ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ, ਯਾਤਰਾ ਦੀ ਸਹੂਲਤ, ਲੌਜਿਸਟਿਕਸ ਦੀ ਲਾਗਤ ਨੂੰ ਘਟਾਉਣ, ਤੇਲ ਦੀ ਦਰਾਮਦ ਨੂੰ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣ ਲਈ ਤਿੰਨ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
November 25th, 08:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 7,927 ਕਰੋੜ (ਲਗਭਗ) ਹੈ।ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।Prime Minister Narendra Modi meets with Prime Minister of Lao PDR
October 11th, 12:32 pm
Prime Minister Narendra Modi held bilateral talks with Prime Minister of Lao PDR H.E. Mr. Sonexay Siphandone in Vientiane. They discussed various areas of bilateral cooperation such as development partnership, capacity building, disaster management, renewable energy, heritage restoration, economic ties, defence collaboration, and people-to-people ties.'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਪ੍ਰਧਾਨ ਮੰਤਰੀ ਨੇ ਅਸਾਮ ਦੇ ਚਰਾਇਦੇਵ ਸਥਿਤ ਮੋਇਦਮ (Assam’s Charaideo Maidam) ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ (UNESCO World Heritage list) ਵਿੱਚ ਸ਼ਾਮਲ ਕੀਤੇ ਜਾਣ ‘ਤੇ ਪ੍ਰਸੰਨਤਾ ਅਤੇ ਮਾਣ ਵਿਅਕਤ ਕੀਤਾ
July 26th, 02:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਚਰਾਇਦੇਵ ਸਥਿਤ ਮੋਇਦਮ (Assam’s Charaideo Maidam) ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ (UNESCO World Heritage list) ਵਿੱਚ ਸ਼ਾਮਲ ਕੀਤੇ ਜਾਣ ‘ਤੇ ਪ੍ਰਸੰਨਤਾ ਅਤੇ ਮਾਣ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਲਈ ਬੇਹੱਦ ਖੁਸ਼ੀ ਅਤੇ ਮਾਣ ਦੀ ਬਾਤ ਹੈ।ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 01:50 pm
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਅਸਾਮ ਦੇ ਜੋਰਹਾਟ ਵਿੱਚ, 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 09th, 01:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਜੋਰਹਾਟ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਤੇਲ ਅਤੇ ਗੈਸ, ਰੇਲ ਅਤੇ ਆਵਾਸ ਦੇ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਅਸਾਮ ਵਿੱਚ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕੀਤਾ
