ਪ੍ਰਧਾਨ ਮੰਤਰੀ 30 ਜੂਨ ਨੂੰ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਵਿੱਚ ਹਿੱਸਾ ਲੈਣਗੇ

June 28th, 06:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30 ਜੂਨ, 2023 ਨੂੰ ਸਵੇਰੇ ਲਗਭਗ 11 ਵਜੇ ਦਿੱਲੀ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਦੇ ਮਲਟੀਪਰਪਜ਼ ਹਾਲ ਵਿੱਚ ਆਯੋਜਿਤ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਵੀ ਕਰਨਗੇ।