ਲੋਕਾਂ ਨੇ 'ਮਨ ਕੀ ਬਾਤ' ਦੇ ਲਈ ਜੋ ਪਿਆਰ ਦਿਖਾਇਆ ਹੈ ਉਹ ਅਭੂਤਪੂਰਵ ਹੈ: ਪ੍ਰਧਾਨ ਮੰਤਰੀ ਮੋਦੀ
May 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰੀ ‘ਮਨ ਕੀ ਬਾਤ’ ਦਾ ਇਹ ਐਪੀਸੋਡ ਦੂਸਰੀ ਸੈਂਚਰੀ ਦੀ ਸ਼ੁਰੂਆਤ ਹੈ। ਪਿਛਲੇ ਮਹੀਨੇ ਅਸੀਂ ਸਾਰਿਆਂ ਨੇ ਇਸ ਦੀ ਸਪੈਸ਼ਲ ਸੈਂਚਰੀ ਨੂੰ ਸੈਲੀਬ੍ਰੇਟ ਕੀਤਾ ਹੈ। ਤੁਹਾਡੀ ਭਾਗੀਦਾਰੀ ਹੀ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਤਾਕਤ ਹੈ। 100ਵੇਂ ਐਪੀਸੋਡ ਦੇ ਪ੍ਰਸਾਰਣ ਦੇ ਸਮੇਂ ਇੱਕ ਤਰ੍ਹਾਂ ਨਾਲ ਪੂਰਾ ਦੇਸ਼ ਇੱਕ ਸੂਤਰ ਵਿੱਚ ਬੰਨ੍ਹਿਆ ਗਿਆ ਸੀ। ਸਾਡੇ ਸਫਾਈ ਕਰਮੀ ਭੈਣ-ਭਰਾ ਹੋਣ ਜਾਂ ਫਿਰ ਵੱਖ-ਵੱਖ ਖੇਤਰਾਂ ਦੇ ਦਿੱਗਜ, ‘ਮਨ ਕੀ ਬਾਤ’ ਨੇ ਸਾਰਿਆਂ ਨੂੰ ਇਕੱਠਾ ਕਰਨ ਦਾ ਕੰਮ ਕੀਤਾ ਹੈ। ਤੁਸੀਂ ਸਾਰਿਆਂ ਨੇ ਜੋ ਆਪਣਾਪਨ ਅਤੇ ਪਿਆਰ ‘ਮਨ ਕੀ ਬਾਤ’ ਦੇ ਲਈ ਵਿਖਾਇਆ ਹੈ, ਉਹ ਅਨੋਖਾ ਹੈ, ਭਾਵੁਕ ਕਰ ਦੇਣ ਵਾਲਾ ਹੈ। ਜਦੋਂ ‘ਮਨ ਕੀ ਬਾਤ’ ਦਾ ਪ੍ਰਸਾਰਣ ਹੋਇਆ ਤਾਂ ਉਸ ਸਮੇਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਟਾਈਮ ਜ਼ੋਨ ’ਚ, ਕਿਤੇ ਸ਼ਾਮ ਹੋ ਰਹੀ ਸੀ ਤਾ ਕਿਤੇ ਦੇਰ ਰਾਤ ਸੀ, ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ 100ਵੇਂ ਐਪੀਸੋਡ ਨੂੰ ਸੁਣਨ ਦੇ ਲਈ ਸਮਾਂ ਕੱਢਿਆ। ਮੈਂ ਹਜ਼ਾਰਾਂ ਮੀਲ ਦੂਰ ਨਿਊਜ਼ੀਲੈਂਡ ਦਾ ਉਹ ਵੀਡੀਓ ਵੀ ਦੇਖਿਆ, ਜਿਸ ਵਿੱਚ 100 ਸਾਲ ਦੀ ਇੱਕ ਮਾਤਾ ਜੀ ਆਪਣਾ ਅਸ਼ੀਰਵਾਦ ਦੇ ਰਹੇ ਸਨ। ‘ਮਨ ਕੀ ਬਾਤ’ ਬਾਰੇ ਦੇਸ਼-ਵਿਦੇਸ਼ ਦੇ ਲੋਕਾਂ ਨੇ ਆਪਣੇ ਵਿਚਾਰ ਰੱਖੇ ਹਨ। ਬਹੁਤ ਸਾਰੇ ਲੋਕਾਂ ਨੇ ਉਸਾਰੂ ਵਿਸ਼ਲੇਸ਼ਣ ਵੀ ਕੀਤਾ ਹੈ। ਲੋਕਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਹੈ ਕਿ ‘ਮਨ ਕੀ ਬਾਤ’ ਵਿੱਚ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਪ੍ਰਾਪਤੀਆਂ ਦੀ ਹੀ ਚਰਚਾ ਹੁੰਦੀ ਹੈ। ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਇਸ ਅਸ਼ੀਰਵਾਦ ਦੇ ਲਈ ਪੂਰੇ ਆਦਰ ਦੇ ਨਾਲ ਧੰਨਵਾਦ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਯੁਵਾ ਸੰਗਮ ਦੇ ਦੂਸਰੇ ਫੇਜ਼ ਦੇ ਲਈ ਰਜਿਸਟਰ ਕਰਨ ਦੀ ਤਾਕੀਦ ਕੀਤੀ
April 07th, 11:15 am
ਕੇਂਦਰੀ ਸਿੱਖਿਆ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;