ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ

January 18th, 06:59 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।

ਪ੍ਰਧਾਨ ਮੰਤਰੀ ਨੇ 2024 ਦੇ ਉਨ੍ਹਾਂ ਦੇ ਪਹਿਲੇ ਜਨਤਕ ਪ੍ਰੋਗਰਾਮ ਤਮਿਲ ਨਾਡੂ ਵਿੱਚ ਨੌਜਵਾਨਾਂ ਦੇ ਦਰਮਿਆਨ ਆਯੋਜਿਤ ਕਰਨ ‘ਤੇ ਮਾਣ ਪ੍ਰਗਟ ਕੀਤਾ

January 02nd, 05:27 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਵਿੱਚ ਇੱਕ ਜਨਤਕ ਪ੍ਰੋਗਰਾਮ ਅਤੇ ਯੁਵਾ ਸ਼ਕਤੀ ਦਰਮਿਆਨ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕਰਨ ‘ਤੇ ਪ੍ਰਸੰਨਤਾ ਅਤੇ ਮਾਣ ਪ੍ਰਗਟ ਕੀਤਾ ਹੈ।

ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 02nd, 12:30 pm

ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ ਐੱਨ ਰਵੀ ਜੀ, ਮੁੱਖ ਮੰਤਰੀ ਐੱਮ ਕੇ ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਆ ਸਿੰਧੀਆ ਜੀ, ਅਤੇ ਇਸ ਧਰਤੀ ਦੇ ਸੰਤਾਨ ਮੇਰੇ ਸਾਥੀ ਐੱਲ. ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਤਮਿਲ ਨਾਡੂ ਦੇ ਮੇਰੇ ਪਰਿਵਾਰਜਨੋਂ!

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

January 02nd, 12:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਿਆ। ਵਿਕਾਸ ਪ੍ਰੋਜਕੈਟਾਂ ਵਿੱਚ ਤਮਿਲ ਨਾਡੂ ਵਿੱਚ ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਿਪਿੰਗ ਜਿਹੇ ਖੇਤਰ ਸ਼ਾਮਲ ਹਨ।

ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ

January 02nd, 11:30 am

ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,

ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ

January 02nd, 10:59 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।

ਪ੍ਰਧਾਨ ਮੰਤਰੀ 2-3 ਜਨਵਰੀ 2024 ਨੂੰ ਤਮਿਲ ਨਾਡੂ, ਲਕਸ਼ਦ੍ਵੀਪ ਅਤੇ ਕੇਰਲ ਦਾ ਦੌਰਾ ਕਰਨਗੇ

December 31st, 12:56 pm

ਪ੍ਰਧਾਨ ਮੰਤਰੀ 2 ਜਨਵਰੀ 2024 ਨੂੰ ਸਵੇਰੇ ਕਰੀਬ 10:30 ਵਜੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਪਹੁੰਚਣਗੇ। ਉਹ ਤਿਰੂਚਿਰਾਪੱਲੀ ਦੇ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਹੋਣਗੇ। ਦੁਪਹਿਰ ਕਰੀਬ 12 ਵਜੇ, ਤਿਰੂਚਿਰਾਪੱਲੀ ਵਿੱਚ ਇੱਕ ਜਨਤਕ ਸਮਾਗਮ ਵਿੱਚ, ਪ੍ਰਧਾਨ ਮੰਤਰੀ ਐਵੀਏਸ਼ਨ (ਹਵਾਬਾਜ਼ੀ), ਰੇਲ, ਸੜਕ, ਤੇਲ ਅਤੇ ਗੈਸ, ਸ਼ਿਪਿੰਗ ਅਤੇ ਹੋਰ ਹਾਇਰ ਐਜੂਕੇਸ਼ਨ ਸੈਕਟਰਾਂ ਨਾਲ ਜੁੜੇ 19,850 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਣਗੇ। ਕਰੀਬ 3:15 ਵਜੇ ਪ੍ਰਧਾਨ ਮੰਤਰੀ ਲਕਸ਼ਦ੍ਵੀਪ ਦੇ ਅਗੱਟੀ (Agatti) ਲਕਸ਼ਦ੍ਵੀਪ ਪਹੁੰਚਣਗੇ ਜਿੱਥੇ ਉਹ ਇੱਕ ਜਨਤਕ ਸਮਾਗਮ ਨੂੰ ਸੰਬੋਧਨ ਕਰਨਗੇ। 4 ਜਨਵਰੀ, 2024 ਨੂੰ, ਦੁਪਹਿਰ ਲਗਭਗ 12 ਵਜੇ, ਪ੍ਰਧਾਨ ਮੰਤਰੀ ਕਵਾਰੱਤੀ (Kavaratti), ਲਕਸ਼ਦ੍ਵੀਪ ਪਹੁੰਚਣਗੇ, ਜਿੱਥੇ ਉਹ ਹੋਰ ਗੱਲਾਂ ਦੇ ਇਲਾਵਾ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਲਕਸ਼ਦ੍ਵੀਪ ਵਿੱਚ ਦੂਰਸੰਚਾਰ, ਪੇਯਜਲ, ਸੌਰ ਊਰਜਾ ਅਤੇ ਸਿਹਤ ਜਿਹੇ ਖੇਤਰਾਂ ਨਾਲ ਸਬੰਧਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।