ਰਾਜਸਥਾਨ ਦੇ ਸੀਕਰ ਵਿਖੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ/ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 27th, 12:00 pm

ਅੱਜ ਦੇਸ਼ ਵਿੱਚ ਸਵਾ ਲੱਖ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਿੰਡ ਅਤੇ ਬਲਾਕ ਲੈਵਲ ‘ਤੇ ਬਣੇ ਇਨ੍ਹਾਂ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਨਾਲ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਅੱਜ ਡੇਢ ਹਜ਼ਾਰ ਤੋਂ ਜ਼ਿਆਦਾ FPO ਦੇ ਲਈ, ਸਾਡੇ ਕਿਸਾਨਾਂ ਦੇ ਲਈ ‘ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ’ ਯਾਨੀ ONDC ਦਾ ਲੋਕਅਰਪਣ ਵੀ ਹੋਇਆ ਹੈ। ਇਸ ਨਾਲ ਦੇਸ਼ ਦੇ ਕਿਸੇ ਵੀ ਕੋਣੇ ਵਿੱਚ ਬੈਠੇ ਕਿਸਾਨ ਲਈ ਆਪਣੀ ਉਪਜ ਬਜ਼ਾਰ ਤੱਕ ਪੰਹੁਚਾਉਣਾ ਹੋਰ ਅਸਾਨ ਹੋ ਜਾਵੇਗਾ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

July 27th, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 1.25 ਲੱਖ ਤੋਂ ਵੱਧ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ (ਪੀਐੱਮਕੇਐੱਸਕੇ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ, ਯੂਰੀਆ ਗੋਲਡ - ਸਲਫਰ ਕੋਟੇਡ ਯੂਰੀਆ ਦੀ ਇੱਕ ਨਵੀਂ ਕਿਸਮ ਨੂੰ ਲਾਂਚ ਕਰਨਾ, ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ 1600 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਨੂੰ ਸ਼ਾਮਲ ਕਰਨਾ, 8.5 ਕਰੋੜ ਲਾਭਪਾਤਰੀਆਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਲਗਭਗ 17,000 ਕਰੋੜ ਰੁਪਏ ਦੀ 14ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨ, ਚਿਤੌੜਗੜ੍ਹ, ਧੌਲਪੁਰ, ਸਿਰੋਹੀ, ਸੀਕਰ ਅਤੇ ਸ਼੍ਰੀ ਗੰਗਾਨਗਰ ਵਿਖੇ 5 ਨਵੇਂ ਮੈਡੀਕਲ ਕਾਲਜਾਂ ਦਾ ਉਦਘਾਟਨ; ਬਾਰਾਨ, ਬੂੰਦੀ, ਕਰੌਲੀ, ਝੁੰਝੁਨੂ, ਸਵਾਈ ਮਾਧੋਪੁਰ, ਜੈਸਲਮੇਰ ਅਤੇ ਟੌਂਕ ਵਿਖੇ 7 ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਉਦੈਪੁਰ, ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਡੂੰਗਰਪੁਰ ਜ਼ਿਲ੍ਹਿਆਂ ਵਿੱਚ ਸਥਿਤ 6 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਅਤੇ ਕੇਂਦਰੀ ਵਿਦਿਆਲਿਆ ਤਿਵਰੀ, ਜੋਧਪੁਰ ਦਾ ਉਦਘਾਟਨ ਕੀਤਾ।