ਪ੍ਰਧਾਨ ਮੰਤਰੀ ਨੇ ਉੱਘੇ ਅਰਥਸ਼ਾਸਤਰੀਆਂ ਨਾਲ ਨੀਤੀ ਆਯੋਗ ਵਿਖੇ ਮੁਲਾਕਾਤ ਕੀਤੀ
December 24th, 06:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਤੀ ਆਯੋਗ (NITI Aayog) ਵਿਖੇ ਕੇਂਦਰੀ ਬਜਟ 2025-26 ਦੀ ਤਿਆਰੀ ਦੇ ਲਈ ਉੱਘੇ ਅਰਥਸ਼ਾਸਤਰੀਆਂ ਅਤੇ ਵਿਚਾਰਕਾਂ ਦੇ ਇੱਕ ਸਮੂਹ ਦੇ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ 30 ਜੁਲਾਈ ਨੂੰ ਸੀਆਈਆਈ (CII) ਦੀ ਬਜਟ ਦੇ ਬਾਅਦ ਆਯੋਜਿਤ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ
July 29th, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਜੁਲਾਈ, 2024 ਨੂੰ ਦੁਪਹਿਰ 12 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ (‘Journey Towards Viksit Bharat: A Post Union Budget 2024-25 Conference’) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ।ਬਜਟ 2024-25 ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 23rd, 02:57 pm
ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣ ਵਾਲੇ ਇਸ ਮਹੱਤਵਪੂਰਨ ਬਜਟ ਦੇ ਲਈ ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਬਹੁਤ-ਬਹੁਤ ਵਧਾਈ ਦੇ ਪਾਤਰ ਹੈ।ਬਜਟ 2024-25 ਬਾਰੇ ਪ੍ਰਧਾਨ ਮੰਤਰੀ ਦੇ ਵਿਚਾਰ
July 23rd, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਅੱਜ ਲੋਕ ਸਭਾ ਵਿੱਚ ਪ੍ਰਸਤੁਤ ਕੇਂਦਰੀ ਬਜਟ 2024-25 ਦੀ ਸ਼ਲਾਘਾ ਕੀਤੀ।ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 09th, 08:30 pm
ਗਯਾਨਾ ਦੇ ਪੀਐੱਮ ਸ਼੍ਰੀਮਾਨ ਮਾਰਕ ਫਿਲਿਪਸ ਜੀ, ਸ਼੍ਰੀ ਵਿਨੀਤ ਜੈਨ ਜੀ, ਇੰਡਸਟ੍ਰੀ ਦੇ ਲੀਡਰਸ, CEOs, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ
February 09th, 08:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ।ਗੁਵਾਹਾਟੀ ਵਿੱਚ ਵਿਭਿੰਨ ਪਰਿਯੋਜਨਾਵਾਂ ਦਾ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਲੋਕਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 04th, 12:00 pm
ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਡਾ. ਹਿਮੰਤਾ ਬਿਸਵਾ ਸਰਮਾ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਮੰਤਰੀ, ਸਾਂਸਦ ਅਤੇ ਵਿਧਾਇਕਗਣ, ਵਿਭਿੰਨ ਕੌਂਸਲ ਦੇ ਪ੍ਰਮੁੱਖ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਵਾਹਾਟੀ ਵਿੱਚ 11,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 04th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ 11,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਗੁਵਾਹਾਟੀ ਦੇ ਮੁੱਖ ਫੋਕਸ ਖੇਤਰਾਂ ਵਿੱਚ ਖੇਡਾਂ ਅਤੇ ਮੈਡੀਕਲ ਇਨਫ੍ਰਾਸਟ੍ਰਕਚਰ ਅਤੇ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਲਈ ਪ੍ਰੋਜੈਕਟ ਸ਼ਾਮਲ ਹਨ।ਪਾਲੀ ਸਾਂਸਦ ਖੇਲ ਮਹਾਕੁੰਭ (Pali Sansad Khel Mahakumbh) ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 03rd, 12:00 pm
ਮੇਰੇ ਪਿਆਰੇ ਯੁਵਾ ਸਾਥੀਓ, ਪਾਲੀ ਵਿੱਚ ਆਪਣੀ ਖੇਲ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਵਧਾਈ। ਖੇਲਾਂ (ਖੇਡਾਂ) ਵਿੱਚ ਹਾਰ ਤਾਂ ਕਦੇ ਹੁੰਦੀ ਹੀ ਨਹੀਂ ਹੈ। ਖੇਲਾਂ (ਖੇਡਾਂ) ਵਿੱਚ ਜਾਂ ਤਾਂ ਆਪ (ਤੁਸੀਂ) ਜਿੱਤਦੇ ਹੋ ਜਾਂ ਤਾਂ ਆਪ (ਤੁਸੀਂ) ਸਿੱਖਦੇ ਹੋ। ਇਸ ਲਈ ਮੈਂ ਸਾਰੇ ਖਿਡਾਰੀਆਂ ਦੇ ਨਾਲ ਹੀ ਉਨ੍ਹਾਂ ਦੇ ਜੋ coach ਉੱਥੇ ਉਪਸਥਿਤ ਹਨ, ਜੋ ਪਰਿਵਾਰਜਨ ਉੱਥੇ ਮੌਜੂਦ ਹਨ, ਉਨ੍ਹਾਂ ਸਭ ਨੂੰ ਭੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ
February 03rd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਿਖਾਉਣ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਖੇਡਾਂ ਵਿੱਚ ਕਦੇ ਹਾਰ ਨਹੀਂ ਹੁੰਦੀ, ਇਸ ਵਿੱਚ ਤੁਸੀਂ ਜਾਂ ਤਾਂ ਜਿੱਤਦੇ ਹੋ ਜਾਂ ਸਿੱਖਦੇ ਹੋ। ਇਸ ਲਈ, ਮੈਂ ਨਾ ਸਿਰਫ਼ ਸਾਰੇ ਖਿਡਾਰੀਆਂ ਨੂੰ, ਬਲਕਿ ਉਨ੍ਹਾਂ ਦੇ ਖੇਡ ਕੋਚਾਂ ਅਤੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਆਯੋਜਿਤ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 04:31 pm
ਹੁਣੇ ਮੈਂ ਪੀਯੂਸ਼ ਜੀ ਨੂੰ ਸੁਣ ਰਿਹਾ ਸਾਂ, ਉਹ ਕਹਿ ਰਹੇ ਸਨ ਕਿ ਆਪ (ਤੁਸੀਂ) ਆਏ ਤਾਂ ਸਾਡਾ ਹੌਸਲਾ ਵਧ ਜਾਂਦਾ ਹੈ। ਲੇਕਿਨ ਮੈਂ ਦੇਖ ਰਿਹਾ ਸਾਂ ਇੱਥੇ ਤਾਂ ਸਾਰੇ ਹੌਰਸ ਪਾਵਰ ਵਾਲੇ ਲੋਕ ਬੈਠੇ ਹਨ। ਤਦ ਤੈਅ ਹੋ ਗਿਆ ਹੈ ਕਿ ਕਿਸ ਨੂੰ ਕਿੱਥੋਂ ਹੌਸਲਾ ਮਿਲਣ ਵਾਲਾ ਹੈ। ਸਭ ਤੋਂ ਪਹਿਲੇ ਤਾਂ ਮੈਂ Automotive Industry ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ। ਮੈਂ ਅੱਜ ਹਰ ਸਟਾਲ ‘ਤੇ ਤਾਂ ਨਹੀਂ ਜਾ ਪਾਇਆ, ਲੇਕਿਨ ਜਿਤਨੇ ਭੀ ਸਟਾਲਸ ਮੈਂ ਦੇਖੇ, ਉਹ ਬਹੁਤ ਹੀ ਪ੍ਰਭਾਵਿਤ ਕਰਨ ਵਾਲੇ ਸਨ। ਸਾਡੇ ਦੇਸ਼ ਵਿੱਚ ਇਹ ਸਭ ਹੋ ਰਿਹਾ ਹੈ, ਦੇਖਦੇ ਹਾਂ ਤਾਂ ਹੋਰ ਆਨੰਦ ਹੋ ਜਾਂਦਾ ਹੈ। ਮੈਂ ਤਾਂ ਕਦੇ ਗੱਡੀ ਖਰੀਦੀ ਨਹੀਂ ਹੈ, ਇਸ ਲਈ ਮੈਨੂੰ ਕੋਈ ਅਨੁਭਵ ਨਹੀਂ ਹੈ, ਕਿਉਂਕਿ ਮੈਂ ਕਦੇ ਸਾਇਕਲ ਭੀ ਨਹੀਂ ਖਰੀਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਭੀ ਕਹਾਂਗਾ ਕਿ ਇਸ ਐਕਸਪੋ ਨੂੰ ਆ ਕੇ ਜ਼ਰੂਰ ਦੇਖਣ। ਇਹ ਆਯੋਜਨ Mobility Community ਅਤੇ ਪੂਰੀ Supply Chain ਨੂੰ ਇੱਕ ਮੰਚ ‘ਤੇ ਲਿਆਇਆ ਹੈ। ਮੈਂ ਆਪ ਸਭ (ਤੁਹਾਡਾ ਸਾਰਿਆਂ) ਦਾ Bharat Mobility Global Expo ਵਿੱਚ ਅਭਿਨੰਦਨ ਕਰਦਾ ਹਾਂ, ਅਤੇ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸ਼ਾਇਦ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਯਾਦ ਹੋਵੇਗਾ ਕਿ ਜਦੋਂ ਮੇਰੀ ਪਹਿਲੀ ਟਰਮ ਸੀ, ਉਸ ਸਮੇਂ ਮੈਂ ਇੱਕ ਗਲੋਬਲ ਲੈਵਲ ਦੀ mobility conference ਪਲਾਨ ਕੀਤੀ ਸੀ। ਅਤੇ ਉਸ ਸਮੇਂ ਦੀਆਂ ਚੀਜ਼ਾਂ ਅਗਰ ਆਪ (ਤੁਸੀਂ) ਨਿਕਾਲ ਕੇ (ਕੱਢ ਕੇ) ਦੇਖੋਗੇ ਤਾਂ ਬੈਟਰੀ ‘ਤੇ ਸਾਡਾ ਫੋਕਸ ਕਿਉਂ ਹੋਣਾ ਚਾਹੀਦਾ ਹੈ, Electric Vehicle ਦੀ ਤਰਫ਼ ਸਾਨੂੰ ਕਿਵੇਂ ਜਲਦੀ ਜਾਣਾ ਚਾਹੀਦਾ ਹੈ, ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਬਹੁਤ ਵਿਸਤਾਰ ਨਾਲ ਉਹ ਸਮਿਟ ਹੋਇਆ ਸੀ, ਗਲੋਬਲ ਐਕਸਪਰਟਸ ਆਏ ਸਨ। ਅਤੇ ਅੱਜ ਮੈਂ ਮੇਰੀ ਦੂਸਰੀ ਟਰਮ ਵਿੱਚ ਦੇਖ ਰਿਹਾ ਹਾਂ ਕਿ ਅੱਛੀ ਖਾਸੀ ਮਾਤਰਾ ਵਿੱਚ ਪ੍ਰਗਤੀ ਹੋ ਰਹੀ ਹੈ। ਅਤੇ ਮੈਨੂੰ ਵਿਸ਼ਵਾਸ ਹੈ ਕਿ ਤੀਸਰੀ ਟਰਮ ਵਿੱਚ.. ਚਲੋ ਸਮਝਦਾਰ ਨੂੰ ਇਸ਼ਾਰਾ ਕਾਫੀ ਹੁੰਦਾ ਹੈ। ਅਤੇ ਆਪ (ਤੁਸੀਂ) ਲੋਕ ਤਾਂ mobility ਦੀ ਦੁਨੀਆ ਵਿੱਚ ਹੋ, ਤਾਂ ਇਹ ਇਸ਼ਾਰਾ ਦੇਸ਼ ਵਿੱਚ ਜਲਦੀ ਤੋਂ ਪਹੁੰਚੇਗਾ।ਪ੍ਰਧਾਨ ਮੰਤਰੀ ਨੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) 2024 ਨੂੰ ਸੰਬੋਧਨ ਕੀਤਾ
February 02nd, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੇ ਤਰ੍ਹਾਂ ਦੀ ਪਹਿਲੀ ਗਤੀਸ਼ੀਲਤਾ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਐਕਸਪੋ ਦਾ ਅਵਲੋਕਨ ਭੀ ਕੀਤਾ । ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਗਤੀਸ਼ੀਲਤਾ ਅਤੇ ਮੋਟਰ ਵਾਹਨਾਂ ਦੀਆਂ ਵੈਲਿਊ ਚੇਨਸ ਵਿੱਚ ਭਾਰਤ ਦੀਆਂ ਸਮੱਰਥਾਵਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਵਿੱਚ ਪ੍ਰਦਰਸ਼ਨੀਆਂ, ਸੰਮੇਲਨ, ਖਰੀਦਦਾਰ-ਵਿਕ੍ਰੇਤਾ ਬੈਠਕਾਂ, ਸਟੇਟ ਸੈਸ਼ਨਸ, ਸੜਕ ਸੁਰੱਖਿਆ ਮੰਡਪ ਅਤੇ ਗੋ-ਕਾਰਟਿੰਗ (go-karting) ਜਿਹੇ ਜਨ-ਕੇਂਦ੍ਰਿਤ (public-centric) ਆਕਰਸ਼ਣ ਸ਼ਾਮਲ ਹਨ।ਵਿਕਸਿਤ ਭਾਰਤ ਬਜਟ (Viksit Bharat Budget) ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 01st, 02:07 pm
