Quoteਇਹ ਪ੍ਰੋਜੈਕਟ ਕਨੈਕਟਿਵਿਟੀ ਪ੍ਰਦਾਨ ਕਰਨ, ਸਫ਼ਰ ਕਰਨ ਦੀ ਬਿਹਤਰ ਸੁਵਿਧਾ, ਲੌਜਿਸਟਿਕਸ ਦੀ ਲਾਗਤ ਨੂੰ ਘੱਟ ਕਰਨ, ਤੇਲ ਦਾ ਆਯਾਤ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣਗੇ
Quoteਪ੍ਰੋਜੈਕਟ ਗ਼ੈਰ-ਸੰਬੰਧਿਤ ਖੇਤਰਾਂ ਨੂੰ ਜੋੜਨ ਲਈ ਲੌਜਿਸਟਿਕਲ ਕੁਸ਼ਲਤਾ ਵਿੱਚ ਸੁਧਾਰ ਕਰਨਗੇ, ਮੌਜੂਦਾ ਲਾਇਨ ਸਮਰੱਥਾ ਨੂੰ ਵਧਾਉਣਗੇ ਅਤੇ ਟ੍ਰਾਂਸਪੋਰਟੇਸ਼ਨ ਨੈੱਟਵਰਕ ਨੂੰ ਵਧਾਉਣਗੇ, ਜਿਸ ਦੇ ਨਤੀਜੇ ਵਜੋਂ ਸਪਲਾਈ ਚੇਨ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਆਰਥਿਕ ਵਿਕਾਸ ਵਿੱਚ ਤੇਜ਼ੀ ਆਵੇਗੀ
Quoteਇਹ ਪ੍ਰੋਜੈਕਟ ਲਗਭਗ 106 ਲੱਖ ਮਨੁੱਖੀ ਦਿਨਾਂ ਲਈ ਪ੍ਰਤੱਖ ਰੋਜ਼ਗਾਰ ਪੈਦਾ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਰੇਲਵੇ ਮੰਤਰਾਲੇ ਦੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਅਨੁਮਾਨਿਤ ਲਾਗਤ 6,798 ਕਰੋੜ ਰੁਪਏ (ਲਗਭਗ) ਹੈ।

ਦੋ ਪ੍ਰਵਾਨਿਤ ਪ੍ਰੋਜੈਕਟ ਹਨ - (ਏ) ਨਰਕਟੀਆਗੰਜ-ਰਕਸੌਲ-ਸੀਤਾਮੜੀ-ਦਰਭੰਗਾ ਅਤੇ ਸੀਤਾਮੜੀ-ਮੁਜ਼ੱਫਰਪੁਰ (Narkatiaganj-Raxaul-Sitamarhi-Darbhanga & Sitamarhi-Muzaffarpur) ਸੈਕਸ਼ਨ ਦੇ 256 ਕਿਲੋਮੀਟਰ ਨੂੰ ਕਵਰ ਕਰਨਾ ਅਤੇ (ਬੀ) ਅਮਰਾਵਤੀ ਰਾਹੀਂ ਅਰਰੂਪਲੇਮ ਅਤੇ ਨੰਬੁਰੂ (Errupalem and Namburu) ਵਿਚਕਾਰ ਨਵੀਂ ਲਾਇਨ ਦਾ ਨਿਰਮਾਣ 5 ਵਰ੍ਹਿਆਂ ਵਿੱਚ ਪੂਰਾ ਕੀਤਾ ਜਾਣਾ ਹੈ। ਇਹ ਪ੍ਰੋਜੈਕਟ ਲਗਭਗ 106 ਲੱਖ ਮਨੁੱਖੀ ਦਿਨਾਂ ਲਈ ਪ੍ਰਤੱਖ ਰੋਜ਼ਗਾਰ ਪੈਦਾ ਕਰਨਗੇ।

ਨਰਕਟੀਆਗੰਜ-ਰਕਸੌਲ-ਸੀਤਾਮੜੀ-ਦਰਭੰਗਾ ਅਤੇ ਸੀਤਾਮੜੀ-ਮੁਜ਼ੱਫਰਪੁਰ (Narkatiaganj-Raxaul-Sitamarhi-Darbhanga & Sitamarhi-Muzaffarpur) ਸੈਕਸ਼ਨ ਨੂੰ ਡਬਲ ਕਰਨ ਨਾਲ ਨੇਪਾਲ, ਉੱਤਰ-ਪੂਰਬ ਭਾਰਤ ਅਤੇ ਸਰਹੱਦੀ ਖੇਤਰਾਂ ਨਾਲ ਸੰਪਰਕ ਮਜ਼ਬੂਤ ਹੋਵੇਗਾ ਅਤੇ ਮਾਲ ਗੱਡੀਆਂ ਦੇ ਨਾਲ-ਨਾਲ ਯਾਤਰੀ ਟ੍ਰੇਨਾਂ ਦੇ ਆਵਾਗਮਨ ਨੂੰ ਸੁਚਾਰੂ ਬਣਾਇਆ ਜਾਵੇਗਾ, ਜਿਸ ਦੇ ਨਤੀਜੇ ਵਜੋਂ ਖੇਤਰ ਦਾ ਸਮਾਜਿਕ-ਆਰਥਿਕ ਵਿਕਾਸ ਹੋਵੇਗਾ।

ਨਵੀਂ ਰੇਲ ਲਾਇਨ ਪ੍ਰੋਜੈਕਟ ਏਰੁਪਾਲੇਮ-ਅਮਰਾਵਤੀ-ਨੰਬੁਰੂ (Errupalem-Amaravati-Namburu) ਆਂਧਰ ਪ੍ਰਦੇਸ਼ ਦੇ ਐੱਨਟੀਆਰ ਵਿਜੈਵਾੜਾ ਅਤੇ ਗੁੰਟੂਰ ਜ਼ਿਲ੍ਹਿਆਂ ਅਤੇ ਤੇਲੰਗਾਨਾ ਦੇ ਖੰਮਮ (Khammam) ਜ਼ਿਲ੍ਹੇ ਵਿੱਚੋਂ ਲੰਘਦਾ ਹੈ।

ਤਿੰਨ ਰਾਜਾਂ ਜਿਵੇਂ ਕਿ ਆਂਧਰ ਪ੍ਰਦੇਸ਼, ਤੇਲੰਗਾਨਾ ਅਤੇ ਬਿਹਾਰ ਦੇ 8 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਦੋ ਪ੍ਰੋਜੈਕਟ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਨੂੰ ਲਗਭਗ 313 ਕਿਲੋਮੀਟਰ ਤੱਕ ਵਧਾਉਣਗੇ।

ਨਵੀਂ ਲਾਇਨ ਪ੍ਰੋਜੈਕਟ 9 ਨਵੇਂ ਸਟੇਸ਼ਨਾਂ ਦੇ ਨਾਲ ਲਗਭਗ 168 ਪਿੰਡਾਂ ਅਤੇ ਲਗਭਗ 12 ਲੱਖ ਆਬਾਦੀ ਨੂੰ ਸੰਪਰਕ ਪ੍ਰਦਾਨ ਕਰੇਗਾ। ਮਲਟੀ-ਟ੍ਰੈਕਿੰਗ ਪ੍ਰੋਜੈਕਟ ਲਗਭਗ 388 ਪਿੰਡਾਂ ਅਤੇ ਲਗਭਗ 9 ਲੱਖ ਆਬਾਦੀ ਲਈ ਦੋ ਖ਼ਾਹਿਸ਼ੀ ਜ਼ਿਲ੍ਹਿਆਂ (ਸੀਤਾਮੜੀ ਅਤੇ ਮੁਜ਼ੱਫਰਪੁਰ) ਨਾਲ ਸੰਪਰਕ ਵਧਾਏਗਾ।

ਇਹ ਖੇਤੀਬਾੜੀ ਉਤਪਾਦਾਂ, ਖਾਦ, ਕੋਲਾ, ਲੋਹਾ, ਇਸਪਾਤ, ਸੀਮਿੰਟ ਆਦਿ ਜਿਹੀਆਂ ਵਸਤਾਂ ਦੀ ਢੋਆ-ਢੁਆਈ ਲਈ ਜ਼ਰੂਰੀ ਮਾਰਗ ਹਨ। ਸਮਰੱਥਾ ਵਧਾਉਣ ਦੇ ਕੰਮਾਂ ਦੇ ਨਤੀਜੇ ਵਜੋਂ 31 ਐੱਮਟੀਪੀਏ (ਮਿਲੀਅਨ ਟਨ ਪ੍ਰਤੀ ਸਾਲ) ਦੀ ਅਤਿਰਿਕਤ ਫ੍ਰੇਟ ਟ੍ਰੈਫਿਕ ਹੋਵੇਗੀ। ਰੇਲਵੇ ਵਾਤਾਵਰਣ ਅਨੁਕੂਲ ਅਤੇ ਊਰਜਾ ਕੁਸ਼ਲ ਆਵਾਜਾਈ ਦੇ ਸਾਧਨ ਹੋਣ ਕਾਰਨ, ਜਲਵਾਯੂ ਲਕਸ਼ਾਂ ਨੂੰ ਪ੍ਰਾਪਤ ਕਰਨ ਅਤੇ ਦੇਸ਼ ਦੀ ਲੌਜਿਸਟਿਕਸ ਲਾਗਤ ਨੂੰ ਘੱਟ ਕਰਨ ਵਿੱਚ ਮਦਦ ਕਰੇਗਾ, ਸੀਓ2 ਨਿਕਾਸੀ (168 ਕਰੋੜ ਕਿਲੋਗ੍ਰਾਮ) ਘੱਟ ਕਰੇਗੀ, ਜੋ ਕਿ 7 ਕਰੋੜ ਰੁੱਖ ਲਗਾਉਣ ਦੇ ਬਰਾਬਰ ਹੈ।

