ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦੇ ਤਹਿਤ ਕੈਬਨਿਟ ਨੇ ਜੁਲਾਈ, 2024 ਤੋਂ ਦਸੰਬਰ, 2028 ਤੱਕ ਮੁਫ਼ਤ ਫੋਰਟੀਫਾਈਡ ਚੌਲ਼ਾਂ ਦੀ ਸਪਲਾਈ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
October 09th, 03:07 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣ ਯੋਜਨਾਵਾਂ ਆਦਿ ਸਮੇਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦੇ ਤਹਿਤ ਫੋਰਟਿਫਾਇਡ ਚੌਲ਼ਾਂ ਦੀ ਸਰਵ ਵਿਆਪੀ ਸਪਲਾਈ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਜੁਲਾਈ 2024 ਤੋਂ ਦਸੰਬਰ 2028 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ
August 05th, 01:52 pm
ਹੁਣ ਜਦੋਂ ਭਾਰਤ ਆਪਣੀ ਅਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਰਾਜਾਂ ਨੂੰ ਚੁਸਤ, ਲਚੀਲੇ ਅਤੇ ਆਤਮਨਿਰਭਰ ਹੋਣ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਮੁਤਾਬਿਕ 'ਆਤਮਨਿਰਭਰ ਭਾਰਤ' ਦੀ ਦਿਸ਼ਾ ਵੱਲ ਵਧਣ ਦੀ ਲੋੜ ਹੈ। ਇੱਕ ਸਥਿਰ, ਟਿਕਾਊ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ 7 ਅਗਸਤ, 2022 ਨੂੰ ਹੋਵੇਗੀ ਅਤੇ ਇਹ ਬੈਠਕ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸਾਂਝੇਦਾਰੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਦਿਸ਼ਾ ਵਿੱਚ ਤਾਲਮੇਲ ਦਾ ਰਾਹ ਪੱਧਰਾ ਕਰੇਗੀ।ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।