ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਵਜੋਂ ਸਹੁੰ ਚੁੱਕਣ 'ਤੇ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਨੂੰ ਵਧਾਈਆਂ ਦਿੱਤੀਆਂ ਹਨ।
ਪਿਛਲੇ ਪੰਜ ਵਰ੍ਹਿਆਂ ਦੀਆਂ ਕਈ ਉਪਲਬਧੀਆਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਰਾਜ ਵਿਕਾਸ ਦਾ ਨਵਾਂ ਅਧਿਆਇ ਲਿਖੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਯੋਗੀ ਆਦਿੱਤਿਆਨਾਥ (@myogiadityanath) ਜੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਹਾਰਦਿਕ ਵਧਾਈ। ਪਿਛਲੇ 5 ਵਰ੍ਹਿਆਂ ਵਿੱਚ ਰਾਜ ਦੀ ਵਿਕਾਸ ਯਾਤਰਾ ਨੇ ਕਈ ਅਹਿਮ ਪੜਾਅ ਤੈਅ ਕੀਤੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ਵਿੱਚ ਪ੍ਰਦੇਸ਼ ਜਨ ਆਕਾਂਖਿਆਵਾਂ ਨੂੰ ਪੂਰਾ ਕਰਦੇ ਹੋਏ ਪ੍ਰਗਤੀ ਦਾ ਇੱਕ ਹੋਰ ਨਵਾਂ ਅਧਿਆਇ ਲਿਖੇਗਾ।"
उत्तर प्रदेश के मुख्यमंत्री पद की शपथ लेने पर @myogiadityanath जी और उनके मंत्रिमंडल को हार्दिक बधाई। पिछले 5 वर्षों में राज्य की विकास यात्रा ने कई अहम पड़ाव तय किए हैं। मुझे विश्वास है कि आपके नेतृत्व में प्रदेश जन आकांक्षाओं को पूरा करते हुए प्रगति का एक और नया अध्याय लिखेगा। pic.twitter.com/b3hcLMQsMJ
— Narendra Modi (@narendramodi) March 25, 2022