ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।Success of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Joint Statement on an Enhanced Partnership between the Republic of India and Brunei Darussalam
September 04th, 01:26 pm
At the invitation of His Majesty Sultan Haji Hassanal Bolkiah, PM Narendra Modi, visited Brunei Darussalam. This was PM Modi’s first visit as well as the first bilateral visit by an Indian PM to Brunei Darussalam. Reflecting on the excellent progress over the years in bilateral relations, both leaders reaffirmed their commitment to further strengthen, deepen and enhance partnership in all areas of mutual interest.ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਟਾਵਰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 09:33 pm
ਸਭ ਤੋਂ ਪਹਿਲਾਂ ਮੈਂ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਦੇ ਸਾਰੇ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਆਪ ਸਭ ਨੂੰ ਮੁੰਬਈ ਵਿੱਚ ਇੱਕ ਵਿਸ਼ਾਲ ਅਤੇ ਆਧੁਨਿਕ ਭਵਨ ਮਿਲਿਆ ਹੈ। ਮੈਂ ਆਸ਼ਾ ਕਰਦਾ ਹਾਂ, ਇਸ ਨਵੇਂ ਭਵਨ ਨਾਲ ਤੁਹਾਡੇ ਕੰਮ-ਕਾਜ ਦਾ ਜੋ ਵਿਸਤਾਰ ਹੋਵੇਗਾ, ਤੁਹਾਡੀ ਜੋ Ease of Working ਵਧੇਗੀ, ਉਸ ਨਾਲ ਸਾਡੇ ਲੋਕਤੰਤਰ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਇੰਡੀਅਨ ਨਿਊਜ਼ਪੇਪਰ ਸੋਸਾਇਟੀ ਤਾਂ ਆਜ਼ਾਦੀ ਦੇ ਪਹਿਲਾਂ ਤੋਂ ਅਸਤਿਤਵ ਵਿੱਚ ਆਉਣ ਵਾਲੀਆਂ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਇਸ ਲਈ ਆਪ ਸਭ ਨੇ ਦੇਸ਼ ਦੀ ਯਾਤਰਾ ਦੇ ਹਰ ਉਤਾਰ-ਚੜ੍ਹਾਅ ਨੂੰ ਵੀ ਬਹੁਤ ਬਰੀਕੀ ਨਾਲ ਦੇਖਿਆ ਹੈ, ਉਸ ਨੂੰ ਜੀਆ ਵੀ ਹੈ, ਅਤੇ ਜਨ-ਸਧਾਰਣ ਨੂੰ ਦੱਸਿਆ ਵੀ ਹੈ। ਇਸ ਲਈ, ਇੱਕ ਸੰਗਠਨ ਦੇ ਰੂਪ ਵਿੱਚ ਤੁਹਾਡਾ ਕੰਮ ਜਿੰਨਾ ਪ੍ਰਭਾਵੀ ਬਣੇਗਾ, ਦੇਸ਼ ਨੂੰ ਉਸ ਦਾ ਉਤਨਾ ਹੀ ਜ਼ਿਆਦਾ ਲਾਭ ਮਿਲੇਗਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਟਾਵਰਸ ਦਾ ਉਦਘਾਟਨ ਕੀਤਾ
July 13th, 07:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਬਾਂਦ੍ਰਾ ਕੰਪਲੈਕਸ ਦੇ ਜੀ-ਬਲੌਕ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਸਕੱਤਰੇਤ ਦੇ ਦੌਰੇ ਦੌਰਾਨ ਆਈਐੱਨਐੱਸ ਟਾਵਰਸ ਦਾ ਉਦਘਾਟਨ ਕੀਤਾ। ਇਹ ਨਵੀਂ ਇਮਾਰਤ ਮੁੰਬਈ ਵਿੱਚ ਆਧੁਨਿਕ ਤੇ ਕੁਸ਼ਲ ਦਫ਼ਤਰ ਸਬੰਧੀ ਆਈਐੱਨਐੱਸ ਦੇ ਮੈਂਬਰਾਂ ਦੀ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ ਅਤੇ ਮੁੰਬਈ ਵਿੱਚ ਸਮਾਚਾਰ ਪੱਤਰ ਉਦਯੋਗ ਦੇ ਮੁੱਖ ਕੇਂਦਰ ਦੇ ਰੂਪ ਵਿੱਚ ਕੰਮ ਕਰੇਗੀ।ਆਸਟ੍ਰੀਆ ਦੇ ਚਾਂਸਲਰ ਦੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 10th, 02:45 pm
ਸਭ ਤੋਂ ਪਹਿਲਾਂ ਮੈਂ ਗਰਮਜੋਸ਼ੀ ਭਰੇ ਸੁਆਗਤ ਅਤੇ ਮਹਿਮਾਨ ਨਵਾਜ਼ੀ ਦੇ ਲਈ ਚਾਂਸਲਰ ਨੇਹਮਰ ਦਾ ਆਭਾਰ ਪ੍ਰਗਟ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਆਸਟ੍ਰੀਆ ਆਉਣ ਦਾ ਅਵਸਰ ਮਿਲਿਆ। ਮੇਰੀ ਇਹ ਯਾਤਰਾ ਇਤਿਹਾਸਿਕ ਵੀ ਹੈ ਅਤੇ ਵਿਸ਼ੇਸ਼ ਵੀ ਹੈ। 41 ਸਾਲਾਂ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਹੈ। ਇਹ ਵੀ ਸੁਖਦ ਸੰਜੋਗ ਹੈ ਕਿ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਸਾਡੇ ਆਪਸੀ ਸਬੰਧਾਂ ਦੇ 75 ਵਰ੍ਹੇ ਪੂਰੇ ਹੋਏ ਹਨ।