Important to maintain the authenticity of handloom craftsmanship in the age of technology: PM at Bharat Tex

Important to maintain the authenticity of handloom craftsmanship in the age of technology: PM at Bharat Tex

February 16th, 04:15 pm

PM Modi, while addressing Bharat Tex 2025 at Bharat Mandapam, highlighted India’s rich textile heritage and its growing global presence. With participation from 120+ countries, he emphasized innovation, sustainability, and investment in the sector. He urged startups to explore new opportunities, promoted skill development, and stressed the fusion of tradition with modern fashion to drive the industry forward.

PM Modi addresses the Bharat Tex 2025

PM Modi addresses the Bharat Tex 2025

February 16th, 04:00 pm

PM Modi, while addressing Bharat Tex 2025 at Bharat Mandapam, highlighted India’s rich textile heritage and its growing global presence. With participation from 120+ countries, he emphasized innovation, sustainability, and investment in the sector. He urged startups to explore new opportunities, promoted skill development, and stressed the fusion of tradition with modern fashion to drive the industry forward.

"ਪਰੀਕਸ਼ਾ ਪੇ ਚਰਚਾ 2025" ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

February 10th, 11:30 am

ਇਹ ਇੱਕ ਬਹੁਤ Privilege ਦੀ ਬਾਤ ਹੈ ਕਿ ਇਤਨੇ ਸਾਰੇ ਬੱਚਿਆਂ ਨੇ ਇਸ ਵਿੱਚ ਰਜਿਸਟਰ ਕੀਤਾ ਸੀ and we were one of them.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪਰੀਕਸ਼ਾ ਪੇ ਚਰਚਾ 2025' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

February 10th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁੰਦਰ ਨਰਸਰੀ ਵਿਖੇ ਪਰੀਕਸ਼ਾ ਪੇ ਚਰਚਾ (ਪੀਪੀਸੀ) ਦੇ 8ਵੇਂ ਸੰਸਕਰਣ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਵਿੱਚ ਕਈ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਤਿਲ (sesame) ਤੋਂ ਬਣੀਆਂ ਮਠਿਆਈਆਂ ਵੰਡੀਆਂ, ਜੋ ਰਵਾਇਤੀ ਤੌਰ 'ਤੇ ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਖਾਧੀਆਂ ਜਾਂਦੀਆਂ ਹਨ।

ਅੱਜ, ਰਾਸ਼ਟਰੀ ਬਾਲੜੀ ਦਿਵਸ ‘ਤੇ ਅਸੀਂ ਬਾਲੜੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਲਈ ਵਿਆਪਕ ਅਵਸਰ ਸੁਨਿਸ਼ਚਿਤ ਕਰਨ ਦੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ : ਪ੍ਰਧਾਨ ਮੰਤਰੀ

January 24th, 08:56 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ, ਰਾਸ਼ਟਰੀ ਬਾਲੜੀ ਦਿਵਸ ਦੇ ਅਵਸਰ ‘ਤੇ ਬਾਲੜੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਲਈ ਵਿਆਪਕ ਅਵਸਰ ਸੁਨਿਸ਼ਚਿਤ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

January 12th, 02:15 pm

ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ

January 12th, 02:00 pm

ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।

ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 09th, 10:15 am

ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ

January 09th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।

ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 29th, 11:00 am

ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ

October 29th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।

ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ

October 10th, 05:42 pm

ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-

ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 20th, 11:45 am

ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ

September 20th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ

August 15th, 03:04 pm

ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

August 15th, 01:09 pm

ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਭਾਰਤ ਦੇ ਭਵਿੱਖ ਲਈ ਅਭਿਲਾਸ਼ੀ ਦ੍ਰਿਸ਼ਟੀਕੋਣ ਨਿਰਧਾਰਿਤ ਕੀਤਾ

August 15th, 10:16 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਕਾਸ ਨੂੰ ਆਕਾਰ ਦੇਣ, ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਦੇਸ਼ ਨੂੰ ਵਿਭਿੰਨ ਖੇਤਰਾਂ ਵਿੱਚ ਗਲੋਬਲ ਲੀਡਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਲਕਸ਼ਾਂ ਦੀ ਇੱਕ ਸੀਰੀਜ਼ ਦੀ ਰੂਪਰੇਖਾ ਪ੍ਰਸਤੁਤ ਕੀਤੀ।

ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ

August 15th, 07:30 am

78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।

ਨਵੀਂ ਦਿੱਲੀ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ਬਜਟ ਉਪਰੰਤ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 30th, 03:44 pm