ਨਵੀਂ ਲਾਇਨ ਦਾ ਪ੍ਰਸਤਾਵ ਆਂਧਰ ਪ੍ਰਦੇਸ਼ ਦੀ ਪ੍ਰਸਤਾਵਿਤ ਰਾਜਧਾਨੀ "ਅਮਰਾਵਤੀ" ਨਾਲ ਸਿੱਧਾ ਸੰਪਰਕ ਪ੍ਰਦਾਨ ਕਰੇਗਾ ਅਤੇ ਉਦਯੋਗਾਂ ਅਤੇ ਆਬਾਦੀ ਲਈ ਗਤੀਸ਼ੀਲਤਾ ਵਿੱਚ ਸੁਧਾਰ ਕਰੇਗਾ, ਭਾਰਤੀ ਰੇਲਵੇ ਲਈ ਵਧੀ ਹੋਈ ਕੁਸ਼ਲਤਾ ਅਤੇ ਸੇਵਾ ਭਰੋਸੇਯੋਗਤਾ ਪ੍ਰਦਾਨ ਕਰੇਗਾ। ਮਲਟੀ-ਟ੍ਰੈਕਿੰਗ ਪ੍ਰਸਤਾਵ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਸੌਖਾ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ।

ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਦੇ ਨਿਊ ਇੰਡੀਆ ਦੇ ਵਿਜ਼ਨ ਦੇ ਅਨੁਸਾਰ ਹਨ, ਜੋ ਖੇਤਰ ਦੇ ਲੋਕਾਂ ਨੂੰ "ਆਤਮਨਿਰਭਰ" ਬਣਾਉਣਗੇ, ਜਿਸ ਨਾਲ ਖੇਤਰ ਵਿੱਚ ਵਿਆਪਕ ਵਿਕਾਸ ਹੋਵੇਗਾ, ਜਿਸ ਨਾਲ ਉਨ੍ਹਾਂ ਦੇ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ।

ਇਹ ਪ੍ਰੋਜੈਕਟ ਮਲਟੀ-ਮੋਡਲ ਕਨੈਕਟਿਵਿਟੀ ਦੇ ਲਈ ਪ੍ਰਧਾਨ ਮੰਤਰੀ-ਗਤੀ ਸ਼ਕਤੀ ਨੈਸ਼ਨਲ ਮਾਸਟਰ ਪਲਾਨ ਦੇ ਨਤੀਜੇ ਹਨ, ਜੋ ਏਕੀਕ੍ਰਿਤ ਯੋਜਨਾਬੰਦੀ ਦੁਆਰਾ ਸੰਭਵ ਹੋਏ ਹਨ ਅਤੇ ਲੋਕਾਂ, ਵਸਤਾਂ ਅਤੇ ਸੇਵਾਵਾਂ ਦੇ ਆਵਾਗਮਨ ਦੇ ਲਈ ਨਿਰਵਿਘਨ ਕਨੈਕਟਿਵਿਟੀ ਪ੍ਰਦਾਨ ਕਰਨਗੇ।

 

  • Vivek Kumar Gupta December 27, 2024

    नमो ..🙏🙏🙏🙏🙏
  • Vivek Kumar Gupta December 27, 2024

    नमो .........................🙏🙏🙏🙏🙏
  • Avdhesh Saraswat December 27, 2024

    NAMO NAMO
  • Gopal Saha December 23, 2024

    hi
  • Siva Prakasam December 17, 2024

    🌻🌺jai hind🌻🌺🙏
  • Aniket Malwankar November 25, 2024

    #NaMo
  • Some nath kar November 23, 2024

    Bharat Mata Ki Jay 🇮🇳
  • Chandrabhushan Mishra Sonbhadra November 15, 2024

    1
  • Chandrabhushan Mishra Sonbhadra November 15, 2024

    2
  • Kushal shiyal November 14, 2024

    Jay shri krishna. 🙏 .
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Rs 1332 cr project: Govt approves doubling of Tirupati-Pakala-Katpadi single railway line section

Media Coverage

Rs 1332 cr project: Govt approves doubling of Tirupati-Pakala-Katpadi single railway line section
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 10 ਅਪ੍ਰੈਲ 2025
April 10, 2025

Citizens Appreciate PM Modi’s Vision: Transforming Rails, Roads, and Skies