ਟੈਲੀਕੌਮ ਰੈਗੂਲੇਟਰੀ ਅਥਾਰਿਟੀ ਆਵ੍ ਇੰਡੀਆ (ਟ੍ਰਾਈ - TRAI) ਦੇ ਸਿਲਵਰ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 17th, 01:54 pm

Telecom Regulatory Authority of India - TRAI ਇਸ ਨਾਲ ਜੁੜੇ ਸਾਰੇ ਸਾਥੀਆਂ ਨੂੰ ਸਿਲਵਰ ਜੁਬਲੀ ਦੀ ਬਹੁਤ-ਬਹੁਤ ਵਧਾਈ। ਇਹ ਸੁਖਦ ਸੰਜੋਗ ਹੈ ਕਿ ਅੱਜ ਤੁਹਾਡੀ ਸੰਸਥਾ ਨੇ 25 ਸਾਲ ਪੂਰੇ ਕੀਤੇ ਹਨ, ਤਦ ਦੇਸ਼ ਆਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਅਗਲੇ 25 ਵਰ੍ਹਿਆਂ ਦੇ ਰੋਡਮੈਪ ’ਤੇ ਕੰਮ ਕਰ ਰਿਹਾ ਹੈ, ਨਵੇਂ ਲਕਸ਼ ਤੈਅ ਕਰ ਰਿਹਾ ਹੈ। ਥੋੜ੍ਹੀ ਦੇਰ ਪਹਿਲਾਂ ਮੈਨੂੰ ਦੇਸ਼ ਨੂੰ ਆਪਣਾ, ਖ਼ੁਦ ਤੋਂ ਨਿਰਮਿਤ 5G Test-bed ਰਾਸ਼ਟਰ ਨੂੰ ਸਮਰਪਿਤ ਕਰਨ ਦਾ ਅਵਸਰ ਮਿਲਿਆ ਹੈ। ਇਹ ਟੈਲੀਕੌਮ ਸੈਕਟਰ ਵਿੱਚ ਕ੍ਰਿਟਿਕਲ ਅਤੇ ਆਧੁਨਿਕ ਟੈਕਨੋਲੋਜੀ ਦੀ ਆਤਮਨਿਰਭਰਤਾ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਮੈਂ ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਸਾਥੀਆਂ ਨੂੰ, ਸਾਡੇ IITs ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਨਾਲ ਹੀ ਮੈਂ ਦੇਸ਼ ਦੇ ਯੁਵਾ ਸਾਥੀਆਂ ਨੂੰ, researchers ਅਤੇ companies ਨੂੰ ਸੱਦਾ ਦਿੰਦਾ ਹਾਂ ਕਿ ਉਹ ਇਸ ਟੈਸਟਿੰਗ ਫੈਸਿਲਿਟੀ ਦਾ ਉਪਯੋਗ 5G ਟੈਕਨੋਲੋਜੀ ਦੇ ਨਿਰਮਾਣ ਦੇ ਲਈ ਕਰਨ। ਵਿਸ਼ੇਸ਼ ਰੂਪ ਨਾਲ ਸਾਡੇ ਸਟਾਰਟ-ਅੱਪਸ ਦੇ ਲਈ ਆਪਣੇ ਪ੍ਰੋਡਕਟ ਟੈਸਟ ਕਰਨ ਦਾ ਇਹ ਬਹੁਤ ਬੜਾ ਅਵਸਰ ਹੈ। ਇਹੀ ਨਹੀਂ, 5Gi ਦੇ ਰੂਪ ਵਿੱਚ ਜੋ ਦੇਸ਼ ਦਾ ਆਪਣਾ 5G standard ਬਣਾਇਆ ਗਿਆ ਹੈ, ਉਹ ਦੇਸ਼ ਦੇ ਲਈ ਬਹੁਤ ਮਾਣ ਦੀ ਬਾਤ ਹੈ। ਇਹ ਦੇਸ਼ ਦੇ ਪਿੰਡਾਂ ਵਿੱਚ 5G ਟੈਕਨੋਲੋਜੀ ਪਹੁੰਚਾਉਣ ਅਤੇ ਉਸ ਕੰਮ ਵਿੱਚ ਬੜੀ ਭੂਮਿਕਾ ਨਿਭਾਏਗਾ।

ਪ੍ਰਧਾਨ ਮੰਤਰੀ ਨੇ ਟ੍ਰਾਈ (TRAI) ਦੇ ਸਿਲਵਰ ਜੁਬਲੀ ਸਮਾਰੋਹ ਦੇ ਅਵਸਰ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ

May 17th, 10:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਟੈਲੀਕੌਮ ਰੈਗੂਲੇਟਰੀ ਅਥਾਰਿਟੀ ਆਵ੍ ਇੰਡੀਆ (ਟ੍ਰਾਈ - TRAI) ਦੇ ਸਿਲਵਰ ਜੁਬਲੀ ਸਮਾਰੋਹ ਦੇ ਮੌਕੇ 'ਤੇ ਇੱਕ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਡਾਕ ਟਿਕਟ ਵੀ ਜਾਰੀ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ, ਸ਼੍ਰੀ ਦੇਵਸਿੰਘ ਚੌਹਾਨ ਅਤੇ ਸ਼੍ਰੀ ਐੱਲ ਮੁਰੂਗਨ ਅਤੇ ਟੈਲੀਕੌਮ ਅਤੇ ਪ੍ਰਸਾਰਣ ਸੈਕਟਰ ਦੇ ਦਿੱਗਜ ਵੀ ਹਾਜ਼ਰ ਸਨ।

ਪ੍ਰਧਾਨ ਮੰਤਰੀ 17 ਮਈ ਨੂੰ ਟ੍ਰਾਈ (TRAI) ਦੇ ਸਿਲਵਰ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਨਗੇ

May 16th, 04:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਮਈ, 2022 ਨੂੰ ਸਵੇਰੇ 11 ਵਜੇ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਿਟੀ (ਟ੍ਰਾਈ) ਦੇ ਸਿਲਵਰ ਜੁਬਲੀ ਸਮਾਰੋਹ ਨੂੰ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕਰਨਗੇ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇੱਕ ਡਾਕ ਟਿਕਟ ਵੀ ਜਾਰੀ ਕਰਨਗੇ।