ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2 ਨਵੰਬਰ 2021 ਨੂੰ ਗਲਾਸਗੋ ਵਿੱਚ ਸੀਓਪੀ26 ਦੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਦਿਮਿਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ।

ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਖੇਤਰੀ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਨੇ ਮਹਾਮਾਰੀ ਦੇ ਸਮੇਂ ਵਿੱਚ ਦੋਹਾਂ ਦੇਸ਼ਾਂ ਦੇ ਦਰਮਿਆਨ ਸਹਿਯੋਗ ‘ਤੇ ਤਸੱਲੀ ਪ੍ਰਗਟਾਈ, ਜਿਸ ਵਿੱਚ ਦੋਹਾਂ ਦੇਸ਼ਾਂ ਦੁਆਰਾ ਕੋਵਿਡ ਟੀਕਾਕਰਣ ਸਰਟੀਫਿਕੇਟਾਂ ਦੀ ਪਰਸਪਰ ਮਾਨਤਾ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਕੋਵਿਡ ਮਹਾਮਾਰੀ ਦੇ ਦੂਸਰੇ ਪੜਾਅ ਦੇ ਦੌਰਾਨ ਭਾਰਤ ਨੂੰ ਆਕਸੀਜਨ ਕੰਸੰਟ੍ਰੇਟਰਸ ਦੀ ਸਪਲਾਈ ਦੇ ਲਈ ਰਾਸ਼ਟਰੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। 

ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਮਜ਼ਬੂਤ ਸੰਪਰਕ ‘ਤੇ ਗੱਲਬਾਤ ਕੀਤੀ, ਵਿਸ਼ੇਸ਼ ਤੌਰ ‘ਤੇ ਵੱਡੀ ਸੰਖਿਆ ਵਿੱਚ ਭਾਰਤੀ ਵਿਦਿਆਰਥੀਆਂ ਦੇ ਯੂਕਰੇਨ ਦੇ ਵਿਭਿੰਨ ਯੂਨੀਵਰਸਿਟੀਆਂ ਵਿੱਚ ਪੜ੍ਹਨ ‘ਤੇ ਚਰਚਾ ਹੋਈ।

ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਦੁਹਰਾਈ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Snacks, Laughter And More, PM Modi's Candid Moments With Indian Workers In Kuwait

Media Coverage

Snacks, Laughter And More, PM Modi's Candid Moments With Indian Workers In Kuwait
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਦਸੰਬਰ 2024
December 22, 2024

PM Modi in Kuwait: First Indian PM to Visit in Decades

Citizens Appreciation for PM Modi’s Holistic Transformation of India