ਅੱਜ ਦਾ ਇਹ ਬਜਟ, interim budget ਤਾਂ ਹੈ ਹੀ, ਲੇਕਿਨ ਇਹ ਬਜਟ inclusive ਅਤੇ innovative ਬਜਟ ਹੈ। ਇਸ ਬਜਟ ਵਿੱਚ ਕੌਂਟੀਨਿਊਟੀ ਦਾ ਕਾਨਫੀਡੈਂਸ ਹੈ। ਇਹ ਬਜਟ ਵਿਕਸਿਤ ਭਾਰਤ ਦੇ 4 ਸਤੰਭ(ਥੰਮ੍ਹ)-ਯੁਵਾ, ਗ਼ਰੀਬ, ਮਹਿਲਾ ਅਤੇ ਕਿਸਾਨ, ਸਾਰਿਆਂ ਨੂੰ Empower ਕਰੇਗਾ। ਨਿਰਮਲਾ ਜੀ ਦਾ ਇਹ ਬਜਟ, ਦੇਸ਼ ਦੇ ਭਵਿੱਖ ਦੇ ਨਿਰਮਾਣ ਦਾ ਬਜਟ ਹੈ। ਇਸ ਬਜਟ ਵਿੱਚ 2047 ਦੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਦੀ ਗਰੰਟੀ ਹੈ। ਮੈਂ ਨਿਰਮਲਾ ਜੀ ਅਤੇ ਉਨ੍ਹਾਂ ਦੀ ਟੀਮ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਬਜਟ ਸਿਰਫ਼ ਅੰਤ੍ਰਿਮ ਬਜਟ ਨਹੀਂ ਬਲਕਿ ਇੱਕ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਬਜਟ ਹੈ: ਪ੍ਰਧਾਨ ਮੰਤਰੀ
February 01st, 12:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ “ਕੇਵਲ ਇੱਕ ਅੰਤ੍ਰਿਮ ਬਜਟ ਨਹੀਂ ਬਲਕਿ ਇੱਕ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਬਜਟ ਦੱਸਿਆ।” ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਇਹ ਬਜਟ ਨਿਰੰਤਰਤਾ ਦਾ ਭਰੋਸਾ ਰੱਖਦਾ ਹੈ।” ਪ੍ਰਧਾਨ ਮੰਤਰੀ ਨੇ ਕਿਹਾ, “ਇਹ ਬਜਟ ਵਿਕਸਿਤ ਭਾਰਤ (developed India) ਦੇ ਸਾਰੇ ਥੰਮ੍ਹਾਂ- ਨੌਜਵਾਨਾਂ, ਗ਼ਰੀਬਾਂ, ਮਹਿਲਾਵਾਂ ਅਤੇ ਕਿਸਾਨਾਂ ਨੂੰ ਸਸ਼ਕਤ ਬਣਾਵੇਗਾ(the youth, the poor, women, and farmers)।”ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸਬੋਧਨ ਦਾ ਮੂਲ-ਪਾਠ
September 24th, 03:53 pm
ਇਸ ਪ੍ਰੋਗਰਾਮ ਵਿੱਚ ਮੌਜੂਦ ਵਿਭਿੰਨ ਰਾਜਾਂ ਦੇ ਰਾਜਪਾਲ ਸ਼੍ਰੀ, ਅਲੱਗ-ਅਲੱਗ ਰਾਜਾਂ ਵਿੱਚ ਮੌਜੂਦ ਮੁੱਖ ਮੰਤਰੀ ਸਾਥੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ, ਰਾਜਾਂ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
September 24th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਨਵੀਆਂ ਵੰਦੇ ਭਾਰਤ ਟ੍ਰੇਨਾਂ ਦੇਸ਼ ਭਰ ਵਿੱਚ ਕਨੈਕਟੀਵਿਟੀ ਵਿੱਚ ਸੁਧਾਰ ਅਤੇ ਰੇਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹਨ। ਜਿਨ੍ਹਾਂ ਨਵੀਆਂ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ ਗਈ, ਉਹ ਹਨ:17ਵੀਂ ਭਾਰਤੀ ਸਹਿਕਾਰੀ ਕਾਂਗਰਸ (Indian Cooperative Congress) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 01st, 11:05 am
ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਹਿਯੋਗੀ ਸ਼੍ਰੀਮਾਨ ਅਮਿਤ ਸ਼ਾਹ, ਨੈਸ਼ਨਲ ਕੋਆਪਰੇਟਿਵ ਯੂਨੀਅਨ ਦੇ ਪ੍ਰੈਜ਼ੀਡੈਂਟ ਸ਼੍ਰੀਮਾਨ ਦਿਲੀਪ ਸੰਘਾਨੀ, ਡਾਕਟਰ ਚੰਦਰਪਾਲ ਸਿੰਘ ਯਾਦਵ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਕੋਆਪਰੇਟਿਵ ਯੂਨੀਅਨ ਦੇ ਸਾਰੇ ਮੈਂਬਰ, ਸਾਡੇ ਕਿਸਾਨ ਭਾਈ-ਭੈਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਤੁਹਾਨੂੰ ਸਭ ਨੂੰ 17ਵੇਂ ਭਾਰਤੀ ਸਹਿਕਾਰੀ ਮਹਾਸੰਮੇਲਨ ਦੀਆਂ ਬਹੁਤ-ਬਹੁਤ ਵਧਾਈਆਂ। ਮੈਂ ਆਪ ਸਭ ਦਾ ਇਸ ਸੰਮੇਲਨ ਵਿੱਚ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ
July 01st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਦੇ ਅਵਸਰ ‘ਤੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ। 17ਵੀਂ ਭਾਰਤੀ ਸਹਿਕਾਰੀ ਕਾਂਗਰਸ ਦਾ ਮੁੱਖ ਵਿਸ਼ਾ ‘ਅੰਮ੍ਰਿਤ ਕਾਲ: ਜੀਵੰਤ ਭਾਰਤ ਵਾਸਤੇ ਸਹਿਯੋਗ ਦੇ ਜ਼ਰੀਏ ਸਮ੍ਰਿੱਧੀ ਹੈ’। ਸ਼੍ਰੀ ਮੋਦੀ ਨੇ ਕੋਆਪਰੇਟਿਵ ਮਾਰਕਿਟਿੰਗ, ਕੋਆਪਰੇਟਿਵ ਐਕਸਟੈਂਸ਼ਨ ਅਤੇ ਸਲਾਹਕਾਰ ਸੇਵਾਵਾਂ ਪੋਰਟਲ ਲਈ ਈ-ਕਮਰਸ(ਵਣਜ) ਵੈੱਬਸਾਈਟ ਦੇ ਈ-ਪੋਰਟਲ ਲਾਂਚ ਕੀਤੇ।ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੇ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਕੀਤੇ ਗਏ ਵਿਅਕਤੀਆਂ ਨੂੰ ਲਗਭਗ 71,000 ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 16th, 11:09 am
ਅੱਜ 70 ਹਜ਼ਾਰ ਤੋਂ ਜਿਆਦਾ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲ ਰਿਹਾ ਹੈ। ਆਪ ਸਭ ਨੇ ਸਖ਼ਤ ਮਿਹਨਤ ਨਾਲ ਸਫ਼ਲਤਾ ਹਾਸਲ ਕੀਤੀ ਹੈ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਕੁਝ ਹੀ ਦਿਨ ਪਹਿਲਾਂ ਗੁਜਰਾਤ ਵਿੱਚ ਵੀ ਐਸਾ ਹੀ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਦੇਣ ਵਾਲੇ ਰੋਜ਼ਗਾਰ ਮੇਲੇ ਦਾ ਆਯੋਜਨ ਹੋਇਆ ਸੀ। ਇਸੇ ਮਹੀਨੇ ਅਸਾਮ ਵਿੱਚ ਵੀ ਇੱਕ ਬੜੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਅਤੇ ਬੀਜੇਪੀ ਸ਼ਾਸਿਤ ਰਾਜ ਸਰਕਾਰਾਂ ਵਿੱਚ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ, ਨੌਜਵਾਨਾਂ ਦੇ ਪ੍ਰਤੀ ਸਾਡੇ ਕਮਿਟਮੈਂਟ ਨੂੰ ਦਰਸਾਉਂਦੇ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
May 16th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਤੇ ਵਿਭਿੰਨ ਸਰਕਾਰੀ ਵਿਭਾਗਾਂ ਵਿੱਚ ਨਵ-ਨਿਯੁਕਤ ਕਰਮੀਆਂ ਨੂੰ ਲਗਭਗ 71,00 ਨਿਯੁਕਤੀ ਪੱਤਰ ਵੰਡੇ।