ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ
September 05th, 11:00 am
ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।