ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਈ ਦੇਸ਼ਾਂ ਦੁਆਰਾ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਾਰੇ ਸਨਮਾਨ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਦੂਰਦ੍ਰਿਸ਼ਟੀ ਦਾ ਪ੍ਰਤੀਬਿੰਬ ਹਨ ਜਿਸ ਨੇ ਆਲਮੀ ਮੰਚ 'ਤੇ ਭਾਰਤ ਦੇ ਉਦੈ ਨੂੰ ਮਜ਼ਬੂਤ ਕੀਤਾ ਹੈ। ਇਹ ਦੁਨੀਆ ਭਰ ਦੇ ਦੇਸ਼ਾਂ ਦੇ ਨਾਲ ਭਾਰਤ ਦੇ ਵਧਦੇ ਸਬੰਧਾਂ ਨੂੰ ਵੀ ਦਰਸਾਉਂਦਾ ਹੈ।
ਆਓ, ਇੱਕ ਨਜ਼ਰ ਪਾਉਂਦੇ ਹਾਂ ਪਿਛਲੇ 7 ਵਰ੍ਹਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੇ ਗਏ ਪੁਰਸਕਾਰਾਂ 'ਤੇ।
ਵਿਭਿੰਨ ਦੇਸ਼ਾਂ ਦੁਆਰਾ ਪ੍ਰਦਾਨ ਕੀਤੇ ਗਏ ਪੁਰਸਕਾਰ:
1.ਅਪ੍ਰੈਲ 2016 ਵਿੱਚ ਸਾਊਦੀ ਅਰਬ ਦੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਊਦੀ ਅਰਬ ਦੇ ਸਰਬਉੱਚ ਨਾਗਰਿਕ ਸਨਮਾਨ -‘ਦ ਕਿੰਗ ਅਬਦੁਲਅਜ਼ੀਜ਼ ਸੈਸ਼’ਨਾਲ ਸਨਮਾਨਿਤ ਕੀਤਾ ਗਿਆ ਸੀ। ਕਿੰਗ ਸਲਮਾਨ ਬਿਨ ਅਬਦੁਲਅਜ਼ੀਜ਼ ਨੇ ਇਸ ਵੱਕਾਰੀ ਪੁਰਸਕਾਰ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ।
2. ਉਸੇ ਸਾਲ,ਪ੍ਰਧਾਨ ਮੰਤਰੀ ਮੋਦੀ ਨੂੰ ਅਫ਼ਗ਼ਾਨਿਸਤਾਨ ਦੇ ਸਰਬਉੱਚ ਨਾਗਰਿਕ ਸਨਮਾਨ‘ਅਮੀਰ ਅਮਾਨੁੱਲਾਹ ਖ਼ਾਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ।
3. ਸਾਲ 2018 ਵਿੱਚ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਫਲਸਤੀਨ ਦਾ ਇਤਿਹਾਸਿਕ ਯਾਤਰਾ ਕੀਤੀ, ਤਾਂ ਉਨ੍ਹਾਂ ਨੂੰ 'ਗ੍ਰੈਂਡ ਕਾਲਰ ਆਵ੍ ਦ ਸਟੇਟ ਆਵ੍ ਪੈਲਸਟਾਇਨ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਵਿਦੇਸ਼ੀ ਪਤਵੰਤਿਆਂ ਨੂੰ ਦਿੱਤਾ ਜਾਣ ਵਾਲਾ ਫਲਸਤੀਨ ਦਾ ਸਰਬਉੱਚ ਸਨਮਾਨ ਹੈ।
4. ਪ੍ਰਧਾਨ ਮੰਤਰੀ ਮੋਦੀ ਨੂੰ 2019 ਵਿੱਚ 'ਆਰਡਰ ਆਵ੍ ਜ਼ਾਯੇਦ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਸੰਯੁਕਤ ਅਰਬ ਅਮੀਰਾਤ ਦਾ ਸਰਬਉੱਚ ਨਾਗਰਿਕ ਸਨਮਾਨ ਹੈ।
