
The best days of India–Namibia relations are ahead of us: PM Modi in the parliament of Namibia
July 09th, 08:14 pm
PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.
Prime Minister addresses the Namibian Parliament
July 09th, 08:00 pm
PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.
ਪ੍ਰਧਾਨ ਮੰਤਰੀ ਨੇ ਹੂਲ ਦਿਵਸ 'ਤੇ ਕਬਾਇਲੀ ਨਾਇਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
June 30th, 02:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੂਲ ਦਿਵਸ ਦੇ ਪਾਵਨ ਅਵਸਰ ‘ਤੇ ਭਾਰਤ ਦੇ ਕਬਾਇਲੀ ਭਾਈਚਾਰਿਆਂ ਦੇ ਅਜਿੱਤ ਸਾਹਸ ਅਤੇ ਅਸਾਧਾਰਨ ਬਹਾਦਰੀ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਤਿਹਾਸਕ ਸੰਥਾਲ ਵਿਦਰੋਹ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸੁਤੰਤਰਤਾ ਸੈਨਾਨੀਆਂ- ਸਿਦੋ-ਕਾਨਹੂ, ਚੰਦ-ਭੈਰਵ ਅਤੇ ਫੁਲੋ-ਝਾਨੋ ਦੇ ਨਾਲ-ਨਾਲ ਅਣਗਿਣਤ ਹੋਰ ਬਹਾਦਰ ਕਬਾਇਲੀ ਸ਼ਹੀਦਾਂ ਦੀ ਸਥਾਈ ਵਿਰਾਸਤ ਨੂੰ ਸਨਮਾਨ ਕੀਤਾ, ਜਿਨ੍ਹਾਂ ਨੇ ਬਸਤੀਵਾਦੀ ਜ਼ੁਲਮ ਦੇ ਵਿਰੁੱਧ ਆਪਣੀਆਂ ਜਾਨਾਂ ਵਾਰ ਦਿੱਤੀਆਂ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਓਡੀਸ਼ਾ ਰਾਜ ਸਰਕਾਰ ਦਾ ਇੱਕ ਵਰ੍ਹਾ ਪੂਰੇ ਹੋਣ ਦੇ ਅਵਸਰ 'ਤੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 04:16 pm
ਓਡੀਸ਼ਾ ਦੇ ਰਾਜਪਾਲ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਸ਼ਾ ਦੇ ਉਪ-ਮੁਖ ਮੰਤਰੀ ਕਨਕ ਵਰਧਨ ਸਿੰਘ ਦੇਵ ਜੀ, ਪ੍ਰਵਾਤੀ ਪਰੀਦਾ ਜੀ, ਰਾਜ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਓਡੀਸ਼ਾ ਦੇ ਮੇਰੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
June 20th, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਵਨੇਸ਼ਵਰ ਵਿਖੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ। ਓਡੀਸ਼ਾ ਦੇ ਸੰਪੂਰਨ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਪੀਣ ਵਾਲੇ ਪਾਣੀ, ਸਿੰਚਾਈ, ਖੇਤੀਬਾੜੀ ਬੁਨਿਆਦੀ ਢਾਂਚਾ, ਸਿਹਤ ਬੁਨਿਆਦੀ ਢਾਂਚਾ, ਪੇਂਡੂ ਸੜਕਾਂ ਅਤੇ ਪੁਲਾਂ, ਰਾਸ਼ਟਰੀ ਰਾਜਮਾਰਗਾਂ ਦੇ ਭਾਗਾਂ ਅਤੇ ਇੱਕ ਨਵੀਂ ਰੇਲਵੇ ਲਾਈਨ ਸਮੇਤ ਮਹੱਤਵਪੂਰਨ ਖੇਤਰਾਂ ਨੂੰ ਕਵਰ ਕਰਨ ਵਾਲੇ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ
June 09th, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਤੰਤਰਤਾ ਸੰਗ੍ਰਾਮ ਦੇ ਮਹਾਨ ਨਾਇਕ, ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੇ ਸ਼ਹੀਦ ਦਿਵਸ ਦੇ ਅਵਸਰ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 06th, 12:50 pm
ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਮੁੱਖ ਮੰਤਰੀ ਉਮਰ ਅਬਦੁੱਲਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜਿਤੇਂਦਰ ਸਿੰਘ, ਵੀ ਸੋਮੰਨਾ ਜੀ, ਡਿਪਟੀ ਸੀਐੱਮ ਸੁਰੇਂਦਰ ਕੁਮਾਰ ਜੀ, ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਦੇ ਨੇਤਾ ਸੁਨੀਲ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਹੋਰ ਜਨਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਵੀਰ ਜੋਰਾਵਰ ਸਿੰਘ ਜੀ ਦੀ ਇਹ ਭੂਮੀ ਹੈ, ਮੈਂ ਇਸ ਧਰਤੀ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕਅਰਪਣ ਕੀਤਾ
June 06th, 12:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਖਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਵੀਰ ਜ਼ੋਰਾਵਰ ਸਿੰਘ ਦੀ ਭੂਮੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਸਮਾਗਮ ਭਾਰਤ ਦੀ ਏਕਤਾ ਅਤੇ ਦ੍ਰਿੜ੍ਹ ਸੰਕਲਪ ਦਾ ਸ਼ਾਨਦਾਰ ਉਤਸਵ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਅਸ਼ੀਰਵਾਦ ਨਾਲ ਕਸ਼ਮੀਰ ਘਾਟੀ ਹੁਣ ਭਾਰਤ ਦੇ ਵਿਸ਼ਾਲ ਰੇਲ ਨੈੱਟਵਰਕ ਨਾਲ ਜੁੜ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਹਮੇਸ਼ਾ ਗਹਿਰੀ ਸ਼ਰਧਾ ਦੇ ਨਾਲ ‘ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ’ ਕਹਿੰਦੇ ਹੋਏ ਮਾਂ ਭਾਰਤੀ ਨੂੰ ਬੁਲਾਇਆ ਹੈ, ਅੱਜ ਇਹ ਸਾਡੇ ਰੇਲ ਨੈੱਟਵਰਕ ਵਿੱਚ ਵੀ ਇੱਕ ਅਸਲੀਅਤ ਬਣ ਗਈ ਹੈ।” ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਊਧਮਪੁਰ-ਸ੍ਰੀਨਗਰ-ਬਾਰਾਮੁੱਲਾ ਰੇਲ ਲਾਇਨ ਪ੍ਰੋਜੈਕਟ ਕੇਵਲ ਇੱਕ ਨਾਮ ਨਹੀਂ ਹੈ, ਬਲਕਿ ਇਹ ਜੰਮੂ ਅਤੇ ਕਸ਼ਮੀਰ ਦੀ ਨਵੀਂ ਤਾਕਤ ਅਤੇ ਭਾਰਤ ਦੀਆਂ ਵਧਦੀਆਂ ਸਮਰੱਥਾਵਾਂ ਦਾ ਪ੍ਰਤੀਕ ਹੈ। ਖੇਤਰ ਵਿੱਚ ਰੇਲ ਬੁਨਿਆਦੀ ਢਾਂਚੇ ਅਤੇ ਕਨੈਕਟਿਵਿਟੀ ਨੂੰ ਹੁਲਾਰਾ ਦੇਣ ਦੀ ਪ੍ਰਤੀਬੱਧਤਾ ਦੇ ਅਨੁਰੂਪ, ਉਨ੍ਹਾਂ ਨੇ ਚਨਾਬ ਅਤੇ ਅੰਜੀ ਪੁਲ਼ਾਂ ਦਾ ਉਦਘਾਟਨ ਕੀਤਾ ਅਤੇ ਜੰਮੂ ਅਤੇ ਕਸ਼ਮੀਰ ਦੇ ਅੰਦਰ ਕਨੈਕਟਿਵਿਟੀ ਨੂੰ ਵਧਾਉਂਦੇ ਹੋਏ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਅਤਿਰਿਕਤ, ਸ਼੍ਰੀ ਮੋਦੀ ਨੇ ਜੰਮੂ ਵਿੱਚ ਇੱਕ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਭੀ ਰੱਖਿਆ, ਜਿਸ ਨਾਲ ਖੇਤਰ ਵਿੱਚ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਬਲ ਮਿਲਿਆ। ਉਨ੍ਹਾਂ ਨੇ ਕਿਹਾ ਕਿ 46,000 ਕਰੋੜ ਰੁਪਏ ਦੇ ਪ੍ਰੋਜੈਕਟ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਨੂੰ ਗਤੀ ਦੇਣਗੇ, ਜਿਸ ਨਾਲ ਪ੍ਰਗਤੀ ਅਤੇ ਸਮ੍ਰਿੱਧੀ ਆਵੇਗੀ। ਪ੍ਰਧਾਨ ਮੰਤਰੀ ਨੇ ਵਿਕਾਸ ਅਤੇ ਪਰਿਵਰਤਨ ਦੇ ਇਸ ਨਵੇਂ ਯੁਗ ਦੇ ਲਈ ਲੋਕਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਭੋਪਾਲ ਵਿੱਚ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Devi Ahilyabai Mahila Sashaktikaran Mahasammelan) ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:00 am
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਕੇਂਦਰੀ ਮੰਤਰੀ, ਇੰਦੌਰ ਤੋਂ ਤੋਖਨ ਸਾਹੂ ਜੀ, ਦਤੀਆ ਤੋਂ ਰਾਮ ਮੋਹਨ ਨਾਇਡੂ ਜੀ, ਸਤਨਾ ਤੋਂ ਮੁਰਲੀਧਰ ਮੋਹੋਲ ਜੀ, ਇੱਥੇ ਮੰਚ ‘ਤੇ ਉਪਸਥਿਤ ਰਾਜ ਦੇ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਲੋਕ ਸਭਾ ਵਿੱਚ ਮੇਰੇ ਸਾਥੀ ਵੀ ਡੀ ਸ਼ਰਮਾ ਜੀ, ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਮਹਿਲਾ ਸਸ਼ਕਤੀਕਰਣ ਮਹਾਸੰਮੇਨਲ ਨੂੰ ਸੰਬੋਧਨ ਕੀਤਾ
May 31st, 10:27 am
ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਭੀ ਰੱਖਿਆ। ਸਮਾਗਮ ਵਿੱਚ ਬੋਲਦੇ ਹੋਏ, ਉਨ੍ਹਾਂ ਨੇ 'ਮਾਂ ਭਾਰਤੀ' (‘Maa Bharati’) ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੀ ਨਾਰੀ ਸ਼ਕਤੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਅਸ਼ੀਰਵਾਦ ਦੇਣ ਲਈ ਬੜੀ ਸੰਖਿਆ ਵਿੱਚ ਆਈਆਂ ਭੈਣਾਂ ਅਤੇ ਬੇਟੀਆਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਉਪਸਥਿਤੀ ਨਾਲ ਸਨਮਾਨਿਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਹੈ। ਇਹ 140 ਕਰੋੜ ਭਾਰਤੀਆਂ ਦੇ ਲਈ ਪ੍ਰੇਰਣਾ ਦਾ ਅਵਸਰ ਹੈ ਅਤੇ ਰਾਸ਼ਟਰ ਨਿਰਮਾਣ ਦੇ ਮਹਾਨ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦਾ ਪਲ ਹੈ। ਦੇਵੀ ਅਹਿਲਿਆਬਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ ਸੱਚੇ ਸ਼ਾਸਨ ਦਾ ਮਤਲਬ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਉਨ੍ਹਾਂ ਦੇ ਦੂਰਦਰਸ਼ਤਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਨੇ ਇੰਦੌਰ ਮੈਟਰੋ ਦੇ ਲਾਂਚ ਦੇ ਨਾਲ-ਨਾਲ ਦਤੀਆ ਅਤੇ ਸਤਨਾ (Datia and Satna) ਦੇ ਲਈ ਹਵਾਈ ਸੰਪਰਕ ਸੁਵਿਧਾ ਦੇ ਵਿਸਤਾਰ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮੱਧ ਪ੍ਰਦੇਸ਼ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧਾ ਹੋਵੇਗਾ, ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਉਤਪੰਨ ਹੋਣਗੇ। ਉਨ੍ਹਾਂ ਨੇ ਉਪਸਥਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ।From the land of Sindoor Khela, India showcased its strength through Operation Sindoor: PM Modi in Alipurduar, West Bengal
May 29th, 02:00 pm
PM Modi addressed a public meeting in Alipurduar, West Bengal. He ignited the spirit of the people urging them to take charge of shaping a prosperous future for Bengal & India. He lambasted the TMC for shielding corrupt leaders and appealed to the people to reject TMC. The PM invoked the Bengal’s spirit by saying “From the land of Sindoor Khela, India showcased its strength through Operation Sindoor.”PM Modi rallies in Alipurduar, West Bengal with a resounding Call to Action
May 29th, 01:40 pm
PM Modi addressed a public meeting in Alipurduar, West Bengal. He ignited the spirit of the people urging them to take charge of shaping a prosperous future for Bengal & India. He lambasted the TMC for shielding corrupt leaders and appealed to the people to reject TMC. The PM invoked the Bengal’s spirit by saying “From the land of Sindoor Khela, India showcased its strength through Operation Sindoor.”ਗੁਜਰਾਤ ਦੇ ਦਾਹੋਦ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 11:45 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰੇਲ ਮੰਤਰੀ ਅਸ਼ਵਿਣੀ ਵੈਸ਼ਣਵ ਜੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀ ਮੰਡਲ ਦੇ ਮੇਰੇ ਸਾਥੀਓ, ਸਾਂਸਦ, ਵਿਧਾਇਕ ਸ਼੍ਰੀ ਹੋਰ ਸਾਰੇ ਮਹਾਨੁਭਾਵ ਅਤੇ ਮੇਰੇ ਦਾਹੋਦ ਦੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਅਤੇ ਲੋਕਅਰਪਣ ਕੀਤਾ
May 26th, 11:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 26 ਮਈ ਦਾ ਦਿਨ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ 2014 ਵਿੱਚ ਇਸੇ ਦਿਨ ਉਨ੍ਹਾਂ ਨੇ ਪਹਿਲੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ ਸੀ। ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਮਰਥਨ ਅਤੇ ਅਸ਼ੀਰਵਾਦ ਨੂੰ ਸਵੀਕਾਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਸ਼ਟਰ ਦੀ ਅਗਵਾਈ ਕਰਨ ਦੀ ਜ਼ਿੰਮੇਦਾਰੀ ਸੌਂਪੀ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਇਸ ਵਿਸ਼ਵਾਸ ਅਤੇ ਪ੍ਰੋਤਸਾਹਨ ਨੇ ਦਿਨ-ਰਾਤ ਰਾਸ਼ਟਰ ਦੀ ਸੇਵਾ ਕਰਨ ਦੇ ਲਈ ਉਨ੍ਹਾਂ ਦੇ ਸਮਰਪਣ ਨੂੰ ਹੁਲਾਰਾ ਦਿੱਤਾ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਨੇ ਅਜਿਹੇ ਅਭੂਤਪੂਰਵ ਅਤੇ ਅਕਲਪਨੀ ਨਿਰਣੇ ਲਏ ਹਨ, ਜੋ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਤੋਂ ਮੁਕਤ ਹੋਏ ਹਨ ਅਤੇ ਹਰ ਖੇਤਰ ਵਿੱਚ ਅੱਗੇ ਵਧੇ ਹਨ। ਉਨ੍ਹਾਂ ਨੇ ਕਿਹਾ,“ ਅੱਜ ਰਾਸ਼ਟਰ ਨਿਰਾਸ਼ਾ ਅਤੇ ਅੰਧਕਾਰ ਦੇ ਯੁਗ ਤੋਂ ਨਿਕਲ ਕੇ ਆਤਮਵਿਸ਼ਵਾਸ ਅਤੇ ਆਸ਼ਾਵਾਦ ਦੇ ਨਵੇਂ ਯੁਗ ਵਿੱਚ ਪ੍ਰਵੇਸ਼ ਕਰ ਚੁੱਕਿਆ ਹੈ।”ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