ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।Any country can move forward only by being proud of its heritage and preserving it: PM Modi
November 11th, 11:30 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.PM Modi participates in 200th year celebrations of Shree Swaminarayan Mandir in Vadtal, Gujarat
November 11th, 11:15 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 07th, 10:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਹੈਂਡਲੂਮ ਦਿਵਸ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ ਕਾਰੀਗਰਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ‘ਵੋਕਲ ਫੌਰ ਲੋਕਲ’ (‘Vocal for Local’) ਪਹਿਲ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।TMC, Congress or Left, parties are different, but their sins are same: PM Modi in Bishnupur, WB
May 19th, 01:15 pm
Addressing a massive gathering in Bishnupur, West Bengal, PM Modi reiterated his commitment to serving the people of West Bengal and the nation, stating, Modi is just a means, a facilitator. Modi, considering your dreams as his resolution, has emerged. Your dreams are Modi's resolution. Your dreams, Modi's determination.PM Modi addresses public meetings in Purulia, Bishnupur & Medinipur, West Bengal
May 19th, 12:45 pm
In dynamic public meetings held in Purulia, Bishnupur & Medinipur, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।ਸੀਏਏ ਮੋਦੀ ਦੀ ਗਰੰਟੀ ਦਾ ਪ੍ਰਮਾਣ ਹੈ: ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:10 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਜੋਸ਼ੀਲੀ ਅਤੇ ਭਾਵੁਕ ਭੀੜ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।