋਈ। ਭਾਰਤੀ ਪੱਖ ਤੋਂ ਸਹਿ-ਪ੍ਰਧਾਨਗੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ, ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਕੀਤੀ । ਯੂਰੋਪੀਅਨ ਯੂਨੀਅਨ ਵੱਲੋਂ ਇਸ ਦੀ ਸਹਿ-ਪ੍ਰਧਾਨਗੀ ਟੈਕਨੋਲੋਜੀ ਪ੍ਰਭੂਸੱਤਾ, ਸੁਰੱਖਿਆ ਅਤੇ ਲੋਕਤੰਤਰ ਲਈ ਕਾਰਜਕਾਰੀ ਉਪ-ਪ੍ਰਧਾਨ ਸ਼੍ਰੀਮਤੀ ਹੇਨਾ ਵਿਰਕੂਨੇਨ, ਵਪਾਰ ਅਤੇ ਆਰਥਿਕ ਸੁਰੱਖਿਆ, ਅੰਤਰ-ਸੰਸਥਾਗਤ ਸਬੰਧਾਂ ਅਤੇ ਪਾਰਦਰਸ਼ਿਤਾ ਮਾਮਲੇ ਕਮਿਸ਼ਨਰ ਸ਼੍ਰੀ ਮਾਰੋਸ ਸੇਫੋਵਿਚ, ਅਤੇ ਸਟਾਰਟਅੱਪਸ, ਰਿਸਰਚ ਅਤੇ ਇਨੋਵੇਸ਼ਨ ਮਾਮਲੇ ਕਮਿਸ਼ਨਰ ਸ਼੍ਰੀਮਤੀ ਏਕਾਤੇਰੀਨਾ ਜ਼ਹਰੀਵਾ ਨੇ ਕੀਤੀ।ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਪਲੀਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ (28 ਫਰਵਰੀ, 2025)
February 28th, 01:50 pm
ਮੈਂ ਆਪ ਸਭ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। EU ਕਾਲਜ ਆਫ਼ ਕਮਿਸ਼ਨਰਜ਼ ਦਾ ਕਿਸੇ ਇੱਕ ਦੇਸ਼ ਦੇ ਨਾਲ ਇੰਨੇ ਵਿਆਪਕ ਪੱਧਰ ‘ਤੇ ਅੰਗੇਜਮੈਂਟ ਬੇਮਿਸਾਲ ਹੈ। ਸਾਡੇ ਲਈ ਵੀ ਪਹਿਲੀ ਵਾਰ ਹੈ ਕਿ ਕਿਸੇ ਦੁਵੱਲੀ ਚਰਚਾ ਲਈ ਮੇਰੀ ਕੈਬਨਿਟ ਦੇ ਇੰਨੇ ਸਾਥੀ ਇਕੱਠੇ ਹੋਏ ਹਨ। ਮੈਨੂੰ ਯਾਦ ਹੈ, 2022 ਵਿੱਚ ਰਾਇਸੀਨਾ ਡਾਇਲੌਗ ਵਿੱਚ ਤੁਸੀਂ ਕਿਹਾ ਸੀ ਕਿ ਭਾਰਤ ਅਤੇ EU ਨੈਚੁਰਲ ਪਾਰਟਨਰਸ ਹਨ। ਅਤੇ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਊਰਜਾਵਾਨ ਬਣਾਉਣਾ, EU ਲਈ ਅਗਲੇ ਦਹਾਕੇ ਦੀ ਇੱਕ ਵੱਡੀ ਪ੍ਰਾਥਮਿਕਤਾ ਹੋਵੇਗੀ। ਅਤੇ ਹੁਣ, ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਤੁਸੀਂ ਭਾਰਤ ਨੂੰ ਡੈਸਟੀਨੇਸ਼ਨ ਬਣਾਇਆ ਹੈ। ਇਹ ਭਾਰਤ ਅਤੇ EU ਸਬੰਧਾਂ ਵਿੱਚ ਇੱਕ milestone moment ਹੈ।ਦੇ ਵਰਲਡ ਦਿਸ ਵੀਕ ਔਨ ਇੰਡੀਆ
February 25th, 01:15 pm
ਇਸ ਹਫ਼ਤੇ, ਭਾਰਤ ਨੇ ਵਿਸ਼ਵ ਪੱਧਰ 'ਤੇ ਇੱਕ ਸ਼ਕਤੀਸ਼ਾਲੀ ਸ਼ਕਤੀ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕੀਤਾ, ਆਰਟੀਫਿਸ਼ਲ ਇੰਟੈਲੀਜੈਂਸ, ਊਰਜਾ ਸੁਰੱਖਿਆ, ਪੁਲਾੜ ਖੋਜ ਅਤੇ ਰੱਖਿਆ ਵਿੱਚ ਪ੍ਰਗਤੀ ਕੀਤੀ। ਗਲੋਬਲ ਏਆਈ ਨੈਤਿਕਤਾ ਨੂੰ ਆਕਾਰ ਦੇਣ ਤੋਂ ਲੈ ਕੇ ਰਣਨੀਤਕ ਭਾਈਵਾਲੀ ਨੂੰ ਸੁਰੱਖਿਅਤ ਕਰਨ ਤੱਕ, ਹਰ ਕਦਮ ਵਿਸ਼ਵ ਮਾਮਲਿਆਂ ਵਿੱਚ ਭਾਰਤ ਦੇ ਵਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ।ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਅਤੇ ਇਨਫ੍ਰਾਸਟ੍ਰਕਚਰ ਸਮਿਟ 2025 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 25th, 11:10 am
ਅਸਾਮ ਦੇ ਗਵਰਨਰ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਊਰਜਾਵਾਨ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਇੰਡਸਟ੍ਰੀ ਲੀਡਰਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਐਂਡ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕੀਤਾ
February 25th, 10:45 am
ਪ੍ਰਧਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਐਂਡ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਪੂਰਬੀ ਭਾਰਤ ਅਤੇ ਉੱਤਰ-ਪੂਰਬ ਭਾਰਤ ਅੱਜ ਭਵਿੱਖ ਦੀ ਇੱਕ ਨਵੀਂ ਯਾਤਰਾ ‘ਤੇ ਨਿਕਲ ਰਹੇ ਹਨ ਅਤੇ ਐਡਵਾਂਟੇਜ ਅਸਾਮ, ਅਸਾਮ ਦੀ ਅਵਿਸ਼ਵਾਸਯੋਗ ਸਮਰੱਥਾ ਅਤੇ ਪ੍ਰਗਤੀ ਨੂੰ ਦੁਨੀਆ ਦੇ ਨਾਲ ਜੋੜਨ ਦੀ ਇੱਕ ਵੱਡੀ ਪਹਿਲ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਭਾਰਤ ਦੀ ਸਮ੍ਰਿੱਧੀ ਵਿੱਚ ਪੂਰਬੀ ਭਾਰਤ ਦੀ ਪ੍ਰਮੁੱਖ ਭੂਮਿਕਾ ਦਾ ਗਵਾਹ ਹੈ। ਪ੍ਰਧਾਨ ਮੰਤਰੀ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਅੱਜ ਜਦੋਂ ਅਸੀਂ ਵਿਕਸਿਤ ਭਾਰਤ ਦੇ ਵੱਲ ਵਧ ਰਹੇ ਹਾਂ ਤਾਂ ਇਸ ਦਿਸ਼ਾ ਵਿੱਚ ਪੂਰਬੀ ਭਾਰਤ ਅਤੇ ਉੱਤਰ-ਪੂਰਬ ਆਪਣੀ ਵਾਸਤਵਿਕ ਸਮਰੱਥਾ ਪ੍ਰਦਰਸ਼ਿਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਐਡਵਾਂਟੇਜ ਅਸਾਮ ਉਸੇ ਭਾਵਨਾ ਦਾ ਪ੍ਰਤੀਨਿਧੀਤਵ ਕਰਦਾ ਹੈ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਪ੍ਰੋਗਰਾਮ ਦੇ ਆਯੋਜਨ ਦੇ ਲਈ ਅਸਾਮ ਸਰਕਾਰ ਅਤੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਨੇ 2013 ਦੇ ਆਪਣੇ ਸ਼ਬਦਾਂ ਨੂੰ ਵੀ ਯਾਦ ਕੀਤਾ, ਜਦੋਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਸਮਾਂ ਦੂਰ ਨਹੀਂ ਜਦੋਂ ‘ਏ ਫੌਰ ਅਸਾਮ’ ਆਦਰਸ਼ ਬਣ ਜਾਵੇਗਾ।The World This Week On India
February 18th, 04:28 pm
This week, India reinforced its position as a formidable force on the world stage, making headway in artificial intelligence, energy security, space exploration, and defence. From shaping global AI ethics to securing strategic partnerships, every move reflects India's growing influence in global affairs.ਭਾਰਤ-ਅਮਰੀਕਾ ਸੰਯੁਕਤ ਪ੍ਰੈੱਸ ਕਾਨਫਰੰਸ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
February 14th, 04:57 am
ਸਭ ਤੋਂ ਪਹਿਲੇ ਮੈਂ, ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਟ੍ਰੰਪ ਦਾ ਮੇਰੇ ਸ਼ਾਨਦਾਰ ਸੁਆਗਤ ਅਤੇ ਪਰਾਹੁਣਚਾਰੀ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਰਾਸ਼ਟਰਪਤੀ ਟ੍ਰੰਪ ਨੇ ਭਾਰਤ ਅਤੇ ਅਮਰੀਕਾ ਸਬੰਧਾਂ (India-US relationship) ਨੂੰ ਆਪਣੀ ਲੀਡਰਸ਼ਿਪ ਦੇ ਜ਼ਰੀਏ ਸੰਜੋਇਆ ਹੈ, ਜੀਵੰਤ ਬਣਾਇਆ ਹੈ।ਪੈਰਿਸ ਵਿੱਚ ਭਾਰਤ-ਫਰਾਂਸ ਸੀਈਓ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 12th, 12:45 am
ਇਸ ਰੂਮ ਵਿੱਚ, ਮੈਂ ਇੱਕ ਅਦਭੁਤ ਊਰਜਾ, ਉਤਸ਼ਾਹ ਅਤੇ dynamism ਨੂੰ ਮਹਿਸੂਸ ਕਰ ਰਿਹਾ ਹਾਂ। ਇਹ ਕੇਵਲ ਇੱਕ ਸਾਧਾਰਣ ਬਿਜ਼ਨਸ ਈਵੈਂਟ ਨਹੀਂ ਹੈ। ਇਹ ਭਾਰਤ ਅਤੇ ਫਰਾਂਸ ਦੇ ਬੈਸਟ ਬਿਜ਼ਨਸ ਮਾਇੰਡਸ ਦਾ ਸੰਗਮ ਹੈ। ਹੁਣੇ ਪ੍ਰਸਤੁਤ ਕੀਤੀ ਗਈ CEO ਫੋਰਮ ਦੀ ਰਿਪੋਰਟ ਦਾ ਸੁਆਗਤ ਹੈ। ਮੈਂ ਦੇਖ ਰਿਹਾ ਹਾਂ ਕਿ ਆਪ ਸਭ Innovate, Collaborate ਅਤੇ Elevate ਉਸ ਮੰਤਰ ਨੂੰ ਲੈਕੇ ਚਲ ਰਹੇ ਹੋ, ਤੁਸੀਂ ਸਿਰਫ਼ ਬੋਰਡ ਰੂਮ ਕਨੈਕਸ਼ਨਸ ਨਹੀਂ ਬਣਾ ਰਹੇ ਹੋ। ਆਪ (ਤੁਸੀਂ) ਸਭ ਭਾਰਤ-ਫਰਾਂਸ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਭੀ ਮਜ਼ਬੂਤ ਕਰ ਰਹੇ ਹੋ। (I feel a wonderful energy, excitement and dynamism in this room. This isn't just a normal business event. It is a confluence of the best business minds of India and France. The report of the CEO Forum that has just been presented is welcome.ਪ੍ਰਧਾਨ ਮੰਤਰੀ ਨੇ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਬੋਧਨ ਕੀਤਾ
February 12th, 12:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੂਅਲ ਮੈਕ੍ਰੋਂ (Emmanuel Macron) ਨੇ ਅੱਜ ਪੈਰਿਸ ਵਿੱਚ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ। ਇਸ ਫੋਰਮ ਨੇ ਰੱਖਿਆ , ਏਅਰੋਸਪੇਸ, ਮਹੱਤਵਪੂਰਨ ਅਤੇ ਉੱਭਰਦੀਆਂ ਟੈਕਨੋਲੋਜੀਆਂ, ਬੁਨਿਆਦੀ ਢਾਂਚੇ, ਐਡਵਾਂਸਡ ਮੈਨੂਫੈਕਚਰਿੰਗ, ਆਰਟੀਫਿਸ਼ਲ ਇੰਟੈਲੀਜੈਂਸ, ਲਾਇਫ ਸਾਇੰਸਿਜ਼, ਕਲਿਆਣ ਅਤੇ ਜੀਵਨਸ਼ੈਲੀ ਅਤੇ ਭੋਜਨ ਅਤੇ ਪਰਾਹੁਣਚਾਰੀ ਜਿਹੇ ਖੇਤਰਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਦੋਹਾਂ ਧਿਰਾਂ ਦੀਆਂ ਕੰਪਨੀਆਂ ਦੇ ਵਿਵਿਧ ਸਮੂਹ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨੂੰ ਇਕੱਠਿਆਂ ਲਿਆਂਦਾ ਗਿਆ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
January 16th, 11:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਦੇ ਰਾਸ਼ਟਰਪਤੀ, ਸ਼੍ਰੀ ਥਰਮਨ ਸ਼ਰਮੁਗਰਤਨਮ (Tharman Shanmugaratnam) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਭਾਰਤ-ਸਿੰਗਾਪੁਰ ਵਿਆਪਕ ਰਣਨੀਤਕ ਸਾਂਝੇਦਾਰੀ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ। ਅਸੀਂ ਸੈਮੀਕੰਡਕਟਰ, ਡਿਜੀਟਲੀਕਰਣ, ਕੌਸ਼ਲ ਵਿਕਾਸ, ਕਨੈਕਟੀਵਿਟੀ ਅਤੇ ਭਵਿੱਖ ਦੇ ਹੋਰ ਉਭਰਦੇ ਖੇਤਰਾਂ ਨੂੰ ਲੈ ਕੇ ਗੱਲਬਾਤ ਕੀਤੀ।”ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
January 06th, 07:43 pm
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ (Mr. Jake Sullivan) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ (Rashtriya Bal Puraskar awardees) ਨਾਲ ਗੱਲਬਾਤ ਕੀਤੀ
December 26th, 09:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਤੀਸਰੇ ਵੀਰ ਬਾਲ ਦਿਵਸ ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ ਦੇ 17 ਜੇਤੂਆਂ (17 awardees of Rashtriya Bal Puraskar) ਨਾਲ ਗੱਲਬਾਤ ਕੀਤੀ। ਇਹ ਪੁਰਸਕਾਰ ਬਹਾਦਰੀ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਕਲਾ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ।ਵੀਰ ਬਾਲ ਦਿਵਸ (Veer Bal Diwas) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:05 pm
