ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (ਡੀਆਰ) ਦੀ ਅਤਿਰਿਕਤ ਕਿਸ਼ਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵਾਧਾ 01 ਜੁਲਾਈ, 2024 ਤੋਂ ਲਾਗੂ ਹੋਵੇਗਾ, ਜੋ ਮੂਲ ਵੇਤਨ/ਪੈਨਸ਼ਨ ਦੀ ਮੌਜੂਦਾ 50 ਪ੍ਰਤੀਸ਼ਤ ਦਰ ਤੋਂ ਤਿੰਨ ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ, ਤਾਂ ਕਿ ਵਧਦੀ ਮਹਿੰਗਾਈ ਤੋਂ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਇਹ ਵਾਧਾ ਸੱਤਵੇਂ ਕੇਂਦਰੀ ਵੇਤਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤਾ ਗਿਆ ਹੈ। ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੋਵਾਂ ਵਿੱਚ ਫੰਡਾਂ ਦੇ ਭੁਗਤਾਨ ਦਾ ਖਜ਼ਾਨੇ 'ਤੇ ਪ੍ਰਤੀ ਸਾਲ 9,448.35 ਕਰੋੜ ਰੁਪਏ ਦਾ ਪ੍ਰਭਾਵ ਪਵੇਗਾ। ਇਸ ਨਾਲ ਕੇਂਦਰ ਸਰਕਾਰ ਦੇ ਲਗਭਗ 49.18 ਲੱਖ ਕਰਮਚਾਰੀਆਂ ਅਤੇ 64.89 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ।