ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਅੱਜ ਨਵੀਂ ਦਿੱਲੀ ਵਿੱਚ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਸਮਾਜਿਕ ਅਰਥਵਿਵਸਥਾ ਦਾ ਇੱਕ ਬੜਾ ਹਿੱਸਾ ਸਹਿਕਾਰੀ ਸੰਸਥਾਵਾਂ (ਕੋਆਪ੍ਰੇਟਿਵਸ) ਹਨ। ਉਨ੍ਹਾਂ ਨੇ ਕਿਹਾ ਕਿ ਸਹਿਕਾਰਤਾ ਨੂੰ ਬਲ ਦੇਣ, ਆਧੁਨਿਕ ਬਣਾਉਣ ਅਤੇ ਦੇਸ਼ ਦੇ ਕੋਣੇ-ਕੋਣੇ ਵਿੱਚ ਲੋਕਤੰਤਰ ਦੀ ਸਭ ਤੋਂ ਬੜੀ ਇਕਾਈ ਨੂੰ ਮਜ਼ਬੂਤ ਕਰਨ ਦੇ ਲਈ ਅਲੱਗ ਸਹਿਕਾਰਤਾ ਮੰਤਰਾਲਾ ਬਣਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਮੰਤਰਾਲਾ ਦੇਸ਼ ਵਿੱਚ ਸਹਿਕਾਰੀ ਸੰਸਥਾਵਾਂ (ਕੋਆਪ੍ਰੇਟਿਵਸ) ਦਾ ਜਾਲ ਵਿਛਾ ਰਿਹਾ ਹੈ, ਜਿਸ ਨਾਲ ਗ਼ਰੀਬ ਤੋਂ ਗ਼ਰੀਬ ਵਿਅਕਤੀ ਦੀ ਸੁਣਵਾਈ ਹੋਵੇ, ਉਸ ਦੀਆਂ ਜ਼ਰੂਰਤਾਂ ਦੀ ਪੂਰਤੀ ਹੋਵੇ ਅਤੇ ਉਹ ਰਾਸ਼ਟਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇ ਸਕੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ “ਸਹਕਾਰ ਸੇ ਸਮ੍ਰਿੱਧੀ” (“Sahkar se Samriddhi”) ਦਾ ਰਾਸਤਾ ਅਪਣਾਇਆ ਹੈ।