ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 01st, 10:56 pm

ਕਾਰਜਕ੍ਰਮ ਵਿੱਚ ਉਪਸਥਿਤ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਯਾ ਜੀ, ਫੱਗਨ ਸਿੰਘ ਕੁਲਸਤੇ ਜੀ, ਪ੍ਰੋਫੈਸਰ ਐੱਸ ਪੀ ਸਿੰਘ ਬਘੇਲ ਜੀ, ਸ਼੍ਰੀਮਤੀ ਰੇਣੁਕਾ ਸਿੰਘ ਸਰੂਤਾ ਜੀ, ਡਾਕਟਰ ਭਾਰਤੀ ਪਵਾਰ ਜੀ, ਸ਼੍ਰਈ ਬੀਸ਼ਵੇਸ਼ਵਰ ਟੂਡੂ ਜੀ, ਸਾਂਸਦ ਸ਼੍ਰੀ ਵੀ ਡੀ ਸ਼ਰਮਾ ਜੀ, ਮੱਧ ਪ੍ਰਦੇਸ਼ ਸਰਕਾਰ ਵਿੱਚ ਮੰਤਰੀਗਣ, ਸਾਰੇ ਵਿਧਾਇਕਗਣ, ਦੇਸ਼ ਭਰ ਤੋਂ ਇਸ ਕਾਰਜਕ੍ਰਮ ਵਿੱਚ ਜੁੜ ਰਹੇ ਹੋਰ ਸਾਰੇ ਮਹਾਨੁਭਾਵ, ਅਤੇ ਇਤਨੀ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਭ ਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਰਾਸ਼ਟਰੀ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੀ ਸ਼ੁਰੂਆਤ ਕੀਤੀ

July 01st, 03:29 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਰਾਸ਼ਟਰੀ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੀ ਸ਼ੁਰੂਆਤ ਕੀਤੀ ਅਤੇ ਲਾਭਾਰਥੀਆਂ ਨੂੰ ਸਿਕਲ ਸੈੱਲ ਜੈਨੇਟਿਕ ਸਥਿਤੀ ਕਾਰਡ ਵੰਡੇ। ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਲਗਭਗ 3.57 ਕਰੋੜ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰਗੋਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡਾਂ ਦੀ ਡਿਸਟ੍ਰੀਬਿਊਸ਼ਨ ਦੀ ਵੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ 16ਵੀਂ ਸਦੀ ਦੇ ਮੱਧ ਵਿੱਚ ਗੋਂਡਵਾਨਾ ਦੀ ਸ਼ਾਸਕ ਰਾਣੀ ਦੁਰਗਾਵਤੀ ਨੂੰ ਸਨਮਾਨਿਤ ਕੀਤਾ।

ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ

January 05th, 09:55 am

ਦੇਸ਼ ਦੇ ਜਲ ਮੰਤਰੀਆਂ ਦਾ ਪਹਿਲਾ ਅਖਿਲ ਭਾਰਤੀ ਸੰਮੇਲਨ ਆਪਣੇ ਆਪ ਵਿੱਚ ਬਹੁਤ ਮਹੱਤਵਪੂਰਨ ਹੈ। ਅੱਜ ਭਾਰਤ, Water Security ‘ਤੇ ਅਭੂਤਪੂਰਵ ਕੰਮ ਕਰ ਰਿਹਾ ਹੈ, ਅਭੂਤਪੂਰਵ ਨਿਵੇਸ਼ ਕਰ ਰਿਹਾ ਹੈ। ਸਾਡੀ ਸੰਵਿਧਾਨਿਕ ਵਿਵਸਥਾ ਵਿੱਚ ਪਾਣੀ ਦਾ ਵਿਸ਼ਾ, ਰਾਜਾਂ ਦੇ ਨਿਯੰਤ੍ਰਣ ਵਿੱਚ ਆਉਂਦਾ ਹੈ। ਜਲ ਸੰਭਾਲ਼ ਦੇ ਲਈ ਰਾਜਾਂ ਦੇ ਪ੍ਰਯਾਸ, ਦੇਸ਼ ਦੇ ਸਮੂਹਿਕ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਹਾਇਕ ਹੋਣਗੇ। ਐਸੇ ਵਿੱਚ, ‘ਵਾਟਰ ਵਿਜ਼ਨ at 2047’ ਅਗਲੇ 25 ਵਰ੍ਹਿਆਂ ਦੀ ਅੰਮ੍ਰਿਤ ਯਾਤਰਾ ਦਾ ਇੱਕ ਮਹੱਤਵਪੂਰਨ ਆਯਾਮ ਹੈ।

ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ

January 05th, 09:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਸੰਮੇਲਨ ਦਾ ਵਿਸ਼ਾ 'ਵਾਟਰ ਵਿਜ਼ਨ @ 2047' ਹੈ ਅਤੇ ਫੋਰਮ ਦਾ ਉਦੇਸ਼ ਮੁੱਖ ਨੀਤੀ ਨਿਰਮਾਤਾਵਾਂ ਨੂੰ ਟਿਕਾਊ ਵਿਕਾਸ ਅਤੇ ਮਨੁੱਖੀ ਵਿਕਾਸ ਲਈ ਜਲ ਸਰੋਤਾਂ ਦੀ ਵਰਤੋਂ ਕਰਨ ਦੇ ਢੰਗ-ਤਰੀਕਿਆਂ 'ਤੇ ਚਰਚਾ ਕਰਨ ਲਈ ਇੱਕ ਮੰਚ 'ਤੇ ਇਕੱਠੇ ਕਰਨਾ ਹੈ।