ਪ੍ਰਧਾਨ ਮੰਤਰੀ 8 ਨਵੰਬਰ ਨੂੰ ਸ਼੍ਰੀ ਸੰਤ ਗਿਆਨੇਸ਼ਵਰ ਮਹਾਰਾਜ ਪਾਲਖੀ ਮਾਰਗ ਤੇ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਪਾਲਖੀ ਮਾਰਗ ਦੇ ਮੁੱਖ ਸੈਕਸ਼ਨਾਂ ਦੀ ਫ਼ੋਰ–ਲੇਨਿੰਗ ਦਾ ਨੀਂਹ–ਪੱਥਰ ਰੱਖਣਗੇ

November 07th, 04:24 pm

ਪੰਢਰਪੁਰ ਨੂੰ ਸ਼ਰਧਾਲੂਆਂ ਦੀ ਆਵਾਜਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਨਵੰਬਰ, 2021 ਨੂੰ ਦੁਪਹਿਰ 3:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼੍ਰੀ ਸੰਤ ਗਿਆਨੇਸ਼ਵਰ ਮਹਾਰਾਜ ਪਾਲਖੀ ਮਾਰਗ (NH-965) ਦੇ ਪੰਜ ਭਾਗਾਂ ਅਤੇ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਪਾਲਖੀ ਮਾਰਗ (NH-965G) ਦੇ ਤਿੰਨ ਭਾਗਾਂ ਨੂੰ ਚਾਰ–ਮਾਰਗੀ (ਫ਼ੋਰ–ਲੇਨਿੰਗ) ਕਰਨ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਰਾਸ਼ਟਰੀ ਰਾਜ ਮਾਰਗਾਂ ਦੇ ਦੋਵੇਂ ਪਾਸੇ 'ਪਾਲਖੀ' ਲਈ ਪੈਦਲ ਚਲਣ ਵਾਲਿਆਂ ਨੂੰ ਸਮਰਪਿਤ ਰਸਤਿਆਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਮੁਸ਼ਕਲ ਰਹਿਤ ਅਤੇ ਸੁਰੱਖਿਅਤ ਰਸਤਾ ਮਿਲੇਗਾ।