
ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।
ਪ੍ਰਧਾਨ ਮੰਤਰੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ
April 09th, 09:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ। ਸ਼੍ਰੀ ਮੋਦੀ ਵਾਰਾਣਸੀ ਵਿੱਚ ਸਵੇਰੇ 11 ਵਜੇ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਭੀ ਸੰਬੋਧਨ ਕਰਨਗੇ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਦੇਵ ਦੀਪਾਵਲੀ ਉਤਸਵ ਮਨਾਏ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
November 15th, 11:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਵ ਦੀਪਾਵਲੀ ‘ਤੇ ਲੱਖਾਂ ਦੀਵਿਆਂ ਨਾਲ ਜਗਮਗਾਉਂਦੀ ਕਾਸ਼ੀ ‘ਤੇ ਪ੍ਰਸੰਨਤਾ ਵਿਅਕਤ ਕੀਤੀ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ
October 19th, 05:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਸ਼ਾਮ ਕਰੀਬ 4:15 ਵਜੇ ਉਹ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਕੈਬਨਿਟ ਨੇ ਗੰਗਾ ਨਦੀ 'ਤੇ ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣ, ਤੇਲ ਦਾ ਆਯਾਤ ਘਟਾਉਣ ਅਤੇ ਕਾਰਬਨ ਡਾਇਆਕਸਾਇਡ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਨਵੇਂ ਰੇਲ-ਕਮ-ਰੋਡ ਬ੍ਰਿਜ ਸਮੇਤ ਵਾਰਾਣਸੀ-ਪੰਡਿਤ ਦੀਨਦਿਆਲ ਉਪਾਧਿਆਇ ਮਲਟੀਟ੍ਰੈਕਿੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ
October 16th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2,642 ਕਰੋੜ ਰੁਪਏ (ਲਗਭਗ) ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਰੇਲ ਮੰਤਰਾਲੇ ਦੇ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਅਸਾਨ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਚੰਦੌਲੀ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।ਕੈਬਨਿਟ ਨੇ ਵਾਰਾਨਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵਿਕਸਿਤ ਕਰਨ ਲਈ ਪ੍ਰਵਾਨਗੀ ਦਿੱਤੀ
June 19th, 09:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਵਾਰਾਨਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਲਈ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ, ਜਿਸ ਵਿੱਚ ਨਵੀਂ ਟਰਮੀਨਲ ਬਿਲਡਿੰਗ, ਐਪਰਨ ਐਕਸਟੈਂਸ਼ਨ, ਰਨਵੇ ਐਕਸਟੈਂਸ਼ਨ, ਸਮਾਂਤਰ (ਪੈਰਲਲ) ਟੈਕਸੀ ਟ੍ਰੈਕ ਅਤੇ ਹੋਰ ਸਬੰਧਤ ਨਿਰਮਾਣ ਕੰਮ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
June 18th, 10:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਪੂਜਨ ਕੀਤਾ
June 18th, 09:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਦੇ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਪੂਜਨ ਕੀਤਾ। ਉਨ੍ਹਾਂ ਨੇ ਗੰਗਾ ਆਰਤੀ ਭੀ ਦੇਖੀ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਪ੍ਰਧਾਨ ਮੰਤਰੀ 18-19 ਜੂਨ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਦੌਰਾ ਕਰਨਗੇ
June 17th, 09:52 am
18 ਜੂਨ ਨੂੰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ (PM Kisan Samman Sammelan) ਵਿੱਚ ਹਿੱਸਾ ਲੈਣਗੇ। ਸ਼ਾਮ 7 ਵਜੇ ਪ੍ਰਧਾਨ ਮੰਤਰੀ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਆਰਤੀ (Ganga Aarti at Dashashwamedh Ghat) ਵਿੱਚ ਹਿੱਸਾ ਲੈਣਗੇ। ਰਾਤ ਕਰੀਬ 8 ਵਜੇ ਉਹ ਕਾਸ਼ੀ ਵਿਸ਼ਵਨਾਥ ਮੰਦਿਰ (Kashi Vishwanath Temple) ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ (perform pooja and darshan) ਭੀ ਕਰਨਗੇ।