5. ਰੂਸ ਨੇ 2019 ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਸਰਬਉੱਚ ਨਾਗਰਿਕ ਸਨਮਾਨ 'ਆਰਡਰ ਆਵ੍ ਸੇਂਟ ਐਂਡ੍ਰਿਊ' ਅਵਾਰਡ ਨਾਲ ਸਨਮਾਨਿਤ ਕੀਤਾ।
6. ਸੰਨ 2019 ਵਿੱਚ ਮਾਲਦੀਵ ਨੇ ਵਿਦੇਸ਼ੀ ਪਤਵੰਤਿਆਂ ਨੂੰ ਦਿੱਤੇ ਜਾਣ ਵਾਲੇ ਆਪਣੇ ਸਰਬਉੱਚ ਸਨਮਾਨ 'ਨਿਸ਼ਾਨ ਇੱਜ਼ੂਦੱਦੀਨ' ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਨਮਾਨਿਤ ਕੀਤਾ।
7. ਪ੍ਰਧਾਨ ਮੰਤਰੀ ਮੋਦੀ ਨੂੰ 2019 ਵਿੱਚ 'ਦ ਕਿੰਗ ਹਮਾਦ ਆਰਡਰ ਆਵ੍ ਦ ਰੇਨੇਸਨਸ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਬਹਿਰੀਨ ਦੁਆਰਾ ਦਿੱਤਾ ਗਿਆ ਸੀ।
8. ਸੰਨ 2020 ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਯੂਨਾਈਟਿਡ ਸਟੇਟ ਆਰਮਡ ਫੋਰਸਿਜ਼ ਅਵਾਰਡ 'ਲੀਜਨ ਆਵ੍ ਮੈਰਿਟ' ਨਾਲ ਸਨਮਾਨਿਤ ਕੀਤਾ ਗਿਆ, ਜੋ ਉਤਕ੍ਰਿਸ਼ਟ ਸੇਵਾਵਾਂ ਅਤੇ ਉਪਲਬਧੀਆਂ ਦੇ ਪ੍ਰਦਰਸ਼ਨ ਵਿੱਚ ਅਸਾਧਾਰਣ ਹੋਣਹਾਰ ਆਚਰਣ ਦੇ ਲਈ ਅਮਰੀਕੀ ਸਰਕਾਰ ਦੁਆਰਾ ਦਿੱਤਾ ਜਾਂਦਾ ਹੈ।
9. ਭੂਟਾਨ ਨੇ ਦਸੰਬਰ 2021 ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਸਰਬਉੱਚ ਨਾਗਰਿਕ ਅਲੰਕਰਣ, ਆਰਡਰ ਆਵ੍ ਦ ਦਰੁੱਕ ਗਿਆਲਪੋ ਨਾਲ ਸਨਮਾਨਿਤ ਕੀਤਾ।
ਸਰਬਉੱਚ ਨਾਗਰਿਕ ਸਨਮਾਨਾਂ ਦੇ ਇਲਾਵਾ, ਪ੍ਰਧਾਨ ਮੰਤਰੀ ਮੋਦੀ ਨੂੰ ਦੁਨੀਆ ਭਰ ਦੇ ਪ੍ਰਤਿਸ਼ਠਿਤ ਸੰਗਠਨਾਂ ਦੁਆਰਾ ਕਈ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।
1. ਸਿਓਲ ਪੀਸ ਪ੍ਰਾਈਜ਼: ਇਹ ਸਿਓਲ ਪੀਸ ਪ੍ਰਾਈਜ਼ ਕਲਚਰਲ ਫਾਊਂਡੇਸ਼ਨ ਦੁਆਰਾ ਉਨ੍ਹਾਂ ਵਿਅਕਤੀਆਂ ਨੂੰ ਦੋ ਸਾਲ ਬਾਅਦ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਮਾਨਵਤਾ ਦੇ ਸਦਭਾਵ, ਰਾਸ਼ਟਰਾਂ ਦੇ ਦਰਮਿਆਨ ਮੇਲ-ਮਿਲਾਪ ਅਤੇ ਵਿਸ਼ਵ ਸ਼ਾਂਤੀ ਵਿੱਚ ਯੋਗਦਾਨ ਦੇ ਜ਼ਰੀਏ ਆਪਣੀ ਪਹਿਚਾਣ ਬਣਾਈ ਹੈ। ਪ੍ਰਧਾਨ ਮੰਤਰੀ ਮੋਦੀ ਨੂੰ 2018 ਵਿੱਚ ਇਸ ਪ੍ਰਤਿਸ਼ਠਿਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
