ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਪਾਕੁਰ ਵਿੱਚ ਹੋਈ ਬਸ ਦੁਰਘਟਨਾ ਦੇ ਮ੍ਰਿਤਕਾਂ ਦੇ ਪ੍ਰਤੀ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, ਕਿ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਤੋਂ ਦੁਰਘਟਨਾ ਦੇ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ।
ਇੱਕ ਟਵੀਟਾਂ ਦੀ ਲੜੀ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
“ਮੈਂ ਝਾਰਖੰਡ ਦੇ ਪਾਕੁਰ ਵਿੱਚ ਹੋਈ ਬਸ ਦੁਰਘਟਨਾ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਦੁਖੀ ਪਰਿਵਾਰਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ:
ਪ੍ਰਧਾਨ ਮੰਤਰੀ @narendramodi
“ਪਾਕੁਰ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ। ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।”
An ex-gratia of Rs. 2 lakh each from PMNRF would be given to the next of kin of those who lost their lives in an accident in Pakur. The injured would be given Rs. 50,000: PM @narendramodi
— PMO India (@PMOIndia) January 5, 2022