ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਅਧਿਕ ਸੰਵੇਦਨਸ਼ੀਲ ਬਣਾਉਣ ਅਤੇ ਉਨ੍ਹਾਂ ਨੂੰ ਉੱਭਰਦੀਆਂ ਟੈਕਨੋਲੋਜੀਆਂ ਵਿੱਚ ਟ੍ਰੇਨਿੰਗ ਦੇਣ ਦਾ ਸੁਝਾਅ ਦਿੱਤਾ
ਪ੍ਰਧਾਨ ਮੰਤਰੀ ਨੇ ਸਾਰੀਆਂ ਏਜੰਸੀਆਂ ਵਿੱਚ ਡੇਟਾ ਦੇ ਅਦਾਨ-ਪ੍ਰਦਾਨ ਨੂੰ ਸੁਚਾਰੂ ਬਣਾਉਣ ਦੇ ਲਈ ਨੈਸ਼ਨਲ ਡੇਟਾ ਗਰਵਨੈਂਸ ਫ੍ਰੇਮਵਰਕ ਦੇ ਮਹੱਤਵ ’ਤੇ ਜ਼ੋਰ ਦਿੱਤਾ
ਪ੍ਰਧਾਨ ਮੰਤਰੀ ਨੇ ਸਟੇਟ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਦਰਮਿਆਨ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ
ਪ੍ਰਧਾਨ ਮੰਤਰੀ ਨੇ ਪੁਰਾਣੇ ਅਪਰਾਧਿਕ ਕਾਨੂੰਨਾਂ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ; ਜੇਲ੍ਹ ਸੁਧਾਰਾਂ ਦਾ ਵੀ ਸੁਝਾਅ ਦਿੱਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 21 ਅਤੇ 22 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੀ 57ਵੀਂ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਅਧਿਕ ਸੰਵੇਦਨਸ਼ੀਲ ਬਣਾਉਣ ਅਤੇ ਉਨ੍ਹਾਂ ਨੂੰ ਉੱਭਰਦੀਆਂ ਟੈਕਨੋਲੋਜੀਆਂ ਵਿੱਚ ਟ੍ਰੇਨਿੰਗ ਦੇਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਏਜੰਸੀਆਂ ਦੇ ਦਰਮਿਆਨ ਡੇਟਾ ਦੇ ਅਦਾਨ-ਪ੍ਰਦਾਨ ਨੂੰ ਸੁਗਮ ਬਣਾਉਣ ਦੇ ਲਈ ਨੈਸ਼ਨਲ ਡੇਟਾ ਗਵਰਨੈਂਸ ਫ੍ਰੇਮਵਰਕ ਦੇ ਮਹੱਤਵ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਜਿੱਥੇ ਸਾਨੂੰ ਬਾਇਓਮੀਟ੍ਰਿਕਸ ਆਦਿ ਜਿਹੇ ਤਕਨੀਕੀ ਸਮਾਧਾਨਾਂ ਦਾ ਹੋਰ ਅਧਿਕ ਲਾਭ ਉਠਾਉਣਾ ਚਾਹੀਦਾ ਹੈ, ਉੱਥੇ ਪਰੰਪਰਾਗਤ ਪੁਲਿਸ ਪ੍ਰਣਾਲੀ ਜਿਵੇਂ ਪੈਦਲ ਗਸ਼ਤ ਆਦਿ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਜ਼ਰੂਰਤ ਹੈ। ਉਨ੍ਹਾਂ ਨੇ ਪੁਰਾਣੇ ਅਪਰਾਧਿਕ ਕਾਨੂੰਨਾਂ ਨੂੰ ਰੱਦ ਕਰਨ ਅਤੇ ਰਾਜਾਂ ਵਿੱਚ ਪੁਲਿਸ ਸੰਗਠਨਾਂ ਦੇ ਲਈ ਮਿਆਰ ਤਿਆਰ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਜੇਲ ਪ੍ਰਬੰਧਨ ਵਿੱਚ ਸੁਧਾਰ ਦੇ ਲਈ ਜੇਲ ਸੁਧਾਰਾਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਦੇ ਵਾਰ-ਵਾਰ ਦੌਰੇ ਆਯੋਜਿਤ ਕਰਕੇ ਸੀਮਾ ਦੇ ਨਾਲ-ਨਾਲ ਤਟਵਰਤੀ ਸੁਰੱਖਿਆ ਨੂੰ ਮਜ਼ਬੂਤ ਕਰਨ ’ਤੇ ਵੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਸਮਰੱਥਾਵਾਂ ਦਾ ਲਾਭ ਉਠਾਉਣ ਅਤੇ ਬਿਹਤਰੀਨ ਤੌਰ-ਤਰੀਕਿਆਂ ਨੂੰ ਸਾਂਝਾ ਕਰਨ ਦੇ ਲਈ ਸਟੇਟ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਦਰਮਿਆਨ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉੱਭਰਦੀਆਂ ਚੁਣੌਤੀਆਂ ’ਤੇ ਚਰਚਾ ਕਰਨ ਅਤੇ ਆਪਣੀਆਂ ਟੀਮਾਂ ਦੇ ਦਰਮਿਆਨ ਬਿਹਤਰੀਨ ਤੌਰ-ਤਰੀਕੇ ਵਿਕਸਿਤ ਕਰਨ ਦੇ ਲਈ ਰਾਜ/ਜ਼ਿਲ੍ਹਾ ਪੱਧਰ ’ਤੇ ਪੁਲਿਸ ਡਾਇਰੈਕਟਰ ਜਨਰਲਾਂ/ਪੁਲਿਸ ਇੰਸਪੈਕਟਰ ਜਨਰਲਾਂ ਦੀ ਕਾਨਫਰੰਸ ਦੇ ਮਾਡਲ ਨੂੰ ਦੁਹਰਾਉਣ ਦਾ ਸੁਝਾਅ ਦਿੱਤਾ।

