ਭਾਰਤ ਅਤੇ ਸਵੀਡਨ ਨੇ ਸੀਓਪੀ (COP)-28 ਵਿਖੇ ਲੀਡਰਸ਼ਿਪ ਗਰੁੱਪ ਫੌਰ ਇੰਡਸਟ੍ਰੀ ਟ੍ਰਾਂਜ਼ਿਸ਼ਨ ਦੇ ਦੂਸਰੇ ਫੇਜ਼ ਦੀ ਸਹਿ-ਮੇਜ਼ਬਾਨੀ ਕੀਤੀ
December 01st, 08:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ (H.E. Mr. Ulf Kristersson) ਦੇ ਨਾਲ ਦੁਬਈ ਵਿੱਚ ਸੀਓਪੀ (COP)-28 ਵਿੱਚ 2024-26 ਦੀ ਅਵਧੀ ਦੇ ਲਈ ਲੀਡਰਸ਼ਿਪ ਗਰੁੱਪ ਫੌਰ ਇੰਡਸਟ੍ਰੀ ਟ੍ਰਾਂਜ਼ਿਸ਼ਨ (ਲੀਡਆਈਟੀ 2.0- LeadIT 2.0) ਦੇ ਫੇਜ਼-II ਨੂੰ ਸੰਯੁਕਤ ਤੌਰ ‘ਤੇ ਲਾਂਚ (co-launched) ਕੀਤਾ।ਵਰਲਡ ਕਲਾਇਮੇਟ ਐਕਸ਼ਨ ਸਮਿਟ ਦੇ ਲਈ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
November 30th, 05:44 pm
ਮੇਰੇ ਭਾਈ, ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੇ ਸੱਦੇ ‘ਤੇ, ਮੈਂ 1 ਦਸੰਬਰ 2023 ਨੂੰ ਕੌਪ-28(COP-28) ਦੇ ਵਰਲਡ ਕਲਾਇਮੇਟ ਐਕਸ਼ਨ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਦੁਬਈ ਦੀ ਯਾਤਰਾ ‘ਤੇ ਜਾ ਰਿਹਾ ਹਾਂ। ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਇਹ ਮਹੱਤਵਪੂਰਨ ਸਮਾਗਮ ਸੰਯੁਕਤ ਅਰਬ ਅਮੀਰਾਤ ਦੀ ਪ੍ਰੈਜ਼ੀਡੈਂਸੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਜਲਵਾਯੂ ਕਾਰਵਾਈ (climate action) ਦੇ ਖੇਤਰ ਵਿੱਚ ਭਾਰਤ ਦਾ ਇੱਕ ਮਹੱਤਵਪੂਰਨ ਭਾਗੀਦਾਰ ਰਿਹਾ ਹੈ।