ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੰਗਰੀ ਦੇ ਪ੍ਰਧਾਨ ਮੰਤਰੀ, ਮਹਾਮਹਿਮ ਵਿਕਟਰ ਓਰਬਨ ਨਾਲ ਫੋਨ 'ਤੇ ਗੱਲ ਕੀਤੀ।
ਦੋਵੇਂ ਨੇਤਾਵਾਂ ਨੇ ਯੂਕ੍ਰੇਨ ਵਿੱਚ ਚਲ ਰਹੀ ਸਥਿਤੀ 'ਤੇ ਚਰਚਾ ਕੀਤੀ ਅਤੇ ਤੁਰੰਤ ਜੰਗਬੰਦੀ, ਕੂਟਨੀਤੀ ਅਤੇ ਗੱਲਬਾਤ ਵਿੱਚ ਵਾਪਸੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਸਹਿਮਤੀ ਪ੍ਰਗਟਾਈ।
ਪ੍ਰਧਾਨ ਮੰਤਰੀ ਨੇ ਯੂਕ੍ਰੇਨ-ਹੰਗਰੀ ਸਰਹੱਦ ਰਾਹੀਂ 6,000 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਸੁਵਿਧਾ ਦੇਣ ਲਈ ਮਹਾਮਹਿਮ ਓਰਬਨ ਅਤੇ ਹੰਗਰੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਓਰਬਨ ਨੇ ਯੂਕ੍ਰੇਨ ਤੋਂ ਸੁਰੱਖਿਅਤ ਕੱਢੇ ਗਏ ਭਾਰਤੀ ਮੈਡੀਕਲ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਜੇ ਉਹ ਚਾਹੁਣ ਤਾਂ ਹੰਗਰੀ ਵਿੱਚ ਆਪਣੀ ਪੜ੍ਹਾਈ ਜਾਰੀ ਰੱਖਣ ਦੀ ਚੋਣ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨੇ ਇਸ ਉਦਾਰ ਪੇਸ਼ਕਸ਼ ਲਈ ਪ੍ਰਸ਼ੰਸਾ ਪ੍ਰਗਟ ਕੀਤੀ।
ਨੇਤਾਵਾਂ ਨੇ ਬਦਲਦੀ ਸਥਿਤੀ 'ਤੇ ਸੰਪਰਕ ਵਿੱਚ ਰਹਿਣ ਅਤੇ ਟਕਰਾਅ ਦੇ ਅੰਤ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਯਤਨ ਜਾਰੀ ਰੱਖਣ ਲਈ ਸਹਿਮਤੀ ਦਿੱਤੀ।