PM Modi conferred with the highest national award of Kuwait

December 22nd, 04:37 pm

His Highness Sheikh Meshal Al-Ahmad Al-Jaber Al-Sabah, the Amir of Kuwait conferred upon PM Modi The Order of Mubarak Al- Kabeer, the highest national award of Kuwait. PM Modi dedicated the award to the long-standing friendship between India and Kuwait, to the Indian community in Kuwait and to the 1.4 billion people of India.

The relationship between India and Kuwait is one of civilizations, seas and commerce: PM Modi

December 21st, 06:34 pm

PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.

Prime Minister Shri Narendra Modi addresses Indian Community at ‘Hala Modi’ event in Kuwait

December 21st, 06:30 pm

PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.

Prime Minister expresses happiness on a heartwarming welcome from the Indian diaspora in Kuwait

December 21st, 06:16 pm

Prime Minister Shri Narendra Modi has expressed his happiness on receiving a heartwarming welcome from the vibrant Indian diaspora in Kuwait. Prime Minister Shri Modi remarked that their energy, love and unwavering connection to India are truly inspiring.

PM Modi calls upon everyone to make meditation a part of their daily lives

December 21st, 12:28 pm

Prime Minister Shri Narendra Modi has called upon everyone to make meditation a part of their daily lives on World Meditation Day, today. Prime Minister Shri Modi remarked that Meditation is a powerful way to bring peace and harmony to one’s life, as well as to our society and planet.

PM Modi invites everyone to Rann Utsav

December 21st, 10:08 am

Prime Minister Shri Narendra Modi has invited everyone to Rann Utsav, which will go on till March 2025. Prime Minister Shri Modi underscored that the festival promises to be an unforgettable experience.

ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 13th, 02:10 pm

ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ

December 13th, 02:00 pm

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

December 13th, 10:21 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 2001 ਦੇ ਸੰਸਦ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਅੱਜ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਜਯੰਤੀ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

December 11th, 10:24 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੀਤਾ ਜਯੰਤੀ ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ

December 10th, 04:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ ਕਿਹਾ ਕਿ ਉਹ ਇੱਕ ਬਹੁਮੁਖੀ ਸ਼ਖਸੀਅਤ ਸਨ, ਜਿਨ੍ਹਾਂ ਨੇ ਸ਼ਾਸਨ, ਸਾਹਿਤ ਅਤੇ ਸਮਾਜਿਕ ਸਸ਼ਕਤੀਕਰਣ ‘ਤੇ ਗਹਿਰਾ ਪ੍ਰਭਾਵ ਛੱਡਿਆ।

ਸਵਾਹਿਦ ਦਿਵਸ ਉਨ੍ਹਾਂ ਲੋਕਾਂ ਦੇ ਅਸਧਾਰਣ ਸਾਹਸ ਅਤੇ ਬਲੀਦਾਨ ਨੂੰ ਯਾਦ ਕਰਨ ਦਾ ਅਵਸਰ ਹੈ ਜਿਨ੍ਹਾਂ ਨੇ ਅਸਾਮ ਅੰਦੋਲਨ ਦੇ ਲਈ ਖੁਦ ਨੂੰ ਸਮਰਪਿਤ ਕਰ ਦਿੱਤਾ: ਪ੍ਰਧਾਨ ਮੰਤਰੀ

December 10th, 04:16 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਵਾਹਿਦ ਦਿਵਸ ਉਨ੍ਹਾਂ ਲੋਕਾਂ ਦੇ ਅਸਧਾਰਣ ਸਾਹਸ ਅਤੇ ਬਲੀਦਾਨ ਨੂੰ ਯਾਦ ਕਰਨ ਦਾ ਅਵਸਰ ਹੈ ਜਿਨ੍ਹਾਂ ਨੇ ਅਸਾਮ ਅੰਦੋਲਨ ਦੇ ਲਈ ਖੁਦ ਨੂੰ ਸਮਰਪਿਤ ਕਰ ਦਿੱਤਾ।

ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 09th, 05:54 pm

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ

December 09th, 04:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ​​ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।

ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 09th, 01:30 pm

ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ

December 09th, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਸੁਗਮਯ ਭਾਰਤ ਅਭਿਯਾਨ ਦੇ 9 ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ

December 03rd, 04:22 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਗਮਯ ਭਾਰਤ ਅਭਿਯਾਨ ਦੇ 9 ਵਰ੍ਹੇ ਪੂਰੇ ਹੋਣ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਦਿਵਿਯਾਂਗ ਭੈਣਾਂ ਅਤੇ ਭਰਾਵਾਂ ਲਈ ਪਹੁੰਚ, ਸਮਾਨਤਾ ਅਤੇ ਅਵਸਰ ਨੂੰ ਹੋਰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਦਿਵਿਯਾਂਗ ਭੈਣਾਂ ਅਤੇ ਭਰਾਵਾਂ ਦੇ ਧੀਰਜ ਅਤੇ ਉਪਲਬਧੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਵਾਇਆ ਹੈ।

ਦਿੱਵਯਾਂਗਬਜਟ ਸਲੈਸ਼ ਬਾਰੇ ਭਾਜਪਾ ਮੰਤਰੀ ਨੇ ਕਿਹਾ, “ਸੁਗਮਯ ਭਾਰਤ ਅਭਿਯਾਨ ਇੱਕ ਗੇਮ ਚੇਂਜਰ; ਕਰਨਾਟਕ ਕਾਂਗਰਸ ਸਨਮਾਨ ਅਤੇ ਅਧਿਕਾਰਾਂ ਤੋਂ ਪਿੱਛੇ ਹਟ ਰਹੀ ਹੈ”

December 03rd, 03:47 pm

ਸੁਗਮਯ ਭਾਰਤ ਅਭਿਯਾਨ ਦੀ ਵਰ੍ਹੇਗੰਢ ਦੇ ਅਵਸਰ 'ਤੇ, ਡਾ. ਵਰੇਂਦਰ ਕੁਮਾਰ; ਭਾਰਤ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਨੇ ਸਾਰਿਆਂ ਦੇ ਲਈ ਇੱਕ ਸਮਾਵੇਸ਼ੀ ਅਤੇ ਪਹੁੰਚਯੋਗ ਸਮਾਜ ਬਣਾਉਣ ਵਾਸਤੇ ਕੇਂਦਰ ਸਰਕਾਰ ਦੇ ਅਥਾਹ ਸਮਰਪਣ ‘ਤੇ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਪ੍ਰਾਪਤ ਹੋਈ ਪ੍ਰਗਤੀ 'ਤੇ ਵਿਚਾਰ ਕਰਦੇ ਹੋਏ, ਡਾ. ਕੁਮਾਰ ਨੇ ਪਹਿਲ ਦੇ ਪਰਿਵਰਤਨਕਾਰੀ ਪ੍ਰਭਾਵ 'ਤੇ ਜ਼ੋਰ ਦਿੱਤਾ, ਜੋ ਸੱਚੀ ਸਮਾਵੇਸ਼ਤਾ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਦਾ ਪੱਥਰ ਹੈ।

"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 03rd, 12:15 pm

ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ

December 03rd, 11:47 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।