ਭਾਰਤ ਦੇ ਸਰਕਾਰੀ ਦੌਰੇ ’ਤੇ ਆਏ ਈਰਾਨ ਦੇ ਇਸਲਾਮੀ ਗਣਰਾਜ ਦੇ ਵਿਦੇਸ਼ੀ ਮੰਤਰੀ ਸ਼੍ਰੀ ਹੁਸੈਨ ਅਮੀਰਬਦੋਲਲਾਹਿਯਾਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਪਤਵੰਤੇ ਦਾ ਸੁਆਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਈਰਾਨ ਦੇ ਦਰਮਿਆਨ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੱਭਿਅਤਾ ਅਤੇ ਸੱਭਿਆਚਾਰਕ ਸਬੰਧਾਂ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ। ਦੋਨੋਂ ਨੇਤਾਵਾਂ ਨੇ ਚੱਲ ਰਹੀਆਂ ਦੁਵੱਲੇ ਸਹਿਯੋਗ ਦੀਆਂ ਪਹਿਲਾਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੋਨੋਂ ਦੇਸ਼ਾਂ ਨੂੰ ਕੋਵਿਡ ਤੋਂ ਬਾਅਦ ਦੇ ਯੁਗ ਵਿੱਚ ਆਦਾਨ-ਪ੍ਰਦਾਨ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਮ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਈਰਾਨ ਦੇ ਵਿਦੇਸ਼ ਮੰਤਰੀ ਨਾਲ ਰਾਸ਼ਟਰਪਤੀ ਸ਼੍ਰੀ ਇਬ੍ਰਾਹਿਮ ਰਾਯਸੀ ਨੂੰ ਵੀ ਆਪਣੀ ਵਧਾਈ ਪੋਸ਼ਿਤ ਕਰਨ ਦਾ ਅਨੁਰੋਧ ਕੀਤਾ, ਅਤੇ ਈਰਾਨ ਦੇ ਰਾਸ਼ਟਰਪਤੀ ਨਾਲ ਜਲਦੀ ਤੋਂ ਜਲਦੀ ਮੁਲਾਕਾਤ ਕਰਨ ਦੀ ਆਸ਼ਾ ਕੀਤੀ।