ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਫੋਸਫੇਟਿਕ ਅਤੇ ਪੋਟਾਸਿਕ (ਪੀਐਂਡਕੇ) ਖਾਦਾਂ ਲਈ ਹਾੜੀ ਸੀਜ਼ਨ, 2024 (01.10.2024 ਤੋਂ 31.03.2025 ਤੱਕ) ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਤੈਅ ਕਰਨ ਲਈ ਰਸਾਇਣ ਅਤੇ ਖਾਦ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹਾੜੀ ਸੀਜ਼ਨ 2024 ਲਈ ਅਸਥਾਈ ਬਜਟ ਦੀ ਲੋੜ ਲਗਭਗ 24,475.53 ਕਰੋੜ ਰੁਪਏ ਹੋਵੇਗੀ।
ਲਾਭ:
- ਕਿਸਾਨਾਂ ਨੂੰ ਸਬਸਿਡੀ ਵਾਲੇ, ਕਿਫਾਇਤੀ ਅਤੇ ਵਾਜਬ ਭਾਅ 'ਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ।
- ਖਾਦਾਂ ਅਤੇ ਇਨਪੁਟਸ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਹਾਲ ਹੀ ਦੇ ਰੁਝਾਨਾਂ ਦੇ ਮੱਦੇਨਜ਼ਰ ਪੀਐਂਡਕੇ ਖਾਦਾਂ 'ਤੇ ਸਬਸਿਡੀ ਨੂੰ ਤਰਕਸੰਗਤ ਬਣਾਇਆ ਗਿਆ।
ਲਾਗੂਕਰਨ ਦੀ ਰਣਨੀਤੀ ਅਤੇ ਲਕਸ਼:
ਕਿਸਾਨਾਂ ਨੂੰ ਕਿਫਾਇਤੀ ਕੀਮਤਾਂ 'ਤੇ ਇਨ੍ਹਾਂ ਖਾਦਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਪੀਐਂਡਕੇ ਖਾਦਾਂ 'ਤੇ ਸਬਸਿਡੀ ਹਾੜੀ 2024 (01.10.2024 ਤੋਂ 31.03.2025 ਤੱਕ ਲਾਗੂ) ਦੇ ਲਈ ਪ੍ਰਵਾਨਿਤ ਦਰਾਂ ਦੇ ਅਧਾਰ 'ਤੇ ਮੁਹੱਈਆ ਕਰਵਾਈ ਜਾਵੇਗੀ।
ਪਿਛੋਕੜ:
ਸਰਕਾਰ ਖਾਦ ਨਿਰਮਾਤਾਵਾਂ/ਆਯਾਤਕਾਰਾਂ ਦੁਆਰਾ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਕੀਮਤਾਂ 'ਤੇ ਪੀਐਂਡਕੇ ਖਾਦਾਂ ਦੇ 28 ਗ੍ਰੇਡ ਉਪਲਬਧ ਕਰਵਾ ਰਹੀ ਹੈ। ਪੀਐਂਡਕੇ ਖਾਦਾਂ 'ਤੇ ਸਬਸਿਡੀ 01.04.2010 ਤੋਂ ਐੱਨਬੀਐੱਸ ਸਕੀਮ ਦੁਆਰਾ ਨਿਯੰਤ੍ਰਿਤ ਕੀਤੀ ਜਾਂਦੀ ਹੈ। ਆਪਣੀ ਕਿਸਾਨ ਪੱਖੀ ਪਹੁੰਚ ਦੇ ਅਨੁਸਾਰ, ਸਰਕਾਰ ਕਿਸਾਨਾਂ ਨੂੰ ਕਿਫਾਇਤੀ ਕੀਮਤਾਂ 'ਤੇ ਪੀਐਂਡਕੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪ੍ਰਤੀਬੱਧ ਹੈ। ਖਾਦਾਂ ਅਤੇ ਇਨਪੁਟਸ ਯਾਨੀ ਯੂਰੀਆ, ਡੀਏਪੀ, ਐੱਮਓਪੀ ਅਤੇ ਸਲਫਰ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਹਾਲੀਆ ਰੁਝਾਨਾਂ ਦੇ ਮੱਦੇਨਜ਼ਰ, ਸਰਕਾਰ ਨੇ ਫੋਸਫੇਟਿਕ ਅਤੇ ਪੋਟਾਸਿਕ (ਪੀਐਂਡਕੇ) 'ਤੇ 01.10.24 ਤੋਂ 31.03.25 ਤੱਕ ਪ੍ਰਭਾਵੀ ਹਾੜੀ 2024 ਲਈ ਐੱਨਬੀਐੱਸ ਦਰਾਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਖਾਦ ਕੰਪਨੀਆਂ ਨੂੰ ਪ੍ਰਵਾਨਿਤ ਅਤੇ ਨੋਟੀਫਾਇਡ ਰੇਟਸ ਅਨੁਸਾਰ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਫਾਇਤੀ ਭਾਅ 'ਤੇ ਖਾਦਾਂ ਉਪਲਬਧ ਕਰਵਾਈਆਂ ਜਾ ਸਕਣ।
हमारे किसान भाई-बहनों को निरंतर सस्ती दरों पर खाद की आपूर्ति जारी रहे, इसके लिए हमने 2024 के रबी सीजन के लिए पोषक तत्व आधारित सब्सिडी की दरों को स्वीकृति प्रदान की है। इस कदम से देशभर के अन्नदाताओं की खेती की लागत भी कम होगी।https://t.co/NRwHn2p68d
— Narendra Modi (@narendramodi) September 18, 2024