ਝਾਰਖੰਡ ਦੇ ਟਾਟਾਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ/ਲੋਕਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 15th, 11:30 am

ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ ਜੀ, ਅੰਨਪੂਰਣਾ ਦੇਵੀ ਜੀ, ਸੰਜੈ ਸੇਠ ਜੀ, ਸਾਂਸਦ ਵਿਦਯੁਤ ਮਹਤੋ ਜੀ, ਰਾਜ ਸਰਕਾਰ ਦੇ ਮੰਤਰੀ ਇਰਫ਼ਾਨ ਅੰਸਾਰੀ ਜੀ, ਝਾਰਖੰਡ ਭਾਜਪਾ ਦੇ ਪ੍ਰਧਾਨ ਬਾਬੂਲਾਲ ਮਰਾਂਡੀ ਜੀ, ਆਲ ਝਾਰਖੰਡ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਸੁਦੇਸ਼ ਮਹਤੋ ਜੀ, ਵਿਧਾਇਕ ਗਣ, ਹੋਰ ਮਹਾਨੁਭਾਵ, ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ

September 15th, 11:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (ਪੀਐੱਮਏਵਾਈ-ਜੀ) (Pradhan Mantri Awas Yojana-Gramin (PMAY-G)) ਦੇ 32 ਹਜ਼ਾਰ ਲਾਭਾਰਥੀਆਂ ਨੂੰ ਸਵੀਕ੍ਰਿਤੀ ਪੱਤਰ ਭੀ ਪ੍ਰਦਾਨ ਕੀਤੇ। ਇਸ ਤੋਂ ਪਹਿਲੇ, ਸ਼੍ਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਟਾਟਾਨਗਰ ਜੰਕਸ਼ਨ ਰੇਲਵੇ ਸਟੇਸ਼ਨ ‘ਤੇ ਛੇ ਵੰਦੇ ਭਾਰਤ ਟ੍ਰੇਨਾਂ (Vande Bharat trains) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪ੍ਰਧਾਨ ਮੰਤਰੀ 15 ਤੋਂ 17 ਸਤੰਬਰ ਤੱਕ ਝਾਰਖੰਡ, ਗੁਜਰਾਤ ਅਤੇ ਓਡੀਸ਼ਾ ਦਾ ਦੌਰਾ ਕਰਨਗੇ

September 14th, 09:53 am

ਪ੍ਰਧਾਨ ਮੰਤਰੀ 15 ਸਤੰਬਰ ਨੂੰ ਝਾਰਖੰਡ ਦੀ ਯਾਤਰਾ ਕਰਨਗੇ ਅਤੇ ਉਹ ਸੁਬ੍ਹਾ ਕਰੀਬ 10 ਵਜੇ ਝਾਰਖੰਡ ਦੇ ਟਾਟਾਨਗਰ ਜੰਕਸ਼ਨ ਰੇਲਵੇ ਸਟੇਸ਼ਨ ‘ਤੇ ਟਾਟਾਨਗਰ-ਪਟਨਾ ਵੰਦੇ ਭਾਰਤ ਟ੍ਰੇਨ (Vande Bharat train) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੁਬ੍ਹਾ ਲਗਭਗ 10.30 ਵਜੇ, ਉਹ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ 20 ਹਜ਼ਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (Pradhan Mantri Awas Yojana- Gramin /ਪੀਐੱਮਏਵਾਈ-ਜੀ /PMAY-G) ਲਾਭਾਰਥੀਆਂ ਨੂੰ ਸਵੀਕ੍ਰਿਤੀ ਪੱਤਰ ਭੀ ਵੰਡਣਗੇ।