March 09th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਅਸਾਮ ਵਿੱਚ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ- UNESCO) ਵਰਲਡ ਹੈਰੀਟੇਜ ਸਾਇਟ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਆਉਣ ਅਤੇ ਇਸ ਦੇ ਲੈਂਡਸਕੇਪਸ ਦੀ ਅਦੁੱਤੀ ਸੁੰਦਰਤਾ ਦਾ ਅਨੁਭਵ ਕਰਨ ਦੀ ਭੀ ਤਾਕੀਦ ਕੀਤੀ। ਉਨ੍ਹਾਂ ਨੇ ਸੁਰੱਖਿਆ ਕਾਰਜ ਦੇ ਲਈ ਪ੍ਰਯਾਸਰਤ ਮਹਿਲਾ ਵਣ ਰੱਖਿਅਕਾਂ ਦੀ ਟੀਮ ਵਣ ਦੁਰਗਾ (Van Durga) ਨਾਲ ਗੱਲਬਾਤ ਕੀਤੀ ਅਤੇ ਪ੍ਰਾਕ੍ਰਿਤਿਕ ਵਿਰਾਸਤ ਦੀ ਸੁਰੱਖਿਆ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਾਹਸ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਲਖੀਮਾਈ, ਪ੍ਰਦਯੁਮਨ ਅਤੇ ਫੂਲਮਾਈ ਹਾਥੀਆਂ (Lakhimai, Pradyumna and Phoolmai elephants) ਨੂੰ ਗੰਨਾ ਖੁਆਉਂਦੇ ਹੋਏ ਆਪਣੀਆਂ ਝਲਕੀਆਂ ਭੀ ਸਾਂਝੀਆਂ ਕੀਤੀਆਂ।ਪ੍ਰਧਾਨ ਮੰਤਰੀ 8-10 ਮਾਰਚ ਤੱਕ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਰਹਿਣਗੇ
March 08th, 04:12 pm
8 ਮਾਰਚ ਨੂੰ ਪ੍ਰਧਾਨ ਮੰਤਰੀ ਅਸਾਮ ਦੀ ਯਾਤਰਾ ਕਰਨਗੇ। 9 ਮਾਰਚ ਨੂੰ ਸਵੇਰੇ ਲਗਭਗ 5:45 ਵਜੇ ਪ੍ਰਧਾਨ ਮੰਤਰੀ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕਰਨਗੇ। ਸਵੇਰੇ ਸਾਢੇ 10 ਵਜੇ, ਈਟਾਨਗਰ ਜਾਣਗੇ ਅਤੇ ਉੱਥੇ ਵਿਕਸਿਤ ਭਾਰਤ ਵਿਕਸਿਤ ਉੱਤਰ ਪੂਰਬ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਹ ਸੇਲਾ ਟਨਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਰੀਬ 10,000 ਕਰੋੜ ਰੁਪਏ ਦੀ ਉੱਨਤੀ (UNNATI) ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਰੀਬ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਭੀ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰੇ ਲਗਭਗ 12:15 ਵਜੇ ਜੋਰਹਾਟ ਵਿਖੇ ਪਹੁੰਚਣਗੇ ਅਤੇ ਪ੍ਰਸਿੱਧ ਅਹੋਮ ਜਨਰਲ ਲਚਿਤ ਬੋਰਫੁਕਨ (Ahom general Lachit Borphukan) ਦੀ ਸ਼ਾਨਦਾਰ ਪ੍ਰਤਿਮਾ ਤੋਂ ਪਰਦਾ ਹਟਾਉਣਗੇ। ਉਹ ਜੋਰਹਾਟ ਵਿਖੇ ਇੱਕ ਪਬਲਿਕ ਪ੍ਰੋਗਰਾਮ ਵਿੱਚ ਭੀ ਹਿੱਸਾ ਲੈਣਗੇ ਅਤੇ ਅਸਾਮ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਗਰਬਾ ਨ੍ਰਿਤ ਨੂੰ ਸ਼ਾਮਲ ਕੀਤੇ ਜਾਣ ਦੀ ਸ਼ਲਾਘਾ ਕੀਤੀ
December 06th, 08:27 pm
