ਸਿਡਨੀ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਭਾਸ਼ਣ

November 18th, 09:19 am

ਭਾਰਤ ਦੇ ਲੋਕਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਤੁਸੀਂ ਮੈਨੂੰ ਉਦਘਾਟਨੀ ਸਿਡਨੀ ਡਾਇਲੌਗ ਵਿੱਚ ਮੁੱਖ ਭਾਸ਼ਣ ਦੇਣ ਲਈ ਸੱਦਾ ਦਿੱਤਾ ਹੈ। ਮੈਂ ਇਸਨੂੰ ਇੰਡੋ ਪੈਸੀਫਿਕ ਖੇਤਰ ਅਤੇ ਉੱਭਰ ਰਹੇ ਡਿਜੀਟਲ ਸੰਸਾਰ ਵਿੱਚ ਭਾਰਤ ਦੀ ਕੇਂਦਰੀ ਭੂਮਿਕਾ ਦੀ ਮਾਨਤਾ ਦੇ ਰੂਪ ਵਿੱਚ ਦੇਖਦਾ ਹਾਂ। ਇਹ ਸਾਡੇ ਦੋਵਾਂ ਦੇਸ਼ਾਂ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਲਈ ਇੱਕ ਸ਼ਰਧਾਂਜਲੀ ਵੀ ਹੈ, ਜੋ ਕਿ ਇਸ ਖੇਤਰ ਅਤੇ ਵਿਸ਼ਵ ਦੀ ਬਿਹਤਰੀ ਦੀ ਸ਼ਕਤੀ ਹੈ। ਮੈਂ ਸਿਡਨੀ ਡਾਇਲੌਗ ਨੂੰ ਉੱਭਰ ਰਹੀਆਂ, ਮਹੱਤਵਪੂਰਨ ਅਤੇ ਸਾਈਬਰ ਟੈਕਨੋਲੋਜੀਆਂ 'ਤੇ ਆਪਣਾ ਧਿਆਨ ਕੇਂਦ੍ਰਿਤ ਕਰਨ ਲਈ ਵਧਾਈਆਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ‘ਸਿਡਨੀ-ਡਾਇਲੌਗ’ ਵਿੱਚ ਮੁੱਖ ਭਾਸ਼ਣ ਦਿੱਤਾ, ਉਨ੍ਹਾਂ ਨੇ ਭਾਰਤ ਦੇ ਟੈਕਨੋਲੋਜੀ ਦੇ ਕ੍ਰਮਿਕ ਅਤੇ ਤੇਜ਼ ਵਿਕਾਸ ‘ਤੇ ਚਰਚਾ ਕੀਤੀ

November 18th, 09:18 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿਡਨੀ - ਡਾਇਲੌਗ ਦੇ ਉਦਘਾਟਨ ਵਿੱਚ ਮੁੱਖ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਭਾਰਤ ਦੀ ਟੈਕਨੋਲੋਜੀ ਦੇ ਕ੍ਰਮਿਕ ਅਤੇ ਤੇਜ਼ ਵਿਕਾਸ ਦੇ ਵਿਸ਼ੇ ‘ਤੇ ਚਰਚਾ ਕੀਤੀ। ਉਨ੍ਹਾਂ ਦੇ ਸੰਬੋਧਨ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਸਕੌਟ ਮਾਰਿਸਨ ਨੇ ਅਰੰਭਕ ਟਿੱਪਣੀਆਂ ਕੀਤੀਆਂ।