ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ ਨੇ 1514 ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤ ਕਰਨ ਦੇ ਲਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਨਿਰਦੇਸ਼ਾਂ ਦਾ ਸੁਆਗਤ ਕੀਤਾ
June 10th, 04:03 pm
ਪ੍ਰਧਾਨ ਮੰਤਰੀ ਨੇ 1514 ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤ ਕਰਨ ਦੇ ਲਈ ਭਾਰਤੀ ਰਿਜ਼ਰਵ ਬੈਂਕ ਦੇ ਨਿਰਦੇਸ਼ਾਂ ਦਾ ਸੁਆਗਤ ਕੀਤਾ ਹੈ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟਵੀਟ ਕੀਤਾ: “ਇਹ ਸਹਿਕਾਰੀ ਖੇਤਰ ਦੇ ਲਈ ਅਦਭੁਤ ਹੈ ਅਤੇ ਕਈ ਲੋਕਾਂ ਨੂੰ ਸਸ਼ਕਤ ਕਰੇਗਾ।”ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।