ਅੱਜ ਅਸੀਂ ਤੀਸਰੇ ‘ਵੀਰ ਬਾਲ ਦਿਵਸ’ ਦੇ ਆਯੋਜਨ ਦਾ ਹਿੱਸਾ ਬਣ ਰਹੇ ਹਾਂ। ਤਿੰਨ ਸਾਲ ਪਹਿਲੇ ਸਾਡੀ ਸਰਕਾਰ ਨੇ ਵੀਰ ਸਾਹਿਬਜ਼ਾਦਿਆਂ ਦੇ ਬਲੀਦਾਨ ਦੀ ਅਮਰ ਸਮ੍ਰਿਤੀ(ਯਾਦ) ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਹੁਣ ਇਹ ਦਿਨ ਕਰੋੜਾਂ ਦੇਸ਼ਵਾਸੀਆਂ ਦੇ ਲਈ, ਪੂਰੇ ਦੇਸ਼ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ। ਇਸ ਦਿਨ ਨੇ ਭਾਰਤ ਦੇ ਕਿਤਨੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਨਾਲ ਭਰਨ ਦਾ ਕੰਮ ਕੀਤਾ ਹੈ! ਅੱਜ ਦੇਸ਼ ਦੇ 17 ਬੱਚਿਆਂ ਨੂੰ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਆਰਟਸ ਜਿਹੇ ਖੇਤਰਾਂ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਸਭ ਨੇ ਇਹ ਦਿਖਾਇਆ ਹੈ ਕਿ ਭਾਰਤ ਦੇ ਬੱਚੇ, ਭਾਰਤ ਦੇ ਯੁਵਾ ਕੀ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ। ਮੈਂ ਇਸ ਅਵਸਰ ‘ਤੇ ਸਾਡੇ ਗੁਰੂਆਂ ਦੇ ਚਰਨਾਂ ਵਿੱਚ, ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕਰਦਾ ਹਾਂ। ਮੈਂ ਅਵਾਰਡ ਜਿੱਤਣ ਵਾਲੇ ਸਾਰੇ ਬੱਚਿਆਂ ਨੂੰ ਵਧਾਈਆਂ ਭੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਭੀ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰਫ਼ ਤੋਂ ਸ਼ੁਭਕਾਮਨਾਵਾਂ ਭੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਹਿੱਸਾ ਲਿਆ
December 26th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਆਯੋਜਨ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਵੀਰਤਾ ਅਤੇ ਬਲੀਦਾਨ ਦੀ ਯਾਦ ਵਿੱਚ ਵੀਰ ਬਾਲ ਦਿਵਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਹੁਣ ਕਰੋੜਾਂ ਭਾਰਤੀਆਂ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ ਅਤੇ ਇਸ ਦਿਨ ਨੇ ਕਈ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਦੇ ਲਈ ਪ੍ਰੇਰਿਤ ਕੀਤਾ ਹੈ। ਸ਼੍ਰੀ ਮੋਦੀ ਨੇ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਖੇਡਾਂ ਅਤੇ ਕਲਾ ਦੇ ਖੇਤਰ ਵਿੱਚ ਅੱਜ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ 17 ਬੱਚਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪੁਰਸਕਾਰ ਵਿਜੇਤਾ ਭਾਰਤ ਦੇ ਬੱਚਿਆਂ ਅਤੇ ਨੌਜਵਾਨਾਂ ਦੀ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੀ ਸਮਰੱਥਾ ਦੇ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਗੁਰੂਆਂ ਅਤੇ ਵੀਰ ਸਾਹਿਬਜ਼ਾਦਿਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪੁਰਸਕਾਰ ਵਿਜੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਭੀ ਦਿੱਤੀਆਂ ।ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।