ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਮਾਰਕ ਰੂਟੇ ਨਾਲ ਫੋਨ’ ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਯੂਕ੍ਰੇਨ ’ਚ ਚਲ ਰਹੀ ਸਥਿਤੀ 'ਤੇ ਚਰਚਾ ਕੀਤੀ ਅਤੇ ਯੂਕ੍ਰੇਨ ਵਿੱਚ ਜਾਰੀ ਮਨੁੱਖੀ ਸਥਿਤੀ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਦੁਸ਼ਮਣੀ ਨੂੰ ਖ਼ਤਮ ਕਰਨ ਅਤੇ ਗੱਲਬਾਤ ਤੇ ਕੂਟਨੀਤੀ ਦੇ ਰਾਹ 'ਤੇ ਵਾਪਸੀ ਲਈ ਭਾਰਤ ਦੀ ਨਿਰੰਤਰ ਅਪੀਲ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕ੍ਰੇਨ ਵਿਚਕਾਰ ਚਲ ਰਹੀ ਗੱਲਬਾਤ ਦਾ ਸੁਆਗਤ ਕੀਤਾ ਅਤੇ ਛੇਤੀ ਹੱਲ ਦੀ ਆਸ ਪ੍ਰਗਟਾਈ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰੂਟੇ ਨੂੰ ਸੰਘਰਸ਼ ਵਾਲੇ ਖੇਤਰਾਂ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਵਿੱਚ ਹੋਈ ਪ੍ਰਗਤੀ ਅਤੇ ਪ੍ਰਭਾਵਿਤ ਆਬਾਦੀ ਲਈ ਦਵਾਈਆਂ ਸਮੇਤ ਤੁਰੰਤ ਰਾਹਤ ਸਪਲਾਈ ਦੇ ਰੂਪ ਵਿੱਚ ਭਾਰਤ ਦੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਨੇ ਅਪ੍ਰੈਲ, 2021 ’ਚ ਪ੍ਰਧਾਨ ਮੰਤਰੀ ਰੂਟੇ ਨਾਲ ਆਪਣੇ ਵਰਚੁਅਲ ਸਮਿਟ ਨੂੰ ਯਾਦ ਕੀਤਾ ਅਤੇ ਪ੍ਰਧਾਨ ਮੰਤਰੀ ਰਤੇ ਦਾ ਭਾਰਤ ’ਚ ਛੇਤੀ ਸੁਆਗਤ ਕਰਨ ਦੀ ਇੱਛਾ ਪ੍ਰਗਟਾਈ।