ਕੇਰਲ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 27th, 12:24 pm
ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਜੀ, ਰਾਜ ਮੰਤਰੀ, ਮੇਰੇ ਸਾਥੀ ਸ਼੍ਰੀ ਵੀ. ਮੁਰਲੀਧਰਨ ਜੀ, ਇਸਰੋ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਮਸਕਾਰ!ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ
February 27th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ, ਕੇਰਲ ਵਿਖੇ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੇ ਪੁਲਾੜ ਬੁਨਿਆਦੀ ਢਾਂਚੇ ਦੇ ਤਿੰਨ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਵਿੱਚ SLV ਏਕੀਕਰਣ ਸਹੂਲਤ (PIF); ਮਹਿੰਦਰਗਿਰੀ ਵਿਖੇ ISRO ਪ੍ਰੋਪਲਸ਼ਨ ਕੰਪਲੈਕਸ ਵਿਖੇ ਨਵੀਂ 'ਸੈਮੀ-ਕ੍ਰਾਇਓਜੇਨਿਕਸ ਏਕੀਕ੍ਰਿਤ ਇੰਜਣ ਅਤੇ ਪੜਾਅ ਟੈਸਟ ਸਹੂਲਤ'; ਅਤੇ VSSC, ਤਿਰੂਵਨੰਤਪੁਰਮ ਵਿਖੇ 'ਟ੍ਰਾਈਸੋਨਿਕ ਵਿੰਡ ਟਨਲ' ਸ਼ਾਮਲ ਹਨ। ਸ਼੍ਰੀ ਮੋਦੀ ਨੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਅਤੇ ਚਾਰ ਮਨੋਨੀਤ ਪੁਲਾੜ ਯਾਤਰੀਆਂ ਨੂੰ 'ਐਸਟ੍ਰੋਨੌਟ ਵਿੰਗਜ਼' ਪ੍ਰਦਾਨ ਕੀਤੇ। ਇਹ ਮਨੋਨੀਤ ਪੁਲਾੜ ਯਾਤਰੀ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ, ਗਰੁੱਪ ਕੈਪਟਨ ਅਜੀਤ ਕ੍ਰਿਸ਼ਨਨ, ਗਰੁੱਪ ਕੈਪਟਨ ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਹਨ।