ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਦਸੰਬਰ , 2021 ਨੂੰ ਸਵੇਰੇ 10:30 ਵਜੇ ਸ਼ਹਿਰੀ ਵਿਕਾਸ ਵਿਭਾਗ , ਉੱਤਰ ਪ੍ਰਦੇਸ਼ ਦੁਆਰਾ ਵਾਰਾਣਸੀ ਵਿੱਚ ਆਯੋਜਿਤ ਆਲ ਇੰਡੀਆ ਮੇਅਰ ਕਾਨਫਰੰਸ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕਰਨਗੇ ਅਤੇ ਇਸ ਨੂੰ ਸੰਬੋਧਨ ਕਰਨਗੇ। ਕਾਨਫਰੰਸ ਵਿੱਚ ਕਈ ਰਾਜਾਂ ਦੇ ਮੇਅਰ ਹਿੱਸਾ ਲੈਣਗੇ । ਕਾਨਫਰੰਸ ਦਾ ਵਿਸ਼ਾ ਹੈ - “ਨਵਾਂ ਸ਼ਹਿਰੀ ਭਾਰਤ।”
ਪ੍ਰਧਾਨ ਮੰਤਰੀ ਦਾ ਨਿਰੰਤਰ ਪ੍ਰਯਤਨ ਰਿਹਾ ਹੈ ਕਿ ਲੋਕਾਂ ਦੇ ਲਈ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਿੱਚ ਅਸਾਨੀ ਸੁਨਿਸ਼ਚਿਤ ਹੋ ਸਕੇ। ਸਰਕਾਰ ਦੁਆਰਾ ਪੁਰਾਣੇ ਅਤੇ ਕਮਜੋਰ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਦੀ ਕਮੀ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਲਈ ਕਈ ਪ੍ਰੋਜੈਕਟਾਂ ਅਤੇ ਪਹਿਲਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਪ੍ਰਯਤਨਾਂ ਦੇ ਤਹਿਤ ਉੱਤਰ ਪ੍ਰਦੇਸ਼ ਰਾਜ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ । ਰਾਜ ਵਿੱਚ ਵਿਸ਼ੇਸ਼ ਤੌਰ ’ਤੇ ਪਿਛਲੇ ਪੰਜ ਸਾਲਾਂ ਵਿੱਚ ਸ਼ਹਿਰੀ ਪਰਿਦ੍ਰਿਸ਼ ਵਿੱਚ ਮਹੱਤਵਪੂਰਨ ਪਰਿਵਰਤਨ ਹੋਏ ਹਨ ਅਤੇ ਇਸ ਖੇਤਰ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ ।
ਸ਼ਹਿਰੀ ਵਿਕਾਸ ਦੇ ਖੇਤਰ ਵਿੱਚ ਭਾਰਤ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਦਰਸ਼ਨੀ ਵੀ ਆਯੋਜਿਤ ਕੀਤੀ ਜਾ ਰਹੀ ਹੈ , ਜੋ 17 ਤੋਂ 19 ਦਸੰਬਰ ਤੱਕ ਚਲੇਗੀ ।
ਇਸ ਅਵਸਰ ’ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਵੀ ਉਪਸਥਿਤ ਰਹਿਣਗੇ ।