PM Modi speaks with His Majesty King Charles III of the UK

December 19th, 06:15 pm

Prime Minister Shri Narendra Modi spoke today with His Majesty King Charles III of the United Kingdom.

ਪ੍ਰਧਾਨ ਮੰਤਰੀ ਨੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 19th, 05:41 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G-20 Summit) ਦੇ ਮੌਕੇ ‘ਤੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਰ ਕੀਰ ਸਟਾਰਮਰ (H.E. Sir Keir Starmer) ਨਾਲ ਮੁਲਾਕਾਤ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਸਟਾਰਮਰ ਨੇ ਭੀ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਹਿਤ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰਾਥਮਿਕਤਾ ਦੀ ਸ਼ਲਾਘਾ ਕਰਦਾ ਹਾਂ: ਪ੍ਰਧਾਨ ਮੰਤਰੀ

July 24th, 09:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼੍ਰੀ ਕੀਰ ਸਟਾਰਮਰ (newly-elected Prime Minister of United Kingdom Mr Keir Stramer) ਦੁਆਰਾ ਦੋਹਾਂ ਦੇਸ਼ਾਂ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਅਧਿਕ ਵਿਸਤ੍ਰਿਤ ਅਤੇ ਮਜ਼ਬੂਤ ਕਰਨ ਹਿਤ ਦਿੱਤੀ ਗਈ ਪ੍ਰਾਥਮਿਕਤਾ ਦੀ ਸ਼ਲਾਘਾ ਕੀਤੀ।

ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ ਮਹਾਮਹਿਮ ਡੇਵਿਡ ਲੈਮੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

July 24th, 08:00 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਡੇਵਿਡ ਲੈਮੀ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਲੈਮੀ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈਆਂ ਦਿੱਤੀਆਂ ਅਤੇ ਬ੍ਰਿਟੇਨ ਵਿੱਚ ਸਰਕਾਰ ਬਣਾਉਣ ਦੇ ਇੱਕ ਮਹੀਨੇ ਦੇ ਅੰਦਰ ਸ਼੍ਰੀ ਲੈਮੀ ਦੀ ਭਾਰਤ ਯਾਤਰਾ ਦੀ ਭੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਕੀਰ ਸਟਾਰਮਰ (Keir Starmer) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਚੁਣੇ ਜਾਣ ‘ਤੇ ਵਧਾਈ ਦਿੱਤੀ

July 06th, 03:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ।

ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਮੁੜ ਤੋਂ ਚੁਣੇ ਜਾਣ ‘ਤੇ ਵਧਾਈ ਦਿੱਤੀ

June 05th, 07:53 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਾਣਯੋਗ ਰਿਸ਼ੀ ਸੁਨਕ ਦੀ ਇੱਕ ਟੈਲੀਫੋਨ ਕਾਲ ਆਈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਿਟੇਨ (UK) ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਗੱਲ ਕੀਤੀ

March 12th, 08:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਸ਼੍ਰੀ ਰਿਸ਼ੀ ਸੁਨਕ ਨਾਲ ਟੈਲੀਫੋਨ ਦੇ ਜ਼ਰੀਏ ਗੱਲਬਾਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਮਹਾਮਹਿਮ ਕਿੰਗ ਚਾਰਲਸ ਤੀਸਰੇ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ

February 06th, 11:14 am

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਅਤੇ ਭਾਰਤ ਦੇ ਲੋਕਾਂ ਦੀ ਤਰਫ਼ੋਂ ਮਹਾਮਹਿਮ ਕਿੰਗ ਚਾਰਲਸ ਤੀਸਰੇ ਦੇ ਜਲਦੀ ਠੀਕ ਹੋਣ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਨਾਈਟੇਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਗੱਲ ਕੀਤੀ

November 03rd, 11:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਈਟੇਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਾਣਯੋਗ ਰਿਸ਼ੀ ਸੁਨਕ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਨਾਲ ਬੈਠਕ ਕੀਤੀ

September 09th, 05:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 9 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ ਮੁੱਖ ਸੰਮੇਲਨ ਦੇ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਦੇ ਨਾਲ ਦੁਵੱਲੀ ਬੈਠਕ ਕੀਤੀ। ਅਕਤੂਬਰ 2022 ਵਿੱਚ ਪ੍ਰਧਾਨ ਮੰਤਰੀ ਬਣਨ ਦੇ ਬਾਅਦ ਪ੍ਰਧਾਨ ਮੰਤਰੀ ਸੁਨਕ ਦੀ ਇਹ ਪਹਿਲੀ ਭਾਰਤ ਯਾਤਰਾ ਹੈ।

ਪ੍ਰਧਾਨ ਮੰਤਰੀ ਦੀ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ

May 21st, 09:42 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ 21 ਮਈ, 2023 ਨੂੰ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਰਿਸ਼ੀ ਸੁਨਕ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ

April 13th, 09:16 pm

ਦੋਵੇਂ ਨੇਤਾਵਾਂ ਨੇ ਭਾਰਤ-ਯੂਕੇ ਰੋਡਮੈਪ 2030 ਦੇ ਹਿੱਸੇ ਦੇ ਰੂਪ ਵਿੱਚ ਕਈ ਦੁਵੱਲੇ ਮੁੱਦਿਆਂ ’ਤੇ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਹਾਲ ਹੀ ਦੇ ਉੱਚ ਪੱਧਰੀ ਆਦਾਨ-ਪ੍ਰਦਾਨ, ਵਿਸ਼ੇਸ਼ ਰੂਪ ਨਾਲ ਵਪਾਰ ਅਤੇ ਆਰਥਿਕ ਖੇਤਰਾਂ ਵਿੱਚ ਵਧਦੇ ਸਹਿਯੋਗ ’ਤੇ ਸੰਤੁਸ਼ਟੀ ਪ੍ਰਗਟਾਈ। ਦੋਵੇਂ ਨੇਤਾਵਾਂ ਨੇ ਦੋਵੇਂ ਦੇਸ਼ਾਂ ਦੇ ਵਿਚਕਾਰ ਪਰਸਪਰ ਰੂਪ ਨਾਲ ਲਾਭਦਾਇਕ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ’ਤੇ ਸਹਿਮਤੀ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਯੂਨਾਇਟਿਡ ਕਿੰਗਡਮ ਦੇ ਮਹਾਮਹਿਮ ਕਿੰਗ ਚਾਰਲਸ III ਨਾਲ ਟੈਲੀਫੋਨ 'ਤੇ ਗੱਲ ਕੀਤੀ

January 03rd, 06:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਮਹਾਮਹਿਮ ਕਿੰਗ ਚਾਰਲਸ III ਦੇ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

Prime Minister's meeting with the Prime Minister of the United Kingdom on the sidelines of G-20 Summit in Bali

November 16th, 03:54 pm

Prime Minister Narendra Modi met Rt. Hon. Rishi Sunak, Prime Minister of the United Kingdom on the sidelines of the G-20 Summit in Bali. The two leaders expressed satisfaction at the state of the wide-ranging India-UK Comprehensive Strategic Partnership and progress on the Roadmap 2030 for Future Relations.

ਪ੍ਰਧਾਨ ਮੰਤਰੀ ਨੇ ਰਿਸ਼ੀ ਸੁਨਕ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ

October 24th, 09:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਿਸ਼ੀ ਸੁਨਕ ਨੂੰ ਬ੍ਰਿਟੇਨ ਦਾ ਅਗਲਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਦੀ ਮਿਕਸਡ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ

August 08th, 08:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡ 2022 ਵਿੱਚ ਟੇਬਲ ਟੈਨਿਸ ਦੀ ਮਿਕਸਡ ਡਬਲਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸ੍ਰੀਕਾਂਤ ਕਿਦਾਂਬੀ ਨੂੰ ਵਧਾਈਆਂ ਦਿੱਤੀਆਂ

August 08th, 08:25 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਕਾਂਤ ਕਿਦਾਂਬੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸ੍ਰੀਕਾਂਤ ਕਿਦਾਂਬੀ ਦੇ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਮੈਡਲ ‘ਤੇ ਵੀ ਪ੍ਰਸੰਨਤਾ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

August 08th, 08:20 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਬੈਡਮਿੰਟਨ ਡਬਲਸ ਵਿੱਚ ਤ੍ਰੀਸਾ ਜੌਲੀ ਅਤੇ ਗਾਇਤ੍ਰੀ ਗੋਪੀਚੰਦ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਮਾਣ ਦੀ ਭਾਵਨਾ

August 08th, 08:10 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ਡਬਲਸ ਵਿੱਚ ਕਾਂਸੀ ਮੈਡਲ ਜਿੱਤਣ ‘ਤੇ ਤ੍ਰੀਸਾ ਜੌਲੀ ਅਤੇ ਗਾਇਤ੍ਰੀ ਗੋਪੀਚੰਦ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਾਗਰ ਅਹਿਲਾਵਤ ਨੂੰ ਵਧਾਈਆਂ ਦਿੱਤੀਆਂ

August 08th, 08:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਗਰ ਅਹਿਲਾਵਤ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡ 2022 ਵਿੱਚ ਪੁਰਸ਼ਾਂ ਦੀ 92+ ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।