ਅਗਰ ਨੌਜਵਾਨਾਂ ਦੀ ਸਭਾ ਹੁੰਦੀ ਤਾਂ ਮੈਂ ਸ਼ੁਰੂ ਕਰਦਾ -How is the Josh? ਲੇਕਿਨ ਲਗਦਾ ਹੈ ਇਹ ਭੀ ਸਹੀ ਜਗ੍ਹਾ ਹੈ। ਅਤੇ ਜਦੋਂ ਮੇਰੇ ਦੇਸ਼ ਵਿੱਚ ਇਸ ਪ੍ਰਕਾਰ ਨਾਲ ਜੀਵਨ ਦੇ ਹਰ ਖੇਤਰ ਵਿੱਚ ਸਥਿਰਤਾ ਪ੍ਰਾਪਤ ਕੀਤੇ ਹੋਏ ਵਿਅਕਤੀ ਜੋਸ਼ ਨਾਲ ਭਰੇ ਹੋਏ ਹੋਣ ਤਾਂ ਮੇਰਾ ਦੇਸ਼ ਕਦੇ ਪਿੱਛੇ ਨਹੀਂ ਹਟ ਸਕਦਾ। ਆਪ ਨੇ (ਤੁਸੀਂ) ਮੈਨੂੰ ਇਸ ਕਾਰਜਕ੍ਰਮ ਵਿੱਚ ਸੱਦਿਆ, ਮੈਂ CII ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਯਾਦ ਹੈ, pandemic ਦੇ ਸਮੇਂ ਆਪ (ਤੁਸੀਂ) ਅਤੇ ਅਸੀਂ ਚਰਚਾ ਕਰ ਰਹੇ ਸਾਂ, ਤੁਹਾਡੇ ਵਿੱਚੋਂ ਭੀ ਬਹੁਤ ਲੋਕਾਂ ਨੂੰ ਯਾਦ ਹੋਵੇਗਾ। ਅਤੇ ਚਰਚਾ ਦੇ ਕੇਂਦਰ ਵਿੱਚ ਵਿਸ਼ਾ ਰਹਿੰਦਾ ਸੀ- Getting Growth Back, ਉਸੇ ਦੇ ਇਰਦ-ਗਿਰਦ ਸਾਡੀ ਚਰਚਾ ਰਹਿੰਦੀ ਸੀ। ਅਤੇ ਤਦ ਮੈਂ ਤੁਹਾਨੂੰ (ਆਪ ਨੂੰ) ਕਿਹਾ ਸੀ ਕਿ ਭਾਰਤ ਬਹੁਤ ਹੀ ਜਲਦੀ ਵਿਕਾਸ ਦੇ ਪਥ ‘ਤੇ ਦੌੜੇਗਾ। ਅਤੇ ਅੱਜ ਭਾਰਤ ਕਿਸ ਉਚਾਈ ‘ਤੇ ਹੈ? ਅੱਜ ਭਾਰਤ, 8 ਪਰਸੈਂਟ ਦੀ ਰਫ਼ਤਾਰ ਨਾਲ ਗ੍ਰੋਅ ਕਰ ਰਿਹਾ ਹੈ। ਅੱਜ ਅਸੀਂ ਸਾਰੇ discuss ਕਰ ਰਹੇ ਹਾਂ- Journey Towards Viksit Bharat. ਇਹ ਬਦਲਾਅ ਸਿਰਫ਼ sentiments ਦਾ ਨਹੀਂ ਹੈ, ਇਹ ਬਦਲਾਅ confidence ਦਾ ਹੈ। ਅੱਜ ਭਾਰਤ, ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਆਰਥਿਕ ਤਾਕਤ ਹੈ, ਅਤੇ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਇਕਨੌਮਿਕ ਪਾਵਰ ਬਣ ਜਾਵੇਗਾ। ਮੈਂ ਜਿਸ ਬਿਰਾਦਰੀ ਤੋਂ ਆਉਂਦਾ ਹਾਂ, ਉਸ ਬਿਰਾਦਰੀ ਦੀ ਇੱਕ ਪਹਿਚਾਣ ਬਣ ਗਈ ਹੈ ਕਿ ਚੋਣਾਂ ਤੋਂ ਪਹਿਲੇ ਜੋ ਬਾਤਾਂ ਕਰਦੇ ਹਨ, ਚੋਣਾਂ ਦੇ ਬਾਅਦ ਭੁਲਾ ਦਿੰਦੇ ਹਨ। ਲੇਕਿਨ ਮੈਂ ਉਸ ਬਿਰਾਦਰੀ ਵਿੱਚ ਅਪਵਾਦ ਹਾਂ, ਅਤੇ ਇਸ ਲਈ ਮੈਂ ਤੁਹਾਨੂੰ (ਆਪ ਨੂੰ) ਯਾਦ ਕਰਵਾਉਂਦਾ ਹਾਂ ਕਿ ਮੈਂ ਕਿਹਾ ਸੀ ਕਿ ਮੇਰੇ ਤੀਸਰੇ ਟਰਮ ਵਿੱਚ ਦੇਸ਼ ਤੀਸਰੇ ਨੰਬਰ ਦੀ ਇਕੌਨਮੀ ਬਣੇਗਾ। ਭਾਰਤ ਬਹੁਤ ਸਧੇ ਹੋਏ ਕਦਮਾਂ ਨਾਲ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ

July 30th, 01:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਕਾਨਫਰੰਸ ਦਾ ਉਦੇਸ਼ ਵਿਕਾਸ ਲਈ ਸਰਕਾਰ ਦੇ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਉਦਯੋਗ ਦੀ ਭੂਮਿਕਾ ਦੇ ਲਈ ਰੂਪ-ਰੇਖਾ ਪੇਸ਼ ਕਰਨਾ ਹੈ। ਕਾਨਫਰੰਸ ਵਿੱਚ ਉਦਯੋਗ, ਸਰਕਾਰ, ਕੂਟਨੀਤਕ ਕਮਿਊਨਿਟੀ ਅਤੇ ਥਿੰਕ ਟੈਂਕਾਂ ਦੇ 1000 ਤੋਂ ਵੱਧ ਭਾਗੀਦਾਰਾਂ ਨੇ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ, ਜਦਕਿ ਬਹੁਤ ਸਾਰੇ ਭਾਗੀਦਾਰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ) ਕੇਂਦਰਾਂ ਤੋਂ ਜੁੜੇ ਹੋਏ ਸਨ।