ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

December 07th, 05:52 pm

ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ

December 07th, 05:40 pm

ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।