ਮਹਾਕੁੰਭ ‘ਤੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਮਹਾਕੁੰਭ ‘ਤੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 18th, 01:05 pm

ਮੈਂ ਪ੍ਰਯਾਗਰਾਜ ਵਿੱਚ ਹੋਏ ਮਹਾਕੁੰਭ ‘ਤੇ ਸੰਬੋਧਨ ਦੇਣ ਦੇ ਲਈ ਉਪਸਥਿਤ ਹੋਇਆ ਹਾਂ। ਅੱਜ ਮੈਂ ਇਸ ਸਦਨ ਦੇ ਜ਼ਰੀਏ ਕੋਟਿ-ਕੋਟਿ ਦੇਸ਼ਵਾਸੀਆਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਦੀ ਵਜ੍ਹਾ ਨਾਲ ਮਹਾਕੁੰਭ ਦਾ ਸਫ਼ਲ ਆਯੋਜਨ ਹੋਇਆ। ਮਹਾਕੁੰਭ ਦੀ ਸਫ਼ਲਤਾ ਵਿੱਚ ਅਨੇਕ ਲੋਕਾਂ ਦਾ ਯੋਗਦਾਨ ਹੈ। ਮੈਂ ਸਰਕਾਰ ਦੇ, ਸਮਾਜ ਦੇ, ਸਾਰੇ ਕਰਮਯੋਗੀਆਂ ਦਾ ਅਭਿਨੰਦਨ ਕਰਦਾ ਹਾਂ। ਮੈਂ ਦੇਸ਼ ਭਰ ਦੇ ਸ਼ਰਧਾਲੂਆਂ ਨੂੰ, ਉੱਤਰ ਪ੍ਰਦੇਸ਼ (ਯੂਪੀ) ਦੀ ਜਨਤਾ ਵਿਸ਼ੇਸ਼ ਤੌਰ ‘ਤੇ ਪ੍ਰਯਾਗਰਾਜ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਕੁੰਭ ਦੇ ਸਫ਼ਲ ਸਮਾਪਨ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਕੁੰਭ ਦੇ ਸਫ਼ਲ ਸਮਾਪਨ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ

March 18th, 12:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਾ ਕੁੰਭ ਦੇ ਸਫ਼ਲ ਸਮਾਪਨ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੇ ਉਨ੍ਹਾਂ ਅਣਗਿਣਤ ਨਾਗਰਿਕਾਂ ਨੂੰ ਹਾਰਦਿਕ ਵਧਾਈ ਦਿੱਤੀ ਜਿਨ੍ਹਾਂ ਦੇ ਪ੍ਰਯਾਸਾਂ ਨਾਲ ਮਹਾ ਕੁੰਭ ਦੀ ਭਵਯ (ਸ਼ਾਨਦਾਰ) ਸਫ਼ਲਤਾ ਸੁਨਿਸ਼ਚਿਤ ਹੋਈ। ਮਹਾ ਕੁੰਭ ਨੂੰ ਸਫ਼ਲ ਬਣਾਉਣ ਵਿੱਚ ਵਿਭਿੰਨ ਵਿਅਕਤੀਆਂ ਅਤੇ ਸਮੂਹਾਂ ਦੇ ਸਮੂਹਿਕ ਯੋਗਦਾਨ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਸਰਕਾਰ, ਸਮਾਜ ਅਤੇ ਇਸ ਵਿੱਚ ਸ਼ਾਮਲ ਸਾਰੇ ਸਮਰਪਿਤ ਕਾਰਜਕਰਤਾਵਾਂ ਦੇ ਪ੍ਰਯਾਸਾਂ ਨੂੰ ਸਵੀਕਾਰ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਦੇਸ਼ ਭਰ ਦੇ ਸ਼ਰਧਾਲੂਆਂ, ਵਿਸ਼ੇਸ਼ ਕਰਕੇ ਉੱਤਰ ਪ੍ਰਦੇਸ਼ ਦੇ ਲੋਕਾਂ ਅਤੇ ਪ੍ਰਯਾਗਰਾਜ ਦੇ ਨਾਗਰਿਕਾਂ ਦਾ ਉਨ੍ਹਾਂ ਦੀਆਂ ਅਮੁੱਲ ਸਮਰਥਨ ਅਤੇ ਭਾਗੀਦਾਰੀ ਦੇ ਲਈ ਵਿਸ਼ੇਸ਼ ਉਲੇਖ ਕਰਦੇ ਹੋਏ ਆਭਾਰ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਗੰਗਾ ਤਲਾਓ (Ganga Talao) ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਗੰਗਾ ਤਲਾਓ (Ganga Talao) ਦਾ ਦੌਰਾ ਕੀਤਾ

March 12th, 05:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਰੀਸ਼ਸ ਵਿੱਚ ਪਵਿੱਤਰ ਗੰਗਾ ਤਲਾਓ ਦਾ ਦੌਰਾ ਕੀਤਾ। ਉਨ੍ਹਾਂ ਨੇ ਪਵਿੱਤਰ ਸਥਲ ‘ਤੇ ਪੂਜਾ-ਅਰਚਨਾ ਕੀਤੀ ਅਤੇ ਤ੍ਰਿਵੇਣੀ ਸੰਗਮ ਤੋਂ ਲਿਆਂਦੇ ਪਵਿੱਤਰ ਜਲ ਦਾ ਇਸ ਵਿੱਚ ਵਿਸਰਜਨ ਕੀਤਾ।