ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ 09 ਜੂਨ, 2024 ਨੂੰ ਰਾਸ਼ਟਰਪਤੀ ਭਵਨ ਵਿੱਚ ਹੋਇਆ। ਸਮਾਰੋਹ ਵਿੱਚ ਭਾਰਤ ਦੇ ਗੁਆਂਝੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਨੇ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ।
ਸਮਾਰੋਹ ਵਿੱਚ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਰਾਨਿਲ ਵਿਕ੍ਰਮਸਿੰਘੇ; ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਈਜ਼ੂ; ਸੇਸ਼ੈਲਸ ਦੇ ਉਪ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਹਿਮਦ ਅਫੀਫ; ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ; ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਆਪਣੇ ਜੀਵਨ ਸਾਥੀ ਦੇ ਨਾਲ; ਨੇਪਾਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਪੁਸ਼ਪ ਕਮਲ ਦਹਲ ‘ਪ੍ਰਚੰਡ’; ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਟੋਬਗੇ ਸ਼ਾਮਲ ਹੋਏ। ਮਾਲਦੀਵ, ਬੰਗਲਾਦੇਸ਼, ਨੇਪਾਲ ਅਤੇ ਭੂਟਾਨ ਦੇ ਨੇਤਾਵਾਂ ਦੇ ਨਾਲ ਉਨ੍ਹਾਂ ਦੇ ਮੰਤਰੀ ਵੀ ਸਨ।
ਸਹੁੰ ਚੁੱਕ ਸਮਾਰੋਹ ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਵਿਜ਼ਿੰਟਿਗ ਲੀਡਰਸ ਨਾਲ ਮੁਲਾਕਾਤ ਕੀਤੀ। ਲੀਡਰਸ ਨੇ ਉਨ੍ਹਾਂ ਨੂੰ ਲਗਾਤਾਰ ਇਤਿਹਾਸਿਕ ਕਾਰਜਕਾਲ ਲਈ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਲੈਣ ‘ਤੇ ਵਧਾਈ ਦਿੱਤੀ। ਇਸ ਮੌਕੇ ਉਪਸਥਿਤ ਹੋਣ ਲਈ ਉਨ੍ਹਾਂ ਨੂੰ ਧੰਨਵਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ‘ਗੁਆਂਢੀ ਪ੍ਰਥਮ’ ਨੀਤੀ ਅਤੇ ‘ਸਾਗਰ ਵਿਜ਼ਨ’ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਪਣੇ ਤੀਸਰੇ ਕਾਰਜਕਾਲ ਵਿੱਚ ਭਾਰਤ ਇਨ੍ਹਾਂ ਦੇਸ਼ਾਂ ਦੇ ਨਾਲ ਗਹਿਰੀ ਸਾਂਝੇਦਾਰੀ ਵਿੱਚ ਖੇਤਰ ਦੀ ਸ਼ਾਂਤੀ, ਪ੍ਰਗਤੀ ਅਤੇ ਸਮ੍ਰਿੱਧੀ ਲਈ ਕੰਮ ਕਰਨਾ ਜਾਰੀ ਰੱਖੇਗਾ, ਜਦਕਿ ਉਹ 2047 ਤੱਕ ਵਿਕਸਿਤ ਭਾਰਤ ਦੇ ਆਪਣੇ ਲਕਸ਼ ਨੂੰ ਪ੍ਰਾਪਤ ਕਰਨ ਦਾ ਪ੍ਰਯਾਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਸੰਦਰਭ ਵਿੱਚ ਖੇਤਰ ਵਿੱਚ ਲੋਕਾਂ ਦਰਮਿਆਨ ਗੂੜ੍ਹੇ ਸਬੰਧ ਅਤੇ ਸੰਪਰਕ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਇੰਟਰਨੈਸ਼ਨਲ ਸੈਕਟਰ ਵਿੱਚ ਗਲੋਬਲ ਸਾਊਥ ਦੀ ਆਵਾਜ਼ ਨੂੰ ਵਧਾਉਣਾ ਜਾਰੀ ਰੱਖੇਗਾ।
ਲੀਡਰਸ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੁਆਰਾ ਆਯੋਜਿਤ ਭੋਜ ਵਿੱਚ ਹਿੱਸਾ ਲਿਆ। ਰਾਸ਼ਟਰਪਤੀ ਨੇ ਉਨ੍ਹਾਂ ਦਾ ਸੁਆਗਤ ਕਰਦੇ ਹੋਏ ਅਤੇ ਰਾਸ਼ਟਰ ਦੀ ਸੇਵਾ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤ ਦੀ ਲੋਕਤੰਤਰੀ ਗਤੀਵਿਧੀ ਨਾ ਸਿਰਫ ਆਪਣੇ ਲੋਕਾਂ ਲਈ ਮਾਣ ਵਾਲਾ ਪਲ ਹੈ, ਸਗੋਂ ਵਿਸ਼ਵ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਣਾ ਦਾ ਵਿਸ਼ਾ ਹੈ।
ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਰੋਹ ਦੇ ਮਹੱਤਵਪੂਰਨ ਅਵਸਰ ‘ਤੇ ਭਾਰਤ ਦੇ ਗੁਆਂਢ ਦੇ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਲੀਡਰਸ ਦੀ ਸਾਂਝੇਦਾਰੀ, ਇਸ ਖੇਤਰ ਦੇ ਨਾਲ ਭਾਰਤ ਦੀ ਮਿੱਤਰਤਾ ਅਤੇ ਸਹਿਯੋਗ ਦੇ ਗੂੜ੍ਹੇ ਸਬੰਧਾਂ ਨੂੰ ਰੇਖਾਂਕਿਤ ਕਰਦੀ ਹੈ।