Chandrayaan Mission and PM Modi’s Penchant Towards Space Tech
September 03rd, 02:25 pm
Prime Minister Narendra Modi always had a keen interest in technology and an inclination towards space-tech long before he became the PM. In 2006, when Shri Modi was the Chief Minister of Gujarat, he accompanied the then President APJ Abdul Kalam to the Space Applications Centre (SAC), ISRO, Ahmedabad.ਬੰਗਲੁਰੂ ਵਿੱਚ ਇਸਰੋ ਸੈਂਟਰ ਤੋਂ ਵਾਪਸ ਆਉਣ ਦੇ ਬਾਅਦ ਦਿੱਲੀ ਵਿੱਚ ਇਕੱਠ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਦਾ ਮੂਲ-ਪਾਠ
August 26th, 01:18 pm
ਅੱਜ ਸਵੇਰੇ ਮੈਂ ਬੰਗਲੁਰੂ ਵਿੱਚ ਸਾਂ, ਸੁਬ੍ਹਾ ਬਹੁਤ ਜਲਦੀ ਪਹੁੰਚਿਆ ਸਾਂ ਅਤੇ ਤੈਅ ਕੀਤਾ ਸੀ ਕਿ ਭਾਰਤ ਵਿੱਚ ਜਾ ਕੇ ਦੇਸ਼ ਨੂੰ ਇਤਨੀ ਬੜੀ ਸਿੱਧੀ ਦਿਵਾਉਣ ਵਾਲੇ ਵਿਗਿਆਨੀਆਂ ਦੇ ਦਰਸ਼ਨ ਕਰਾਂ ਅਤੇ ਇਸ ਲਈ ਮੈਂ ਸੁਬ੍ਹਾ-ਸੁਬ੍ਹਾ ਉੱਥੇ ਚਲਿਆ ਗਿਆ। ਲੇਕਿਨ ਉੱਥੇ ਜਨਤਾ ਜਨਾਰਦਨ ਨੇ ਸੁਬ੍ਹਾ ਹੀ ਸੂਰਯੋਦਯ(ਸੂਰਜ ਚੜ੍ਹਨ) ਤੋਂ ਭੀ ਪਹਿਲਾਂ ਹੱਥ ਵਿੱਚ ਤਿਰੰਗਾ ਲੈ ਕੇ ਚੰਦਰਯਾਨ ਦੀ ਸਫ਼ਲਤਾ ਦਾ ਜਿਸ ਪ੍ਰਕਾਰ ਦਾ ਉਤਸਵ ਮਨਾਇਆ, ਉਹ ਬਹੁਤ ਹੀ ਪ੍ਰੇਰਿਤ ਕਰਨ ਵਾਲਾ ਸੀ ਅਤੇ ਕਦੇ ਸਖ਼ਤ ਧੁੱਪ ਵਿੱਚ ਸੂਰਜ ਬਰਾਬਰ ਤਪ ਰਿਹਾ ਹੈ ਅਤੇ ਇਸ ਮਹੀਨੇ ਦੀ ਧੁੱਪ ਤਾਂ ਚਮੜੀ ਨੂੰ ਭੀ ਚੀਰ ਦਿੰਦੀ ਹੈ। ਐਸੀ ਸਖ਼ਤ ਧੁੱਪ ਵਿੱਚ ਆਪ ਸਭ ਦਾ ਇੱਥੇ ਆਉਣਾ ਅਤੇ ਚੰਦਰਯਾਨ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਨਾ ਅਤੇ ਮੈਨੂੰ ਭੀ ਸੈਲੀਬ੍ਰੇਸ਼ਨ ਵਿੱਚ ਹਿੱਸੇਦਾਰ ਬਣਨ ਦਾ ਸੁਭਾਗ ਮਿਲੇ, ਇਹ ਭੀ ਮੇਰਾ ਸੁਭਾਗ ਹੈ। ਅਤੇ ਮੈਂ ਇਸ ਦੇ ਲਈ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ
August 26th, 12:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਚੰਦਰਯਾਨ - 3 ਮੂਨ ਲੈਂਡਰ ਦੀ ਸਫ਼ਲ ਲੈਂਡਿੰਗ ਦੇ ਕ੍ਰਮ ਵਿੱਚ ਇਸਰੋ ਟੀਮ (ISRO team) ਦੇ ਨਾਲ ਗੱਲਬਾਤ ਕਰਨ ਦੇ ਬਾਅਦ ਪ੍ਰਧਾਨ ਮੰਤਰੀ ਅੱਜ ਬੰਗਲੁਰੂ ਤੋਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਚਾਰ ਦਿਨ ਦੀ ਯਾਤਰਾ ਦੇ ਬਾਅਦ ਸਿੱਧੇ ਬੰਗਲੁਰੂ ਪਹੁੰਚ ਗਏ ਸਨ। ਸ਼੍ਰੀ ਜੇ ਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀਆਂ ਉਪਲਬਧੀਆਂ ਅਤੇ ਭਾਰਤੀ ਵਿਗਿਆਨੀਆਂ ਦੀ ਮਹੱਤਵਪੂਰਨ ਉਪਲਬਧੀ ‘ਤੇ ਖੁਸ਼ੀ ਜਾਹਰ ਕੀਤੀ।ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਟੀਮ ਇਸਰੋ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 08:15 am
ਆਪ ਸਭ ਦੇ ਦਰਮਿਆਨ ਆ ਕੇ ਅੱਜ ਇੱਕ ਅਲੱਗ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਸ਼ਾਇਦ ਐਸੀ ਖੁਸ਼ੀ ਬਹੁਤ rare occasion ‘ਤੇ ਹੁੰਦੀ ਹੈ। ਜਦੋਂ ਤਨ ਮਨ ਖੁਸ਼ੀਆਂ ਨਾਲ ਭਰ ਗਿਆ ਹੋਵੇ ਅਤੇ ਵਿਅਕਤੀ ਦੇ ਜੀਵਨ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਘਟਦੀਆਂ ਹਨ ਕਿ ਉਸ ‘ਤੇ ਬੇਸਬਰੀ ਹਾਵੀ ਹੋ ਜਾਂਦੀ ਹੈ। ਇਸ ਵਾਰ ਮੇਰੇ ਨਾਲ ਭੀ ਇਸੇ ਤਰ੍ਹਾਂ ਹੀ ਹੋਇਆ ਹੈ, ਇਤਨੀ ਬੇਸਬਰੀ। ਮੈਂ ਸਾਊਥ ਅਫਰੀਕਾ ਵਿੱਚ ਸਾਂ ਫਿਰ ਗ੍ਰੀਸ ਦਾ ਕਾਰਜਕ੍ਰਮ ਸੀ ਤਾਂ ਉੱਥੇ ਚਲਾ ਗਿਆ ਲੇਕਿਨ ਮੇਰਾ ਮਨ ਪੂਰੀ ਤਰ੍ਹਾਂ ਤੁਹਾਡੇ ਨਾਲ ਹੀ ਲਗਿਆ ਹੋਇਆ ਸੀ। ਲੇਕਿਨ ਕਦੇ-ਕਦੇ ਲਗਦਾ ਹੈ ਕਿ ਮੈਂ ਆਪ(ਤੁਸੀਂ) ਲੋਕਾਂ ਦੇ ਨਾਲ ਅਨਿਆਂ ਕਰ ਦਿੰਦਾ ਹਾਂ। ਬੇਸਬਰੀ ਮੇਰੀ ਅਤੇ ਮੁਸੀਬਤ ਤੁਹਾਡੀ। ਇਤਨੀ ਸਵੇਰੇ-ਸਵੇਰੇ ਆਪ ਸਭ ਨੂੰ ਅਤੇ ਇਤਨਾ ਟਾਇਮ ਲੇਕਿਨ ਬੱਸ ਮਨ ਕਰ ਰਿਹਾ ਸੀ ਜਾਵਾਂ ਤੁਹਾਨੂੰ ਨਮਨ ਕਰਾਂ। ਤੁਹਾਨੂੰ ਦਿੱਕਤ ਹੋਈ ਹੋਵੇਗੀ, ਲੇਕਿਨ ਮੈਂ ਭਾਰਤ ਵਿੱਚ ਆਉਂਦੇ ਹੀ ਜਲਦੀ ਤੋਂ ਜਲਦੀ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਸਾਂ। ਆਪ ਸਭ ਨੂੰ ਸੈਲਿਊਟ ਕਰਨਾ ਚਾਹੁੰਦਾ ਸਾਂ। ਸੈਲਿਊਟ ਤੁਹਾਡੇ ਪਰਿਸ਼੍ਰਮ (ਤੁਹਾਡੀ ਮਿਹਨਤ) ਨੂੰ, ਸੈਲਿਊਟ ਤੁਹਾਡੇ ਧੀਰਜ ਨੂੰ, ਸੈਲਿਊਟ ਤੁਹਾਡੀ ਲਗਨ ਨੂੰ, ਸੈਲਿਊਟ ਤੁਹਾਡੀ ਜੀਵੰਤਤਾ ਨੂੰ, ਸੈਲਿਊਟ ਤੁਹਾਡੇ ਜਜ਼ਬੇ ਨੂੰ। ਆਪ (ਤੁਸੀਂ) ਦੇਸ਼ ਨੂੰ ਜਿਸ ਉਚਾਈ ‘ਤੇ ਲੈ ਕੇ ਗਏ ਹੋ, ਇਹ ਕੋਈ ਸਾਧਾਰਣ ਸਫ਼ਲਤਾ ਨਹੀਂ ਹੈ। ਇਹ ਅਨੰਤ ਅੰਤਰਿਕਸ਼(ਪੁਲਾੜ) ਵਿੱਚ ਭਾਰਤ ਦੀ ਵਿਗਿਆਨਿਕ ਸਮਰੱਥਾ ਦਾ ਸ਼ੰਖਨਾਦ ਹੈ।ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੇ ਇਸਰੋ ਦੀ ਟੀਮ ਨੂੰ ਸੰਬੋਧਨ ਕੀਤਾ
August 26th, 07:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਤੋਂ ਪਰਤਣ ਬਾਅਦ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕੀਤਾ ਅਤੇ ਚੰਦਰਯਾਨ-3 ਦੀ ਸਫ਼ਲਤਾ 'ਤੇ ਟੀਮ ਇਸਰੋ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ।