ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ/ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:00 am
ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰਐੱਨ ਰਵੀ ਜੀ, ਮੇਰੇ ਸਹਿਯੋਗੀ ਸਰਬਾਨੰਦ ਸੋਨਵਾਲ ਜੀ, ਸ਼੍ਰੀਪਦ ਨਾਇਕ ਜੀ, ਸ਼ਾਂਤਨੁ ਠਾਕੁਰ ਜੀ, ਐੱਲ ਮੁਰੂਗਨ ਜੀ, ਰਾਜ ਸਰਕਾਰ ਦੇ ਮੰਤਰੀ, ਇੱਥੇ ਦੇ ਸਾਂਸਦ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਵਣੱਕਮ !ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰਪੁਏ ਤੋਂ ਵੱਧ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
February 28th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਵੀ.ਓ. ਚਿਦੰਬਰਨਾਰ ਪੋਰਟ ‘ਤੇ ਆਊਟਰ ਹਾਰਬਰ ਕੰਟੇਨਰ ਟਰਮੀਨਲ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਹਰਿਤ ਨੌਕਾ ਪਹਿਲ ਦੇ ਤਹਿਤ ਭਾਰਤ ਦਾ ਪਹਿਲਾ ਸਵਦੇਸ਼ੀ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਇਨਲੈਂਡ ਵਾਟਰਵੇਅਜ਼ ਵੇਸਲ ਵੀ ਲਾਂਚ ਕੀਤਾ। ਉਨ੍ਹਾਂ ਨੇ 10 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 75 ਪ੍ਰਕਾਸ਼ ਥੰਮ੍ਹਾਂ ਵਿੱਚ ਟੂਰਿਸਟ ਸੁਵਿਧਾਵਾਂ ਸਮਰਪਿਤ ਕੀਤੀਆਂ। ਉਨ੍ਹਾਂ ਨੇ ਵਾਂਚੀ ਮਨਿਯਾੱਚੀ-ਨਾਗਰਕੋਇਲ ਰੇਲਵੇ ਲਾਇਨ ਦੇ ਡਬਲਿੰਗ ਦੇ ਰੇਲ ਪ੍ਰੋਜੈਕਟਸ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਸ ਵਿੱਚ ਮਨਿਯਾੱਚੀ-ਤਿਰੂਨੇਲਵੇਲੀ ਸੈਕਸ਼ਨ ਅਤੇ ਮੇਲਾੱਪਲਾਯਮ-ਅਰਲਵਾਯਮੋਲੀ ਸੈਕਸ਼ਨ ਵੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿਖੇ ਲਗਭਗ 4586 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਵਿਕਸਿਤ ਚਾਰ ਰੋਡ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ।