ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 15th, 09:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਪਟੇਲ ਦੀ ਸ਼ਖਸੀਅਤ ਅਤੇ ਸਮਰਪਣ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਾਗਰਿਕਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।ਪ੍ਰਧਾਨ ਮੰਤਰੀ ਨੇ ਮਹਾਨ ਅਭਿਨੇਤਾ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ
December 14th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਅਭਿਨੇਤਾ ਸ਼੍ਰੀ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ (ਪ੍ਰਧਾਨ ਮੰਤਰੀ ਨੇ) ਉਨ੍ਹਾਂ ਨੂੰ ਇੱਕ ਦੂਰਦਰਸ਼ੀ ਫਿਲਮ ਨਿਰਮਾਤਾ, ਅਭਿਨੇਤਾ ਅਤੇ ਸਦਾਬਹਾਰ ਸ਼ੋਅਮੈਨ ਦੱਸਿਆ। ਸ਼੍ਰੀ ਰਾਜ ਕਪੂਰ ਨੂੰ ਸਿਰਫ ਇੱਕ ਫਿਲਮ ਨਿਰਮਾਤਾ ਹੀ ਨਹੀਂ ਬਲਕਿ ਇੱਕ ਸੱਭਿਆਚਾਰਕ ਰਾਜਦੂਤ ਜਿਨ੍ਹਾਂ ਨੇ ਭਾਰਤੀ ਸਿਨੇਮਾ ਨੂੰ ਆਲਮੀ ਮੰਚ ‘ਤੇ ਪਹੁੰਚਾਇਆ ਦੱਸਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਫਿਲਮ ਨਿਰਮਾਤਾਵਾਂ ਅਤੇ ਅਭਿਨੇਤਾਵਾਂ ਦੀਆਂ ਪੀੜ੍ਹੀਆਂ ਉਨ੍ਹਾਂ ਤੋਂ ਬਹੁਤ ਕੁਝ ਸਿੱਖ ਸਕਦੀਆਂ ਹਨ।ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
December 13th, 10:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 2001 ਦੇ ਸੰਸਦ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਅੱਜ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ
December 06th, 08:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਆਂ, ਸਮਾਨਤਾ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਲਾਸਾਨੀ ਦਲੇਰੀ ਅਤੇ ਬਲੀਦਾਨ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 03rd, 08:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਡਾ. ਪ੍ਰਸਾਦ ਜੀ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਸੁਮਨ ਅਰਪਿਤ ਕੀਤੇ
November 22nd, 03:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਗੁਆਨਾ ਵਿੱਚ ਭਾਰਤੀ ਸੰਸਕ੍ਰਿਤੀ ਨੂੰ ਨੂੰ ਸੰਭਾਲਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਅਤੇ ਭੂਮਿਕਾ ਦੀ ਭੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਵਿਸ਼ੇਸ਼ ਵਰ੍ਹਾ ਭੀ ਹੈ ਕਿਉਂਕਿ ਅਸੀਂ ਸੁਆਮੀ ਦਇਆਨੰਦ ਸਰਸਵਤੀ ਦੀ 200ਵੀਂ ਜਯੰਤੀ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨੇ ਭਾਰਤੀ ਆਗਮਨ ਸਮਾਰਕ ਦਾ ਦੌਰਾ ਕੀਤਾ
November 21st, 10:00 pm
ਪ੍ਰਧਾਨ ਮੰਤਰੀ ਨੇ ਅੱਜ ਜੌਰਜਟਾਊਨ ਵਿੱਚ ਸਮਾਰਕ ਗਾਰਡਨਸ ਵਿੱਚ ਭਾਰਤੀ ਆਗਮਨ ਸਮਾਰਕ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਗੁਯਾਨਾ ਦੇ ਪ੍ਰਧਾਨ ਮੰਤਰੀ ਬ੍ਰਿਗੇਡੀਅਰ (ਰਿਟਾਇਰਡ) ਮਾਰਕ ਫਿਲਿਪਸ (PM of Guyana Brig (Retd) Mark Phillips) ਵੀ ਸਨ। ਪ੍ਰਧਾਨ ਮੰਤਰੀ ਨੇ ਆਗਮਨ ਸਮਾਰਕ 'ਤੇ ਪੁਸ਼ਪਾਂਜਲੀ ਅਰਪਿਤ ਕਰਨ ਦੌਰਾਨ ਟਾਸਾ ਡ੍ਰਮਸ (Tassa Drums) ਦੇ ਇੱਕ ਸਮੂਹ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ । ਸਮਾਰਕ 'ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਗੁਯਾਨਾ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਲਈ ਭਾਰਤੀ ਡਾਇਸਪੋਰਾ ਦੇ ਸੰਘਰਸ਼ ਅਤੇ ਬਲੀਦਾਨ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਸਮਾਰਕ 'ਤੇ ਬੇਲ ਪਤ੍ਰ (Bel Patra) ਦਾ ਬੂਟਾ ਲਗਾਇਆ।ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
November 17th, 01:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸ਼੍ਰੀ ਠਾਕਰੇ ਦੀ ਮਹਾਰਾਸ਼ਟਰ ਦੇ ਵਿਕਾਸ ਅਤੇ ਮਰਾਠੀ ਲੋਕਾਂ ਦੇ ਸਸ਼ਕਤੀਕਰਣ ਦਾ ਸਮਰਥਨ ਕਰਨ ਵਾਲੇ ਇੱਕ ਦੂਰਦਰਸ਼ੀ ਵਿਅਕਤੀ ਦੇ ਰੂਪ ਵਿੱਚ ਕੀਤੀ।ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ,ਜਿਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ
November 15th, 08:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਦਿਵਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਜੀ ਨੇ ਮਾਤ੍ਰ ਭੂਮੀ ਦੇ ਗੌਰਵ ਅਤੇ ਸਨਮਾਨ ਦੀ ਰੱਖਿਆ ਲਈ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ
October 31st, 07:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ’ਤੇ ਭਾਰਤ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਦੇ ਲਈ ਉਨ੍ਹਾਂ ਦੇ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਸੁਮਪੋਨ ਮੁਥੁਰਾਮਲਿੰਗਾ ਥੇਵਰ (Shri Pasumpon Muthuramalinga Thevar) ਨੂੰ ਸ਼ਰਧਾਜਲੀ ਅਰਪਿਤ ਕੀਤੀ
October 30th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਪਸੁਮਪੋਨ ਮੁਥੁਰਾਮਲਿੰਗਾ ਥੇਵਰ (Shri Pasumpon Muthuramalinga Thevar) ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ (Guru Pooja) ਦੇ ਅਵਸਰ ‘ਤੇ ਸ਼ਰਧਾਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਆਦਿਵਾਸੀ ਨੇਤਾ ਸ਼੍ਰੀ ਕਾਰਤਿਕ ਓਰਾਓਂ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ
October 29th, 09:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਿਵਾਸੀ ਨੇਤਾ ਸ਼੍ਰੀ ਕਾਰਤਿਕ ਓਰਾਓਂ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ । ਸ਼੍ਰੀ ਮੋਦੀ ਨੇ ਸ਼੍ਰੀ ਓਰਾਓਂ ਨੂੰ ਇੱਕ ਮਹਾਨ ਨੇਤਾ ਦੱਸਿਆ, ਜਿਨ੍ਹਾਂ ਨੇ ਆਦਿਵਾਸੀ ਸਮੁਦਾਇ ਦੇ ਅਧਿਕਾਰਾਂ ਅਤੇ ਆਤਮ-ਸਨਮਾਨ ਦੇ ਲਈ ਸਮਰਪਿਤ ਕੀਤਾ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਆਦਿਵਾਸੀ ਸੰਸਕ੍ਰਿਤੀ ਅਤੇ ਪਹਿਚਾਣ ਦੀ ਰੱਖਿਆ ਦੇ ਲਈ ਕਬਾਇਲੀ ਸਮਾਜ ਦੇ ਇੱਕ ਸਪਸ਼ਟ ਬੁਲਾਰੇ ਸਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ‘ਤੇ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
October 21st, 12:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਲਿਸ ਯਾਦਗਾਰੀ ਦਿਵਸ ‘ਦੇ ਅਵਸਰ ‘ਤੇ ਬਹਾਦਰ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਤਿ ਕੀਤੀ
October 15th, 10:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਵਿਗਿਆਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
October 12th, 08:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਰਾਜਮਤਾ ਵਿਜਯਾਰਾਜੇ ਸਿੰਧੀਆ ਜੀ ਦੇ ਜੀਵਨ ਭਰ ਭਾਰਤ ਦੀ ਸੇਵਾ ਦੇ ਪ੍ਰਤੀ ਸਮਰਪਣ ਦੀ ਸਰਾਹਨਾ ਕੀਤੀ।ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
October 11th, 08:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਦੇਸ਼ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਜੇਪੀ ਨਾਰਾਇਣ ਦਾ ਵਿਅਕਤੀਤਵ ਅਤੇ ਆਦਰਸ਼ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ
October 11th, 08:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇੰਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਦੇ ਗ੍ਰਾਮੀਣ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਸ਼੍ਰੀ ਦੇਸ਼ਮੁਖ ਦੇ ਸਮਰਪਣ ਅਤੇ ਸੇਵਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਨੂੰ ਸ਼ਰਧਾਂਜਲੀ ਅਰਪਿਤ ਕੀਤੀ
October 05th, 02:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਸ਼੍ਰੀ ਰਾਮਰਾਓ ਬਾਪੂ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੰਤ ਰਾਮਰਾਓ ਬਾਪੂ ਨੇ ਹਮੇਸ਼ਾ ਮਾਨਵੀ ਪੀੜ੍ਹਾ ਨੂੰ ਦੂਰ ਕਰਨ ਅਤੇ ਇਕ ਦਿਆਲੂ ਸਮਾਜ ਦੇ ਨਿਰਮਾਣ ਦੇ ਲਈ ਕੰਮ ਕੀਤਾ।ਪ੍ਰਧਾਨ ਮੰਤਰੀ ਨੇ ਸੰਤ ਸ਼੍ਰੀ ਸੇਵਾਲਾਲ ਜੀ ਨੂੰ ਸ਼ਰਧਾਂਜਲੀ ਦਿੱਤੀ
October 05th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਸ਼੍ਰੀ ਸੇਵਾਲਾਲ ਜੀ ਮਹਾਰਾਜ ਦੀ ਸਮਾਧੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸਮਾਜਿਕ ਸੁਧਾਰ ਅਤੇ ਅਧਿਆਤਮਿਕ ਮਾਰਗਦਰਸ਼ਨ ਦੇ ਪ੍ਰਕਾਸ਼ ਸਤੰਭ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕੀਤੀ।ਵਾਸ਼ਿਮ, ਮਹਾਰਾਸ਼ਟਰ ਵਿੱਚ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਦੀਆਂ ਪਹਿਲਕਦਮੀਆਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 12:05 pm
ਆਜੇਰ ਭਵਯ ਸਭਾੱਨ ਸੰਪੂਰਨ ਦੇਸ਼ੇਤੀ ਉਪਸਥਿਤ ਮਾਰ ਗੋਰ ਭਈ ਯਾਡੀ-ਭੇਨ ਸੇਨ ਜੈ ਸੇਵਾਲਾਲ, ਜੈ ਸੇਵਾਲਾਲ। (आजेर भव्य सभान्न संपूर्ण देशेती उपस्थित मार गोर भई याडी-भेनं सेन जय सेवालाल, जय सेवालाल।)