ਪ੍ਰਧਾਨ ਮੰਤਰੀ ਨੇ ਅੱਜ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਗੁਜਰਾਤ ਦੇ ਗਰਬਾ ਨ੍ਰਿਤ ਦਾ ਨਾਮ ਸ਼ਾਮਲ ਕੀਤੇ ਜਾਣ ‘ਤੇ ਪ੍ਰਸੰਨਤਾ ਪ੍ਰਗਟ ਕੀਤੀ।ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੇ ਮੌਕੇ ‘ਤੇ ਦਿੱਤੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 12th, 03:00 pm
ਮਾਂ ਭਾਰਤੀ ਦੇ ਜੈਘੋਸ਼ ਦੀ ਇਹ ਗੂੰਜ, ਭਾਰਤੀ ਸੈਨਾਵਾਂ ਅਤੇ ਸੁਰੱਖਿਆ ਬਲਾਂ ਦੇ ਪਰਾਕ੍ਰਮ ਦਾ ਇਹ ਉਦਘੋਸ਼, ਇਤਿਹਾਸਿਕ ਧਰਤੀ, ਅਤੇ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ। ਇਹ ਅਦਭੁਤ ਸੰਯੋਗ ਹੈ, ਇਹ ਅਦਭੁਤ ਮਿਲਾਪ ਹੈ। ਸੰਤੋਖ ਅਤੇ ਆਨੰਦ ਨਾਲ ਭਰ ਦੇਣ ਵਾਲਾ ਇਹ ਪਲ ਮੇਰੇ ਲਈ ਵੀ, ਤੁਹਾਡੇ ਲਈ ਵੀ ਅਤੇ ਦੇਸ਼ਵਾਸੀਆਂ ਦੇ ਲਈ ਵੀ ਦੀਵਾਲੀ ਵਿੱਚ ਨਵਾਂ ਪ੍ਰਕਾਸ਼ ਪਹੁੰਚਾਏਗਾ, ਅਜਿਹਾ ਮੇਰਾ ਵਿਸ਼ਵਾਸ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਸੀਮਾ ਪਾਰ ਤੋਂ, ਆਖਿਰੀ ਪਿੰਡ ਤੋਂ ਜਿਸ ਨੂੰ ਮੈਂ ਹੁਣ ਪਹਿਲਾਂ ਪਿੰਡ ਕਹਿੰਦਾ ਹਾਂ, ਉੱਥੇ ਤੈਨਾਤ ਸਾਡੇ ਸੁਰੱਖਿਆ ਬਲ ਦੇ ਸਾਥੀਆਂ ਦੇ ਨਾਲ ਜਦੋਂ ਦੀਵਾਲੀ ਮਨਾ ਰਿਹਾ ਹਾਂ, ਤਾਂ ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀ ਇਹ ਵਧਾਈ ਵੀ ਬਹੁਤ ਸਪੈਸ਼ਲ ਹੋ ਜਾਂਦੀ ਹੈ। ਦੇਸ਼ਵਾਸੀਆਂ ਨੂੰ ਮੇਰੀ ਬਹੁਤ-ਬਹੁਤ ਵਧਾਈ, ਦੀਵਾਲੀ ਦੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਈ
November 12th, 02:31 pm
ਆਪਣੇ ਤਜ਼ਰਬੇ ਨੂੰ ਬਿਆਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰ ਉੱਥੇ ਹੁੰਦਾ ਹੈ ਜਿੱਥੇ ਪਰਿਵਾਰ ਹੁੰਦਾ ਹੈ ਅਤੇ ਸਰਹੱਦ ਦੀ ਸੁਰੱਖਿਆ ਲਈ ਤਿਉਹਾਰ ਵਾਲੇ ਦਿਨ ਪਰਿਵਾਰ ਤੋਂ ਦੂਰ ਰਹਿਣ ਦੀ ਸਥਿਤੀ ਨੂੰ ਡਿਊਟੀ ਪ੍ਰਤੀ ਸਮਰਪਣ ਦਾ ਸਿਖਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਨੂੰ ਆਪਣਾ ਪਰਿਵਾਰ ਸਮਝਣ ਦੀ ਭਾਵਨਾ ਸੁਰੱਖਿਆ ਕਰਮੀਆਂ ਨੂੰ ਮਕਸਦ ਦੀ ਭਾਵਨਾ ਦਿੰਦੀ ਹੈ। ਉਨ੍ਹਾਂ ਕਿਹਾ “ਦੇਸ਼ ਇਸ ਲਈ ਤੁਹਾਡਾ ਆਭਾਰੀ ਅਤੇ ਰਿਣੀ ਹੈ। ਇਸੇ ਲਈ ਹਰ ਘਰ ਵਿੱਚ ਤੁਹਾਡੀ ਸੁਰੱਖਿਆ ਲਈ ਇੱਕ 'ਦੀਆ' ਜਗਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ “ਜਿੱਥੇ ਜਵਾਨ ਤੈਨਾਤ ਹਨ, ਉਹ ਜਗ੍ਹਾ ਮੇਰੇ ਲਈ ਕਿਸੇ ਮੰਦਿਰ ਤੋਂ ਘੱਟ ਨਹੀਂ ਹੈ। ਜਿੱਥੇ ਵੀ ਤੁਸੀਂ ਹੋ, ਉਥੇ ਹੀ ਮੇਰਾ ਤਿਉਹਾਰ ਹੈ। ਇਹ ਸ਼ਾਇਦ 30-35 ਸਾਲਾਂ ਤੋਂ ਇਵੇਂ ਹੀ ਚੱਲ ਰਿਹਾ ਹੈ।”ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 10:34 pm
ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ
October 14th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਮਨ ਕੀ ਬਾਤ ਦੀ 105ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (24.09.2023)
September 24th, 11:30 am
ਮੇਰੇ ਪਿਆਰੇ ਪਰਿਵਾਰਜਨੋ, ਨਮਸਕਾਰ! ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਵਿੱਚ, ਮੈਨੂੰ ਤੁਹਾਡੇ ਨਾਲ ਦੇਸ਼ ਦੀ ਸਫਲਤਾ, ਦੇਸ਼ ਵਾਸੀਆਂ ਦੀ ਸਫਲਤਾ, ਉਨ੍ਹਾਂ ਦੇ ਪ੍ਰੇਰਣਾਦਾਇਕ ਜੀਵਨ ਸਫ਼ਰ ਨੂੰ ਸਾਂਝਾ ਕਰਨ ਦਾ ਮੌਕਾ ਮਿਲਿਆ ਹੈ। ਅੱਜ-ਕੱਲ੍ਹ, ਮੈਨੂੰ ਜ਼ਿਆਦਾਤਰ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ ਜੋ ਮੁੱਖ ਤੌਰ ‘ਤੇ ਦੋ ਵਿਸ਼ਿਆਂ ‘ਤੇ ਹਨ। ਪਹਿਲਾ ਵਿਸ਼ਾ ਚੰਦਰਯਾਨ-3 ਦੀ ਸਫਲ ਲੈਂਡਿੰਗ ਹੈ ਅਤੇ ਦੂਜਾ ਵਿਸ਼ਾ ਦਿੱਲੀ ਵਿੱਚ ਜੀ-20 ਦਾ ਸਫਲ ਆਯੋਜਨ ਹੈ। ਮੈਨੂੰ ਦੇਸ਼ ਦੇ ਹਰ ਹਿੱਸੇ ਤੋਂ, ਸਮਾਜ ਦੇ ਹਰ ਵਰਗ ਤੋਂ, ਹਰ ਉਮਰ ਦੇ ਲੋਕਾਂ ਤੋਂ ਅਣਗਿਣਤ ਪੱਤਰ ਮਿਲੇ ਹਨ। ਜਦੋਂ ਚੰਦਰਯਾਨ-3 ਦਾ ਲੈਂਡਰ ਚੰਦਰਮਾ ‘ਤੇ ਉਤਰਨ ਵਾਲਾ ਸੀ ਤਾਂ ਕਰੋੜਾਂ ਲੋਕ ਵੱਖ-ਵੱਖ ਮਾਧਿਅਮਾਂ ਰਾਹੀਂ ਹਰ ਪਲ ਇਸ ਘਟਨਾ ਨੂੰ ਦੇਖ ਰਹੇ ਸਨ। ਇਸਰੋ ਦੇ ਯੂਟਿਊਬ ਲਾਈਵ ਚੈਨਲ ‘ਤੇ ਇਸ ਘਟਨਾ ਨੂੰ 80 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ - ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਹ ਦਰਸਾਉਂਦਾ ਹੈ ਕਿ ਕਰੋੜਾਂ ਭਾਰਤੀਆਂ ਦਾ ਚੰਦਰਯਾਨ-3 ਨਾਲ ਕਿੰਨਾ ਡੂੰਘਾ ਲਗਾਵ ਹੈ। ਚੰਦਰਯਾਨ ਦੀ ਇਸ ਸਫਲਤਾ ‘ਤੇ ਦੇਸ਼ ’ਚ ਇਨ੍ਹੀਂ ਦਿਨੀਂ ਇੱਕ ਬਹੁਤ ਹੀ ਸ਼ਾਨਦਾਰ ਕੁਇਜ਼ ਮੁਕਾਬਲਾ ਚੱਲ ਰਿਹਾ ਹੈ- ਪ੍ਰਸ਼ਨ ਮੁਕਾਬਲਾ ਅਤੇ ਇਸ ਦਾ ਨਾਂ ਰੱਖਿਆ ਗਿਆ ਹੈ- ’ਚੰਦਰਯਾਨ-3 ਮਹਾਕਵਿਜ਼’ MyGov ਪੋਰਟਲ ‘ਤੇ ਕਰਵਾਏ ਜਾ ਰਹੇ ਇਸ ਮੁਕਾਬਲੇ ’ਚ ਹੁਣ ਤੱਕ 15 ਲੱਖ ਤੋਂ ਵੱਧ ਲੋਕ ਹਿੱਸਾ ਲੈ ਚੁੱਕੇ ਹਨ। MyGov ਦੇ ਲਾਂਚ ਹੋਣ ਤੋਂ ਬਾਅਦ ਕਿਸੇ ਵੀ ਕਵਿਜ਼ ਵਿੱਚ ਇਹ ਸਭ ਤੋਂ ਵੱਡੀ ਭਾਗੀਦਾਰੀ ਹੈ। ਮੈਂ ਤੁਹਾਨੂੰ ਇਹ ਵੀ ਦੱਸਣਾ ਚਾਹਾਂਗਾ ਕਿ ਜੇਕਰ ਤੁਸੀਂ ਅਜੇ ਤੱਕ ਇਸ ਵਿੱਚ ਹਿੱਸਾ ਨਹੀਂ ਲਿਆ ਹੈ ਤਾਂ ਦੇਰ ਨਾ ਕਰੋ, ਇਸ ਵਿੱਚ ਅਜੇ ਛੇ ਦਿਨ ਬਾਕੀ ਹਨ। ਇਸ ਕਵਿਜ਼ ਵਿੱਚ ਹਿੱਸਾ ਲਓ।ਪ੍ਰਧਾਨ ਮੰਤਰੀ ਨੇ ਹੋਯਸਲ (Hoysalas) ਦੇ ਪਵਿੱਤਰ ਮੰਦਿਰ ਸਮੂਹ ਨੂੰ ਯੂਨੈਸਕੋ ਦੀ ਵਿਸ਼ਵ ਧਰੋਹਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦੀ ਸਰਾਹਨਾ ਕੀਤੀ
September 18th, 09:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੋਯਸਲ (Hoysalas) ਦੇ ਪਵਿੱਤਰ ਮੰਦਿਰ ਸਮੂਹ ਨੂੰ ਯੂਨੈਸਕੋ ਦੀ ਵਿਸ਼ਵ ਧਰੋਹਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦੀ ਸਰਾਹਨਾ ਕੀਤੀ ਹੈ।