ਪ੍ਰਧਾਨ ਮੰਤਰੀ ਦੁਆਰਾ ਵਿਸ਼ੇਸ਼ ਸੇਵਾਵਾਂ ਦੇ ਲਈ ਪੁਲਿਸ ਮੈਡਲ ਵੰਡੇ ਜਾਣ ਦੇ ਬਾਅਦ ਕਾਨਫਰੰਸ ਸੰਪੰਨ ਹੋਈ।

ਕਾਨਫਰੰਸ ਵਿੱਚ ਪੁਲਿਸ ਪ੍ਰਣਾਲੀ ਅਤੇ ਰਾਸ਼ਟਰੀ ਸੁਰੱਖਿਆ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕੀਤਾ ਗਿਆ, ਜਿਸ ਵਿੱਚ ਆਤੰਕਵਾਦ ਨਾਲ ਮੁਕਾਬਲਾ, ਵਿਦਰੋਹ ਨਾਲ ਮੁਕਾਬਲਾ ਅਤੇ ਸਾਈਬਰ ਸੁਰੱਖਿਆ ਸ਼ਾਮਲ ਹਨ। ਕਾਨਫਰੰਸ ਵਿੱਚ ਕੇਂਦਰੀ ਗ੍ਰਹਿ ਮੰਤਰੀ, ਗ੍ਰਹਿ ਰਾਜ ਮੰਤਰੀ, ਰਾਸ਼ਟਰੀ ਸੁਰੱਖਿਆ ਸਲਾਹਕਾਰ, ਕੇਂਦਰੀ ਗ੍ਰਹਿ ਸਕੱਤਰ, ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪੁਲਿਸ ਡਾਇਰੈਕਟਰ ਜਨਰਲ/ਪੁਲਿਸ ਇੰਸਪੈਕਟਰ ਜਨਰਲ ਅਤੇ ਕੇਂਦਰੀ ਪੁਲਿਸ ਸੰਗਠਨਾਂ/ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਪ੍ਰਮੁੱਖ ਵੀ ਉਪਸਥਿਤ ਸਨ। ਵਿਭਿੰਨ ਪੱਧਰਾਂ ਦੇ ਲਗਭਗ 600 ਤੋਂ ਅਧਿਕ ਅਧਿਕਾਰੀਆਂ ਨੇ ਕਾਨਫਰੰਸ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਵਰਚੁਅਲ ਤੌਰ ’ਤੇ ਹਿੱਸਾ ਲਿਆ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s organic food products export reaches $448 Mn, set to surpass last year’s figures

Media Coverage

India’s organic food products export reaches $448 Mn, set to surpass last year’s figures
NM on the go

Nm on the go

Always be the first to hear from the PM. Get the App Now!
...
Prime Minister lauds the passing of amendments proposed to Oilfields (Regulation and Development) Act 1948
December 03, 2024

The Prime Minister Shri Narendra Modi lauded the passing of amendments proposed to Oilfields (Regulation and Development) Act 1948 in Rajya Sabha today. He remarked that it was an important legislation which will boost energy security and also contribute to a prosperous India.

Responding to a post on X by Union Minister Shri Hardeep Singh Puri, Shri Modi wrote:

“This is an important legislation which will boost energy security and also contribute to a prosperous India.”