ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 19th, 08:42 pm
ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।ਪ੍ਰਧਾਨ ਮੰਤਰੀ ਨੇ ਉੱਤਰ-ਪੂਰਬੀ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ
February 19th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਉੱਤਰ-ਪੂਰਬ ਦੇ ਸੱਤ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਮਸਕਟ ਯਾਨੀ 'ਅਸ਼ਟਲਕਸ਼ਮੀ' ਨੂੰ ਤਿਤਲੀ ਦੇ ਰੂਪ ਵਿੱਚ ਉਜਾਗਰ ਕੀਤਾ। ਪ੍ਰਧਾਨ ਮੰਤਰੀ, ਜੋ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ 'ਅਸ਼ਟਲਕਸ਼ਮੀ' ਕਹਿੰਦੇ ਹਨ, ਨੇ ਕਿਹਾ, ਇਨ੍ਹਾਂ ਖੇਡਾਂ ਵਿੱਚ ਤਿਤਲੀ ਨੂੰ ਸ਼ੁਭੰਕਰ ਬਣਾਉਣਾ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਉੱਤਰ ਪੂਰਬ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਮਿਲ ਰਹੀ ਹੈ।ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਨੀਂਹ ਪੱਥਰ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 23rd, 02:11 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਵਿਰਾਜਮਾਨ ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ, ਇਸ ਪ੍ਰੋਗਰਾਮ ਵਿੱਚ ਮੌਜੂਦ ਦੇਸ਼ ਦੇ ਖੇਡ ਜਗਤ ਨਾਲ ਜੁੜੇ ਸਾਰੇ ਸੀਨੀਅਰ ਮਾਹਨੁਭਾਵ ਅਤੇ ਮੇਰੇ ਪਿਆਰੇ ਕਾਸ਼ੀ ਦੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
September 23rd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਆਧੁਨਿਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਾਰਾਣਸੀ ਦੇ ਗੰਜਾਰੀ, ਰਾਜਾਤਾਲਾਬ ਵਿੱਚ 450 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ ਅਤੇ ਇਹ 30 ਏਕੜ ਤੋਂ ਅਧਿਕ ਖੇਤਰ ਵਿੱਚ ਫੈਲਿਆ ਹੋਵੇਗਾ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਪ੍ਰਧਾਨ ਮੰਤਰੀ ਨੇ ਚੀਨ ਵਿੱਚ ਆਯੋਜਿਤ 31ਵੀਂ ਵਰਲਡ ਯੂਨੀਵਰਸਿਟੀ ਗੇਮਸ ਵਿੱਚ ਭਾਰਤੀ ਐਥਲੀਟਾਂ ਦੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ
August 08th, 08:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 31ਵੀਂ ਵਰਲਡ ਯੂਨੀਵਰਸਿਟੀ ਗੇਮਸ ਵਿੱਚ 11 ਗੋਲਡ, 5 ਸਿਲਵਰ ਅਤੇ 10 ਬ੍ਰੌਨਜ਼ ਸਮੇਤ 26 ਮੈਡਲਾਂ ਦੇ ਨਾਲ ਭਾਰਤੀ ਖਿਡਾਰੀਆਂ ਦੇ ਰਿਕਾਰਡ ਤੋੜ ਉਪਲਬਧੀ ਸਥਾਪਿਤ ਕਰਨ ਵਾਲੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਰ੍ਹੇ 1959 ਵਿੱਚ ਇਸ ਦੀ ਸ਼ੁਰੂਆਤ ਦੇ ਬਾਅਦ ਤੋਂ ਵਰਲਡ ਯੂਨੀਵਰਸਿਟੀ ਗੇਮਸ ਵਿੱਚ ਇਹ ਭਾਰਤ ਦਾ ਸਰਬਸ਼੍ਰੇਸ਼ਠ ਪ੍ਰਦਰਸ਼ਨ ਹੈ ਅਤੇ ਇਸ ਸਫ਼ਲਤਾ ਦੇ ਲਈ ਐਥਲੀਟਾਂ, ਉਨ੍ਹਾਂ ਦੇ ਪਰਿਵਾਰ ਅਤੇ ਕੋਚਾਂ ਨੂੰ ਵਧਾਈਆਂ ਦਿੱਤੀਆਂ।