
ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।
ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਬਾਵਲਿਯਾਲੀ ਧਾਮ ਦੇ ਇੱਕ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
March 20th, 04:35 pm
ਸਭ ਤੋਂ ਪਹਿਲੇ ਮੈਂ ਭਰਵਾਡ ਸਮਾਜ ਦੀ ਪਰੰਪਰਾ ਅਤੇ ਸਾਰੇ ਪੂਜਯ ਸੰਤਾਂ ਨੂੰ, ਮਹੰਤਾਂ ਨੂੰ, ਸੰਪੂਰਨ ਪਰੰਪਰਾ ਦੇ ਲਈ ਜੀਵਨ ਅਰਪਣ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਅੱਜ ਖੁਸ਼ੀ ਅਨੇਕ ਗੁਣਾ ਵਧ ਗਈ ਹੈ। ਇਸ ਵਾਰ ਜੋ ਮਹਾ ਕੁੰਭ ਹੋਇਆ ਹੈ, ਇਤਿਹਾਸਿਕ ਤਾਂ ਸੀ ਹੀ,ਪਰ ਸਾਡੇ ਲਈ ਗਰਵ (ਮਾਣ) ਦੀ ਬਾਤ ਹੈ ਕਿ ਕਿਉਂਕਿ ਮਹਾ ਕੁੰਭ ਦੇ ਪੁਣਯ (ਸ਼ੁਭ) ਅਵਸਰ ‘ਤੇ ਮਹੰਤ ਸ਼੍ਰੀ ਰਾਮ ਬਾਪੂ ਜੀ ਨੂੰ ਮਹਾ ਮੰਡਲੇਸ਼ਵਰ ਦੀ ਉਪਾਧੀ ਪ੍ਰਾਪਤ ਹੋਈ ਹੈ। ਇਹ ਕਾਫੀ ਬੜੀ ਘਟਨਾ ਹੈ, ਅਤੇ ਸਾਡੇ ਸਭ ਦੇ ਲਈ ਅਨੇਕ ਗੁਣਾ ਖੁਸ਼ੀ ਦਾ ਅਵਸਰ ਹੈ। ਰਾਮ ਬਾਪੂ ਜੀ ਅਤੇ ਸਮਾਜ ਦੇ ਸਾਰੇ ਪਰਿਵਾਰਜਨਾਂ ਨੂੰ ਮੇਰੀ ਤਰਫ਼ੋਂ ਖੂਬ-ਖੂਬ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਵਲਿਯਾਲੀ ਧਾਮ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 20th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਗੁਜਰਾਤ ਦੇ ਭਰਵਾਡ ਸਮਾਜ (Bharwad Samaj of Gujarat) ਨਾਲ ਸਬੰਧਿਤ ਬਾਵਲਿਯਾਲੀ ਧਾਮ (Bavaliyali Dham) ਦੇ ਪ੍ਰੋਗਰਾਮ ਵਿੱਚ ਆਪਣੇ ਵਿਚਾਰ ਵਿਅਕਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਮਹੰਤ ਸ਼੍ਰੀ ਰਾਮ ਬਾਪੂ ਜੀ(Mahant Shri Ram Bapu ji), ਸਮੁਦਾਇ ਦੇ ਮੋਹਰੀ ਵਿਅਕਤੀਆਂ ਅਤੇ ਉਪਸਥਿਤ ਹਜ਼ਾਰਾਂ ਭਗਤਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਭਰਵਾਡ ਸਮੁਦਾਇ (Bharwad community) ਦੀਆਂ ਪਰੰਪਰਾਵਾਂ ਅਤੇ ਇਨ੍ਹਾਂ ਪਰੰਪਰਾਵਾਂ ਨੂੰ ਕਾਇਮ ਰੱਖਣ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਪੂਜਯ ਸੰਤਾਂ ਅਤੇ ਮਹੰਤਾਂ ਨੂੰ ਆਦਰਪੂਰਵਕ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਇਤਿਹਾਸਿਕ ਮਹਾਕੁੰਭ (historic Mahakumbh) ਨਾਲ ਜੁੜੀ ਅਪਾਰ ਖੁਸ਼ੀ ਅਤੇ ਗੌਰਵ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਪਵਿੱਤਰ ਆਯੋਜਨ ਦੇ ਦੌਰਾਨ ਮਹੰਤ ਸ਼੍ਰੀ ਰਾਮ ਬਾਪੂ ਜੀ ਨੂੰ ਮਹਾਮੰਡਲੇਸ਼ਵਰ ਦੀ ਉਪਾਧੀ (title of Mahamandaleshwar) ਦਿੱਤੇ ਜਾਣ ਦੇ ਮਹੱਤਵਪੂਰਨ ਅਵਸਰ ’ਤੇ ਆਪਣੇ ਵਿਚਾਰ ਰੱਖੇ ਅਤੇ ਇਸ ਨੂੰ ਸਾਰਿਆਂ ਦੇ ਲਈ ਇੱਕ ਬੜੀ ਉਪਲਬਧੀ ਅਤੇ ਅਪਾਰ ਖੁਸ਼ੀ ਦਾ ਸਰੋਤ ਦੱਸਿਆ। ਉਨ੍ਹਾਂ ਨੇ ਮਹੰਤ ਸ਼੍ਰੀ ਰਾਮ ਬਾਪੂ ਜੀ (Mahant Shri Ram Bapu ji) ਅਤੇ ਸਮੁਦਾਇ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਉਪਲਬਧੀਆਂ ’ਤੇ ਖੁਸ਼ੀ ਵਿਅਕਤ ਕਰਦੇ ਹੋਏ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ET Now ਗਲੋਬਲ ਬਿਜ਼ਨਿਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 15th, 08:30 pm
Last time ਜਦੋਂ ਮੈਂ ET Now ਸਮਿਟ ਵਿੱਚ ਆਇਆ ਸੀ ਤਾਂ ਚੋਣਾਂ ਹੋਣ ਹੀ ਵਾਲੀਆਂ ਸਨ। ਅਤੇ ਉਸ ਸਮੇਂ ਮੈਂ ਤੁਹਾਡੇ ਦਰਮਿਆਨ ਪੂਰੀ ਨਿਮਰਤਾ ਨਾਲ ਕਿਹਾ ਸੀ ਕਿ ਸਾਡੀ ਤੀਸਰੀ ਟਰਮ ਵਿੱਚ ਭਾਰਤ ਇੱਕ ਨਵੀਂ ਸਪੀਡ ਨਾਲ ਕੰਮ ਕਰੇਗਾ। ਮੈਨੂੰ ਸੰਤੋਸ਼ ਹੈ ਕਿ ਇਹ ਸਪੀਡ ਅੱਜ ਦਿਖ ਵੀ ਰਹੀ ਹੈ ਅਤੇ ਦੇਸ਼ ਇਸ ਨੂੰ ਸਮਰਥਨ ਵੀ ਦੇ ਰਿਹਾ ਹੈ। ਨਵੀਂ ਸਰਕਾਰ ਬਣਨ ਦੇ ਬਾਅਦ, ਦੇਸ਼ ਦੇ ਅਨੇਕ ਰਾਜਾਂ ਵਿਚ ਬੀਜੇਪੀ- NDA ਨੂੰ ਜਨਤਾ ਦਾ ਅਸ਼ੀਰਵਾਦ ਲਗਾਤਾਰ ਮਿਲ ਰਿਹਾ ਹੈ! ਜੂਨ ਵਿੱਚ ਓਡੀਸ਼ਾ ਦੇ ਲੋਕਾਂ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਗਤੀ ਦਿੱਤੀ, ਫਿਰ ਹਰਿਆਣਾ ਦੇ ਲੋਕਾਂ ਨੇ ਸਮਰਥਨ ਕੀਤਾ ਅਤੇ ਹੁਣ ਦਿੱਲੀ ਦੇ ਲੋਕਾਂ ਨੇ ਸਾਨੂੰ ਭਰਪੂਰ ਸਮਰਥਨ ਦਿੱਤਾ ਹੈ। ਇਹ ਇੱਕ ਐਕਨੌਲੇਜਮੈਂਟ ਹੈ ਕਿ ਦੇਸ਼ ਦੀ ਜਨਤਾ ਅੱਜ ਕਿਸ ਤਰ੍ਹਾਂ ਵਿਕਸਿਤ ਭਾਰਤ ਦੇ ਟੀਚੇ ਲਈ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ
February 15th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਈਟੀ ਨਾਓ ਸਮਿਟ ਦੇ ਪਿਛਲੇ ਐਡੀਸ਼ਨ ਵਿੱਚ ਉਨ੍ਹਾਂ ਨੇ ਬਹੁਤ ਨਿਮਰਤਾ ਨਾਲ ਕਿਹਾ ਸੀ ਕਿ ਭਾਰਤ ਆਪਣੇ ਤੀਸਰੇ ਕਾਰਜਕਾਲ ਵਿੱਚ ਨਵੀਂ ਗਤੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਇਹ ਗਤੀ ਹੁਣ ਸਪਸ਼ਟ ਹੈ ਅਤੇ ਇਸ ਨੂੰ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਓਡੀਸ਼ਾ, ਮਹਾਰਾਸ਼ਟਰ, ਹਰਿਆਣਾ ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਪ੍ਰਤੀ ਪ੍ਰਤੀਬੱਧਤਾ ਦੇ ਲਈ ਅਪਾਰ ਸਮਰਥਨ ਦਿਖਾਉਣ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਇਸ ਗੱਲ ਦੀ ਮਾਨਤਾ ਦੇ ਰੂਪ ਵਿੱਚ ਸਵੀਕਾਰ ਕੀਤਾ ਕਿ ਕਿਵੇਂ ਦੇਸ਼ ਦੇ ਨਾਗਰਿਕ ਵਿਕਸਿਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੇ ਹਨ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।QUAD ਨੇਤਾਵਾਂ ਦੇ ਕੈਂਸਰ ਮੂਨਸ਼ੌਟ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
September 22nd, 06:25 am
ਇਸ ਮਹੱਤਵਪੂਰਨ ਪ੍ਰੋਗਰਾਮ ਦੇ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਬਾਇਡਨ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ। ਇਹ, Affordable, Accessible ਅਤੇ Quality Healthcare ਦੇ ਲਈ ਸਾਡੇ ਸਾਂਝੇ ਦ੍ਰਿੜ੍ਹ ਸੰਕਲਪ ਨੂੰ ਦਰਸਾਉਂਦਾ ਹੈ। Covid pandemic ਦੇ ਦੌਰਾਨ ਅਸੀਂ ਇੰਡੋ-ਪੈਸੀਫਿਕ ਦੇ ਲਈ “QUAD ਵੈਕਸੀਨ ਇਨੀਸ਼ਿਏਟਿਵ” ਲਿਆ ਸੀ। ਅਤੇ, ਮੈਨੂੰ ਖੁਸ਼ੀ ਹੈ ਕਿ QUAD ਵਿੱਚ ਅਸੀਂ ਸਰਵਾਈਕਲ ਕੈਂਸਰ ਜਿਹੇ ਚੈਲੇਂਜ ਦਾ ਮਿਲ ਕੇ ਸਾਹਮਣਾ ਕਰਨ ਦਾ ਫੈਸਲਾ ਲਿਆ ਹੈ।ਪ੍ਰਧਾਨ ਮੰਤਰੀ ਨੇ ਕੁਆਡ ਕੈਂਸਰ ਮੂਨਸ਼ੌਟ ਸਮਾਗਮ ਵਿੱਚ ਹਿੱਸਾ ਲਿਆ
September 22nd, 06:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਮ ਸਮਿਟ ਦੇ ਮੌਕੇ ‘ਤੇ ਰਾਸ਼ਟਰਪਤੀ ਜੋਸੇਫ ਆਰ ਬਾਇਡੇਨ ਜੂਨੀਅਰ ਦੁਆਰਾ ਆਯੋਜਿਤ ਕੁਆਡ ਕੈਂਸਰ ਮੂਨਸ਼ੌਟ ਸਮਾਗਮ ਵਿੱਚ ਹਿੱਸਾ ਲਿਆ।As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.The situation of the Congress, which ruled for 60 years, is very worrying: PM Modi in Sabarkantha
May 01st, 04:15 pm
Prime Minister Narendra Modi addressed public meeting in Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.