ਫਰਾਂਸ ਦੇ ਰਾਸ਼ਟਰਪਤੀ ਦੇ ਕੂਟਨੀਤਕ ਸਲਾਹਕਾਰ, ਸ਼੍ਰੀ ਇਮੈਨੁਅਲ ਬੌਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਸ਼੍ਰੀ ਬੌਨ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਆਗਾਮੀ ਫਰਾਂਸ ਯਾਤਰਾ ਦੇ ਸੰਦਰਭ ਵਿੱਚ ਦੁਵੱਲੇ ਸਹਿਯੋਗ ਦੇ ਕਈ ਖੇਤਰਾਂ ਵਿੱਚ ਪ੍ਰਗਤੀ ਦੀ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਨੇ 14 ਜੁਲਾਈ ਨੂੰ ਬੈਸਟਿਲ ਦਿਵਸ ਸਮਾਰੋਹ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਣ ਦੇ ਸੱਦੇ ਲਈ ਰਾਸ਼ਟਰਪਤੀ ਮੈਕ੍ਰੋਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।
ਹਿਰੋਸ਼ਿਮਾ ਵਿੱਚ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਆਪਣੀ ਹਾਲੀਆ ਮੁਲਾਕਾਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪੈਰਿਸ ਵਿੱਚ ਆਪਣੀ ਗੱਲਬਾਤ ਜਾਰੀ ਰੱਖਣ ਦੇ ਲਈ ਉਤਸੁਕ ਹਨ ਜੋ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰੇਗੀ।