ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਮਣੀਪੁਰ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਉੱਥੋਂ ਦੀਆਂ ਸਮੱਸਿਆਵਾਂ ਦਾ ਸ਼ਾਂਤੀਪੂਰਨ ਸਮਾਧਾਨ ਹੋਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਵਿੱਚ ਅਸ਼ਾਂਤੀ ਅਤੇ ਹਿੰਸਾ ਦਾ ਦੌਰ ਆਇਆ ਹੈ ਅਤੇ ਮਹਿਲਾਵਾਂ ਦੀ ਗਰਿਮਾ ’ਤੇ ਹਮਲਿਆਂ ਦੇ ਸਮਾਚਾਰ ਮਿਲ ਰਹੇ ਹਨ। ਉਨ੍ਹਾਂ ਨੇ ਇਹ ਭੀ ਕਿਹਾ ਕਿ ਮਣੀਪੁਰ ਦੇ ਲੋਕਾਂ ਨੇ ਪਿਛਲੇ ਕੁਝ ਸਮੇਂ ਤੋਂ ਸ਼ਾਂਤੀ ਬਣਾਈ ਹੋਈ ਹੈ ਅਤੇ ਉਨ੍ਹਾਂ ਕਿਹਾ ਕਿ ਸ਼ਾਂਤੀ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇ । ਉਨ੍ਹਾਂ ਨੇ ਕਿਹਾ,“ਰਾਜ ਅਤੇ ਕੇਂਦਰ ਸਰਕਾਰ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਅੱਗੇ ਭੀ ਜਾਰੀ ਰੱਖਣਗੀਆਂ।”
— PMO India (@PMOIndia) August 15, 2023