Joint G20 Declaration on Digital Infrastructure AI and Data for Governance

November 20th, 07:52 am

The G20 joint declaration underscores the pivotal role of inclusive digital transformation in achieving Sustainable Development Goals (SDGs). Leveraging Digital Public Infrastructure (DPI), AI, and equitable data use can drive growth, create jobs, and improve health and education outcomes. Fair governance, transparency, and trust are essential to ensure these technologies respect privacy, promote innovation, and benefit perse societies globally.

ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦਾ ਦੌਰਾ ਕਰਨਗੇ

November 12th, 07:44 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਸਰਕਾਰੀ ਦੌਰੇ 'ਤੇ ਜਾਣਗੇ। ਨਾਈਜੀਰੀਆ ਵਿੱਚ, ਉਹ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣਗੇ। ਬ੍ਰਾਜ਼ੀਲ 'ਚ ਉਹ ਜੀ-20 ਸਮਿਟ 'ਚ ਹਿੱਸਾ ਲੈਣਗੇ। ਗੁਆਨਾ ਵਿੱਚ, ਪ੍ਰਧਾਨ ਮੰਤਰੀ ਸੀਨੀਅਰ ਲੀਡਰਸ ਨਾਲ ਗੱਲਬਾਤ ਕਰਨਗੇ, ਸੰਸਦ ਨੂੰ ਸੰਬੋਧਨ ਕਰਨਗੇ ਅਤੇ ਕੈਰੀਕੌਮ (CARICOM)-ਇੰਡੀਆ ਸਮਿਟ ਵਿੱਚ ਹਿੱਸਾ ਲੈਣਗੇ, ਕੈਰੇਬੀਅਨ ਖੇਤਰ ਨਾਲ ਸਬੰਧਾਂ ਨੂੰ ਗਹਿਰਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਨੇ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਮਹਾਮਹਿਮ ਸਿਰਿਲ ਰਾਮਾਫੋਸਾ (Cyril Ramaphosa) ਨੂੰ ਵਧਾਈਆਂ ਦਿੱਤੀਆਂ

June 17th, 05:11 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਮਹਾਮਹਿਮ ਸਿਰਿਲ ਰਾਮਾਫੋਸਾ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਇਹ ਭੀ ਕਿਹਾ ਕਿ ਉਹ ਭਾਰਤ ਅਤੇ ਦੱਖਣ ਅਫਰੀਕਾ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਰਾਸ਼ਟਰਪਤੀ ਸ਼੍ਰੀ ਰਾਮਾਫੋਸਾ ਦੇ ਨਾਲ ਕੰਮ ਕਰਨ ਦੇ ਲਈ ਉਤਸੁਕ ਹਨ।

ਪ੍ਰਧਾਨ ਮੰਤਰੀ ਨੇ ਅਜ਼ਾਲੀ ਅਸੌਮਾਨੀ ਨੂੰ ਕੋਮੋਰੋਸ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ

January 29th, 10:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜ਼ਾਲੀ ਅਸੌਮਾਨੀ ਨੂੰ ਕੋਮੋਰੋਸ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਜਿੱਤ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

November 05th, 10:22 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਕੱਪ ਵਿੱਚ ਅੱਜ ਦੱਖਣ ਅਫ਼ਰੀਕਾ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 26th, 04:12 pm

ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ

September 26th, 04:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।

ਪ੍ਰਧਾਨ ਮੰਤਰੀ ਦੀ ਕੋਮੋਰੋਸ (Comoros) ਦੇ ਰਾਸ਼ਟਰਪਤੀ ਨਾਲ ਮੁਲਾਕਾਤ

September 10th, 05:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਕੋਮੋਰੋਸ ਯੂਨੀਅਨ ਦੇ ਮਹਾਮਹਿਮ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਅਜ਼ਾਲੀ ਅਸੌਮਾਨੀ (H.E. Mr. Azali Assoumani) ਨਾਲ ਮੁਲਾਕਾਤ ਕੀਤੀ।

ਭਾਰਤ-ਬ੍ਰਾਜ਼ੀਲ-ਦੱਖਣ ਅਫਰੀਕਾ-ਅਮਰੀਕਾ ਦਾ ਸੰਯੁਕਤ ਬਿਆਨ

September 09th, 09:11 pm

ਜੀ20 ਦੀ ਵਰਤਮਾਨ ਅਤੇ ਅਗਲੀਆਂ ਤਿੰਨ ਪ੍ਰੈਜ਼ੀਡੈਂਸੀਆਂ (ਪ੍ਰਧਾਨਗੀਆਂ) ਦੇ ਰੂਪ ਵਿੱਚ ਅਸੀਂ ਆਲਮੀ ਚੁਣੌਤੀਆਂ ਨਾਲ ਨਿਪਟਣ ਦੇ ਲਈ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੀ ਇਤਿਹਾਸਿਕ ਪ੍ਰਗਤੀ ‘ਤੇ ਅੱਗੇ ਕੰਮ ਕਰਾਂਗੇ। ਇਸ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿਸ਼ਵ ਬੈਂਕ ਦੇ ਪ੍ਰਧਾਨ ਦੇ ਨਾਲ, ਅਸੀਂ ਬਿਹਤਰ, ਬੜੇ ਅਤੇ ਅਧਿਕ ਪ੍ਰਭਾਵੀ ਬਹੁਪੱਖੀ ਵਿਕਾਸ ਬੈਂਕਾਂ ਦੇ ਨਿਰਮਾਣ ਦੇ ਪ੍ਰਤੀ ਜੀ20 ਦੀ ਪ੍ਰਤੀਬੱਧਤਾ ਦਾ ਸੁਆਗਤ ਕਰਦੇ ਹਾਂ। ਬਿਹਤਰ ਭਵਿੱਖ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਆਪਣੇ ਲੋਕਾਂ ਨੂੰ ਸਮਰਥਨ ਦੇਣ ਦੇ ਲਈ, ਇਹ ਪ੍ਰਤੀਬੱਧਤਾ ਉਨ੍ਹਾਂ ਕਾਰਜਾਂ ‘ਤੇ ਜ਼ੋਰ ਦਿੰਦੀ ਹੈ ਜੋ ਜੀ20 ਦੇ ਮਾਧਿਅਮ ਨਾਲ ਇਕੱਠੇ ਮਿਲ ਕੇ ਕੀਤੇ ਜਾ ਸਕਦੇ ਹਨ।

ਬੰਗਲੁਰੂ ਵਿੱਚ ਇਸਰੋ ਸੈਂਟਰ ਤੋਂ ਵਾਪਸ ਆਉਣ ਦੇ ਬਾਅਦ ਦਿੱਲੀ ਵਿੱਚ ਇਕੱਠ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਦਾ ਮੂਲ-ਪਾਠ

August 26th, 01:18 pm

ਅੱਜ ਸਵੇਰੇ ਮੈਂ ਬੰਗਲੁਰੂ ਵਿੱਚ ਸਾਂ, ਸੁਬ੍ਹਾ ਬਹੁਤ ਜਲਦੀ ਪਹੁੰਚਿਆ ਸਾਂ ਅਤੇ ਤੈਅ ਕੀਤਾ ਸੀ ਕਿ ਭਾਰਤ ਵਿੱਚ ਜਾ ਕੇ ਦੇਸ਼ ਨੂੰ ਇਤਨੀ ਬੜੀ ਸਿੱਧੀ ਦਿਵਾਉਣ ਵਾਲੇ ਵਿਗਿਆਨੀਆਂ ਦੇ ਦਰਸ਼ਨ ਕਰਾਂ ਅਤੇ ਇਸ ਲਈ ਮੈਂ ਸੁਬ੍ਹਾ-ਸੁਬ੍ਹਾ ਉੱਥੇ ਚਲਿਆ ਗਿਆ। ਲੇਕਿਨ ਉੱਥੇ ਜਨਤਾ ਜਨਾਰਦਨ ਨੇ ਸੁਬ੍ਹਾ ਹੀ ਸੂਰਯੋਦਯ(ਸੂਰਜ ਚੜ੍ਹਨ) ਤੋਂ ਭੀ ਪਹਿਲਾਂ ਹੱਥ ਵਿੱਚ ਤਿਰੰਗਾ ਲੈ ਕੇ ਚੰਦਰਯਾਨ ਦੀ ਸਫ਼ਲਤਾ ਦਾ ਜਿਸ ਪ੍ਰਕਾਰ ਦਾ ਉਤਸਵ ਮਨਾਇਆ, ਉਹ ਬਹੁਤ ਹੀ ਪ੍ਰੇਰਿਤ ਕਰਨ ਵਾਲਾ ਸੀ ਅਤੇ ਕਦੇ ਸਖ਼ਤ ਧੁੱਪ ਵਿੱਚ ਸੂਰਜ ਬਰਾਬਰ ਤਪ ਰਿਹਾ ਹੈ ਅਤੇ ਇਸ ਮਹੀਨੇ ਦੀ ਧੁੱਪ ਤਾਂ ਚਮੜੀ ਨੂੰ ਭੀ ਚੀਰ ਦਿੰਦੀ ਹੈ। ਐਸੀ ਸਖ਼ਤ ਧੁੱਪ ਵਿੱਚ ਆਪ ਸਭ ਦਾ ਇੱਥੇ ਆਉਣਾ ਅਤੇ ਚੰਦਰਯਾਨ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਨਾ ਅਤੇ ਮੈਨੂੰ ਭੀ ਸੈਲੀਬ੍ਰੇਸ਼ਨ ਵਿੱਚ ਹਿੱਸੇਦਾਰ ਬਣਨ ਦਾ ਸੁਭਾਗ ਮਿਲੇ, ਇਹ ਭੀ ਮੇਰਾ ਸੁਭਾਗ ਹੈ। ਅਤੇ ਮੈਂ ਇਸ ਦੇ ਲਈ ਆਪ ਸਭ ਦਾ ਅਭਿਨੰਦਨ ਕਰਦਾ ਹਾਂ।