2. ਸੰਯੁਕਤ ਰਾਸ਼ਟਰ ਚੈਂਪੀਅਨਸ ਆਵ੍ ਦ ਅਰਥ ਅਵਾਰਡ: ਇਹ ਸੰਯੁਕਤ ਰਾਸ਼ਟਰ ਦਾ ਸਰਬਉੱਚ ਵਾਤਾਵਰਣ ਸਨਮਾਨ ਹੈ। ਸੰਨ 2018 ਵਿੱਚ ਸੰਯੁਕਤ ਰਾਸ਼ਟਰ ਨੇ ਆਲਮੀ ਮੰਚ 'ਤੇ ਸਾਹਸਿਕ ਵਾਤਾਵਰਣ ਅਗਵਾਈ ਦੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ।
3. ਸੰਨ 2019 ਵਿੱਚ ਪ੍ਰਥਮ ਫਿਲਿਪ ਕੋਟਲਰ ਪ੍ਰੈਜ਼ਿਡੈਂਸ਼ੀਅਲ ਅਵਾਰਡ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ ਸੀ। ਇਹ ਪੁਰਸਕਾਰ ਹਰ ਸਾਲ ਕਿਸੇ ਰਾਸ਼ਟਰ ਦੇ ਨੇਤਾ ਨੂੰ ਦਿੱਤਾ ਜਾਂਦਾ ਹੈ। ਪੁਰਸਕਾਰ ਦੇ ਹਵਾਲੇ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ "ਰਾਸ਼ਟਰ ਦੇ ਲਈ ਉਤਕ੍ਰਿਸ਼ਟ ਅਗਵਾਈ" ਵਾਸਤੇ ਚੁਣਿਆ ਗਿਆ।
4. ਪ੍ਰਧਾਨ ਮੰਤਰੀ ਮੋਦੀ ਨੂੰ ਸਵੱਛ ਭਾਰਤ ਅਭਿਯਾਨ ਦੇ ਲਈ 2019 ਵਿੱਚ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਦੁਆਰਾ 'ਗਲੋਬਲ ਗੋਲਕੀਪਰ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਹ ਪੁਰਸਕਾਰ ਉਨ੍ਹਾਂ ਭਾਰਤੀਆਂ ਨੂੰ ਸਮਰਪਿਤ ਕੀਤਾ ਜਿਨ੍ਹਾਂ ਨੇ ਸਵੱਛ ਭਾਰਤ ਅਭਿਯਾਨ ਨੂੰ 'ਜਨ-ਅੰਦੋਲਨ' ਵਿੱਚ ਬਦਲ ਦਿੱਤਾ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਸਵੱਛਤਾ ਨੂੰ ਸਰਬਉੱਚ ਪ੍ਰਾਥਮਿਕਤਾ ਦਿੱਤੀ।
5. ਸੰਨ 2021 ਵਿੱਚ ਕੈਮਬ੍ਰਿਜ ਐਨਰਜੀ ਰਿਸਰਚ ਐਸੋਸੀਏਟਸ CERA ਦੁਆਰਾ ਪ੍ਰਧਾਨ ਮੰਤਰੀ ਮੋਦੀ ਨੂੰ ਗਲੋਬਲ ਐਨਰਜੀ ਐਂਡ ਇਨਵਾਇਰਮੈਂਟ ਲੀਡਰਸ਼ਿਪ ਅਵਾਰਡ ਦਿੱਤਾ ਗਿਆ ਸੀ। ਇਹ ਪੁਰਸਕਾਰ ਆਲਮੀ ਊਰਜਾ ਅਤੇ ਵਾਤਾਵਰਣ ਦੇ ਭਵਿੱਖ ਦੇ ਪ੍ਰਤੀ ਲੀਡਰਸ਼ਿਪ ਦੀ ਪ੍ਰਤੀਬੱਧਤਾ ਨੂੰ ਮਾਨਤਾ ਦਿੰਦਾ ਹੈ।