ਪ੍ਰਧਾਨ ਮੰਤਰੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ

August 26th, 12:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਚੰਦਰਯਾਨ - 3 ਮੂਨ ਲੈਂਡਰ ਦੀ ਸਫ਼ਲ ਲੈਂਡਿੰਗ ਦੇ ਕ੍ਰਮ ਵਿੱਚ ਇਸਰੋ ਟੀਮ (ISRO team) ਦੇ ਨਾਲ ਗੱਲਬਾਤ ਕਰਨ ਦੇ ਬਾਅਦ ਪ੍ਰਧਾਨ ਮੰਤਰੀ ਅੱਜ ਬੰਗਲੁਰੂ ਤੋਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਚਾਰ ਦਿਨ ਦੀ ਯਾਤਰਾ ਦੇ ਬਾਅਦ ਸਿੱਧੇ ਬੰਗਲੁਰੂ ਪਹੁੰਚ ਗਏ ਸਨ। ਸ਼੍ਰੀ ਜੇ ਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀਆਂ ਉਪਲਬਧੀਆਂ ਅਤੇ ਭਾਰਤੀ ਵਿਗਿਆਨੀਆਂ ਦੀ ਮਹੱਤਵਪੂਰਨ ਉਪਲਬਧੀ ‘ਤੇ ਖੁਸ਼ੀ ਜਾਹਰ ਕੀਤੀ।

ਦੱਖਣ ਅਫਰੀਕਾ ਅਤੇ ਗ੍ਰੀਸ ਦੀ ਸਾਰਥਕ ਯਾਤਰਾ ਤੋਂ ਬਾਅਦ ਬੰਗਲੁਰੂ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸੁਆਗਤ

August 26th, 10:08 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੱਖਣ ਅਫਰੀਕਾ ਅਤੇ ਗ੍ਰੀਸ ਦੇ ਆਪਣੇ ਚਾਰ ਦਿਨ ਦੇ ਦੌਰੇ ਤੋਂ ਬਾਅਦ ਅੱਜ ਬੰਗਲੁਰੂ ਪਹੁੰਚੇ। ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਵਿੱਚ ਬ੍ਰਿਕਸ ਸਮਿਟ ਵਿੱਚ ਸ਼ਿਰਕਤ ਕੀਤੀ ਅਤੇ ਬਾਅਦ ਵਿੱਚ ਗ੍ਰੀਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਵਿਭਿੰਨ ਦੁਵੱਲੀਆਂ ਬੈਠਕਾਂ ਕੀਤੀਆਂ ਅਤੇ ਸਥਾਨਕ ਵਿਚਾਰਵਾਨ ਲੀਡਰਾਂ ਨਾਲ ਬੈਠਕਾਂ ਕੀਤੀਆਂ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿੱਚ ਜੀਵੰਤ ਭਾਰਤੀ ਭਾਈਚਾਰਿਆਂ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ, ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਚੰਦਰਯਾਨ-3 ਮੂਨ ਲੈਂਡਰ ਦੀ ਲੈਂਡਿੰਗ ਨੂੰ ਦੇਖਿਆ ਸੀ, ਬਾਅਦ ਵਿੱਚ ਇਸਰੋ ਟੀਮ ਨਾਲ ਗੱਲਬਾਤ ਕਰਨ ਲਈ ਬੰਗਲੁਰੂ ਪਹੁੰਚੇ।

ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 25th, 09:30 pm

ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।

ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ

August 25th, 09:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।

ਦੱਖਣ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ, ਪ੍ਰਧਾਨ ਮੰਤਰੀ 26 ਅਗਸਤ ਨੂੰ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟਰੈਕਿੰਗ ਐਂਡ ਕਮਾਂਡ ਨੈੱਟਵਰਕ ਦਾ ਦੌਰਾ ਕਰਨਗੇ

August 25th, 08:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਅਗਸਤ ਨੂੰ ਸਵੇਰੇ 7:15 ਵਜੇ ਬੰਗਲੁਰੂ ਵਿਖੇ ਇਸਰੋ ਟੈਲੀਮੈਟਰੀ ਟ੍ਰੈਕਿੰਗ ਐਂਡ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕਰਨਗੇ। ਉਹ ਦੱਖਣ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਜਲਦੀ ਹੀ ਬੰਗਲੁਰੂ ਪਹੁੰਚਣਗੇ।

ਪ੍ਰਧਾਨ ਮੰਤਰੀ ਦੀ ਮੋਜ਼ੰਬੀਕ ਗਣਰਾਜ ਦੇ ਰਾਸ਼ਟਰਪਤੀ ਦੇ ਨਾਲ ਬੈਠਕ

August 24th, 11:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15ਵੇਂ ਬ੍ਰਿਕਸ ਸਮਿਟ (15th BRICS Summit) ਦੇ ਅਵਸਰ ’ਤੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਮੋਜ਼ੰਬੀਕ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਫਿਲਿਪ ਜੈਸਿੰਟੋ ਨਯੁਸੀ (H.E. Filipe Jacinto Nyusi)ਨਾਲ ਮੁਲਾਕਾਤ ਕੀਤੀ।

ਦੱਖਣ ਅਫਰੀਕਾ ਦੀ ਅਕੈਡਮੀ ਆਵ੍ ਸਾਇੰਸ ਦੇ ਪ੍ਰਸਿੱਧ ਉਤਪਤੀ ਵਿਗਿਆਨੀ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ: ਹਿਮਲਾ ਸੂਡਯਾਲ (Dr. Himla Soodyall) ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ

August 24th, 11:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਪ੍ਰਸਿੱਧ ਉਤਪਤੀ ਵਿਗਿਆਨੀ ਅਤੇ ਦੱਖਣੀ ਅਫਰੀਕਾ ਦੀ ਅਕੈਡਮੀ ਆਵ੍ ਸਾਇੰਸ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ: ਹਿਮਲਾ ਸੂਡਯਾਲ (Dr. Himla Soodyall) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦੀ ਪ੍ਰਸਿੱਧ ਰਾਕਟ ਸਾਇੰਟਿਸਟ ਅਤੇ ਗੈਲੇਕਟਿਕ ਐਨਰਜੀ ਵੈਂਚਰਸ ਦੇ ਸੰਸਥਾਪਕ ਸ਼੍ਰੀ ਸਿਯਾਬੁਲੇਲਾ ਜੁਜ਼ਾ (Mr. Siyabulela Xuza) ਦੇ ਨਾਲ ਬੈਠਕ

August 24th, 11:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਪ੍ਰਸਿੱਧ ਰਾਕਟ ਸਾਇੰਟਿਸਟ ਅਤੇ ਗੈਲੇਕਟਿਕ ਐਨਰਜੀ ਵੈਂਚਰਸ (Galactic Energy Ventures) ਦੇ ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸਿਯਾਬੁਲੇਲਾ ਜੁਜ਼ਾ (Mr. Siyabulela Xuza) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦੀ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਬੈਠਕ

August 24th, 11:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ(15th BRICS Summit) ਦੇ ਮੌਕੇ ‘ਤੇ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਾ. ਅਬੀਯ ਅਹਿਮਦ ਅਲੀ (Dr. Abiy Ahmed Ali) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦੀ ਸੇਨੇਗਲ ਗਣਰਾਜ ਦੇ ਰਾਸ਼ਟਰਪਤੀ ਨਾਲ ਬੈਠਕ ਕੀਤੀ

August 24th, 11:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ (15th BRICS Summit) ਦੇ ਮੌਕੇ ’ਤੇ ਸੇਨੇਗਲ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ, ਸ਼੍ਰੀ ਮੈਕੀ ਸਾਲ (H.E. Mr. Macky Sall) ਨਾਲ ਮੁਲਾਕਾਤ ਕੀਤੀ।